ਪੜਚੋਲ ਕਰੋ
Advertisement
ਮੰਦਰ ਦੀ ਤੋੜ-ਭੰਨ੍ਹ ਕਰਨ ਵਾਲਿਆਂ 'ਤੇ ਪਾਕਿਸਤਾਨ ਸਰਕਾਰ ਦਾ ਵੱਡਾ ਐਕਸ਼ਨ, 38 ਜਣੇ ਗ੍ਰਿਫ਼ਤਾਰ
ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਨੂੰ ਰਹੀਮ ਯਾਰ ਖਾਨ ਵਿੱਚ ਹਿੰਦੂ ਮੰਦਰ ਉੱਤੇ ਹਮਲੇ ਦੇ ਸਬੰਧ ਵਿੱਚ 38 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਅਨੁਸਾਰ 38 ਨਜ਼ਰਬੰਦ ਵਿਅਕਤੀਆਂ ਨੂੰ ਬਹਾਵਲਪੁਰ ਦੀ ਅੱਤਵਾਦ ਵਿਰੋਧੀ ਅਦਾਲਤ ਵਿੱਚ ਪੇਸ਼ ਕੀਤਾ
ਇਸਲਾਮਾਬਾਦ: ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਨੂੰ ਰਹੀਮ ਯਾਰ ਖਾਨ ਵਿੱਚ ਹਿੰਦੂ ਮੰਦਰ ਉੱਤੇ ਹਮਲੇ ਦੇ ਸਬੰਧ ਵਿੱਚ 38 ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਅਨੁਸਾਰ 38 ਨਜ਼ਰਬੰਦ ਵਿਅਕਤੀਆਂ ਨੂੰ ਬਹਾਵਲਪੁਰ ਦੀ ਅੱਤਵਾਦ ਵਿਰੋਧੀ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇੱਕ ਦਿਨ ਪਹਿਲਾਂ, ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਗੁਲਜ਼ਾਰ ਅਹਿਮਦ ਨੇ ਪੰਜਾਬ ਪੁਲਿਸ ਦੇ ਮੁਖੀ ਨੂੰ ਰਹੀਮ ਯਾਰ ਖਾਨ ਵਿਖੇ ਭੀੜ ਤੋਂ ਹਿੰਦੂ ਮੰਦਰ ਦੀ ਸੁਰੱਖਿਆ ਲਈ ਕਾਰਵਾਈ ਕਰਨ ਵਿੱਚ ਅਸਫਲ ਰਹਿਣ ਲਈ ਕਾਫ਼ੀ ਝਾੜ-ਝੰਬ ਕੀਤੀ ਕੀਤੀ ਤੇ ਉਸ ਨੂੰ ਘਟਨਾ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ।
ਵੀਰਵਾਰ ਨੂੰ ਰਹੀਮ ਯਾਰ ਖਾਨ ਜ਼ਿਲ੍ਹੇ ਦੇ ਪਿੰਡ ਭੋਂਗ ਵਿੱਚ ਇੱਕ ਦਰਜਨ ਤੋਂ ਵੱਧ ਆਦਮੀਆਂ ਦੀ ਭੀੜ ਨੇ ਡਾਂਗਾਂ ਨਾਲ ਲੈਸ ਇੱਕ ਹਿੰਦੂ ਮੰਦਰ ਨੂੰ ਤੋੜ ਦਿੱਤਾ ਸੀ। ਭੜਕੀ ਭੀੜ ਨੇ ਨਾਅਰਿਆਂ ਨਾਲ ਪੂਜਾ ਸਥਾਨ 'ਤੇ ਮੂਰਤੀਆਂ ਦੀ ਭੰਨ-ਤੋੜ ਕੀਤੀ ਸੀ। ਇਸ ਪੂਰੀ ਘਟਨਾ 'ਤੇ ਪਾਕਿਸਤਾਨੀ ਸੰਸਦ ਮੈਂਬਰ ਅਤੇ ਹਿੰਦੂ ਭਾਈਚਾਰੇ ਦੇ ਨੇਤਾ ਰਮੇਸ਼ ਕੁਮਾਰ ਵੰਕਵਾਨੀ ਨੇ ਘਟਨਾ ਦਾ ਵੀਡੀਓ ਸਾਂਝਾ ਕੀਤਾ ਹੈ। ਇੱਕ ਵੀਡੀਓ ਵਿੱਚ, ਇੱਕ ਭੀੜ ਨੂੰ ਮੰਦਰ ਦੇ ਬੁਨਿਆਦੀ ਢਾਂਚੇ ਨੂੰ ਤਬਾਹ ਕਰਦੇ ਵੇਖਿਆ ਜਾ ਸਕਦਾ ਹੈ।
ਪਿਛਲੇ ਕੁਝ ਸਾਲਾਂ ਵਿੱਚ, ਪਾਕਿਸਤਾਨ ਵਿੱਚ ਧਾਰਮਿਕ ਘੱਟ ਗਿਣਤੀਆਂ ਦੇ ਪੂਜਾ ਸਥਾਨਾਂ ਉੱਤੇ ਹਮਲਿਆਂ ਵਿੱਚ ਵਾਧਾ ਹੋਇਆ ਹੈ। ਅੰਤਰਰਾਸ਼ਟਰੀ ਭਾਈਚਾਰੇ ਨੂੰ ਆਪਣੀਆਂ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਨਾ ਕਰਨ ਲਈ ਵਾਰ-ਵਾਰ ਤਾੜਨਾ ਕੀਤੀ ਜਾ ਰਹੀ ਹੈ।
ਪਿਛਲੇ ਸਾਲ ਦਸੰਬਰ ਵਿੱਚ, ਸਥਾਨਕ ਮੁਸਲਿਮ ਮੌਲਵੀਆਂ ਦੀ ਅਗਵਾਈ ਵਿੱਚ ਸੌ ਤੋਂ ਵੱਧ ਲੋਕਾਂ ਦੀ ਭੀੜ ਵੱਲੋਂ ਖੈਬਰ ਪਖਤੂਨਖਵਾ ਸੂਬੇ ਦੇ ਕਰਾਕ ਜ਼ਿਲ੍ਹੇ ਵਿੱਚ ਮੰਦਰ ਨੂੰ ਨਸ਼ਟ ਕਰ ਕੇ ਅੱਗ ਲਾ ਦਿੱਤੀ ਗਈ ਸੀ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇੱਕ ਵੀਡੀਓ ਕਲਿੱਪ ਵਿੱਚ ਹਿੰਸਕ ਭੀੜ ਮੰਦਰ ਦੀਆਂ ਕੰਧਾਂ ਤੇ ਛੱਤ ਨੂੰ ਤੋੜਦੀ ਹੋਈ ਦਿਖਾਈ ਦੇ ਰਹੀ ਹੈ।
ਮਹੱਤਵਪੂਰਨ ਗੱਲ ਇਹ ਹੈ ਕਿ ਪਾਕਿਸਤਾਨ ਆਪਣੀਆਂ ਧਾਰਮਿਕ ਘੱਟ ਗਿਣਤੀਆਂ ਨਾਲ ਵਿਤਕਰਾ ਕਰਦਾ ਆ ਰਿਹਾ ਹੈ, ਜੋ ਕਿ ਹਿੰਸਾ, ਸਮੂਹਿਕ ਕਤਲਾਂ, ਅਗਵਾ, ਬਲਾਤਕਾਰ, ਇਸਲਾਮ ਵਿੱਚ ਜ਼ਬਰਦਸਤੀ ਧਰਮ ਪਰਿਵਰਤਨ ਆਦਿ ਦੇ ਰੂਪ ਵਿੱਚ ਪ੍ਰਗਟ ਹੁੰਦਾ ਹੈ। ਜਿਸ ਕਾਰਨ ਪਾਕਿਸਤਾਨੀ ਹਿੰਦੂ, ਈਸਾਈ, ਸਿੱਖ, ਅਹਿਮਦੀ ਤੇ ਸ਼ੀਆ ਵਿਤਕਰੇ ਦੇ ਸ਼ਿਕਾਰ ਹੁੰਦੇ ਰਹਿੰਦੇ ਹਨ। ਘੱਟ ਗਿਣਤੀਆਂ ਉੱਤੇ ਸਭ ਤੋਂ ਵੱਧ ਅੱਤਿਆਚਾਰ ਪਾਕਿਸਤਾਨ ਵਿੱਚ ਹੀ ਕੀਤੇ ਜਾਂਦੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਚੰਡੀਗੜ੍ਹ
ਸਿਹਤ
ਸਿਹਤ
Advertisement