(Source: ECI/ABP News/ABP Majha)
ਪਾਕਿਸਤਾਨ ‘ਚ ਗੁਰਦੁਆਰਿਆਂ ਨੂੰ ਲੈ ਕੇ ਅਹਿਮ ਖ਼ਬਰ, ਕਈ ਗੁਰਦੁਆਰੇ ਬਣ ਚੁੱਕੇ ਖੰਡਰ
ਪਾਕਿਸਤਾਨ ਵਿੱਚ ਗੁਰਦੁਆਰਿਆਂ ਦਾ ਰੱਖ-ਰਖਾਵ ਦੇਖ ਰਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਖੁਦਮੁਖਤਿਆਰੀ ਦੇਣ ਦੀ ਮੰਗ ਚੁੱਕੀ ਜਾ ਰਹੀ ਹੈ। ਧਾਰਮਿਕ ਪਾਰਟੀ ਜਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਬਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਦੇ ਮਾਧਿਅਮ ਨਾਲ ਭੇਜੇ ਪੱਤਰ ਵਿੱਚ ਇਹ ਮੰਗ ਚੁੱਕੀ ਗਈ ਹੈ।
ਚੰਡੀਗੜ੍ਹ: ਪਾਕਿਸਤਾਨ ਵਿੱਚ ਗੁਰਦੁਆਰਿਆਂ ਦਾ ਰੱਖ-ਰਖਾਵ ਦੇਖ ਰਹੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੂਰਨ ਖੁਦਮੁਖਤਿਆਰੀ ਦੇਣ ਦੀ ਮੰਗ ਚੁੱਕੀ ਜਾ ਰਹੀ ਹੈ। ਧਾਰਮਿਕ ਪਾਰਟੀ ਜਗੋ-ਜਗ ਆਸਰਾ ਗੁਰੂ ਓਟ (ਜਥੇਦਾਰ ਸੰਤੋਖ ਸਿੰਘ) ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਇਸ ਬਾਬਤ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਦਿੱਲੀ ਸਥਿਤ ਪਾਕਿਸਤਾਨ ਅੰਬੈਸੀ ਦੇ ਮਾਧਿਅਮ ਨਾਲ ਭੇਜੇ ਪੱਤਰ ਵਿੱਚ ਇਹ ਮੰਗ ਚੁੱਕੀ ਗਈ ਹੈ।
ਇਸ ਦੇ ਨਾਲ ਹੀ ਮੌਜੂਦਾ ਸਮੇਂ ਪਾਕਿਸਤਾਨ ਕਮੇਟੀ ਨੂੰ ਰਬੜ ਸਟੈਂਪ ਵਾਂਗ ਚਲਾ ਰਹੇ ਅਵੈਕਿਉ ਟਰੱਸਟ ਪ੍ਰਾਪਰਟੀ ਬੋਰਡ (ETPB) ਦਾ ਚੇਅਰਮੈਨ ਕਿਸੇ ਗੈਰ ਮੁਸਲਿਮ ਨੂੰ ਲਾ ਕੇ ਸਾਰੇ ਗੁਰਦੁਆਰਿਆਂ ਦੀਆਂ ਜ਼ਮੀਨਾਂ ਦਾ ਮਾਲਕਾਨਾ ਹੱਕ ਬੋਰਡ ਤੋਂ ਪਾਕਿਸਤਾਨ ਕਮੇਟੀ ਜਾਂ ਗੁਰੂ ਗਰੰਥ ਸਾਹਿਬ ਦੇ ਨਾਂ ਕਰਨ ਦੀ ਵੀ ਵਕਾਲਤ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰੂ ਨਾਨਕ ਦੇਵ ਜੀ ਤੇ ਮਹਾਰਾਜ ਰਣਜੀਤ ਸਿੰਘ ਦੇ ਖਿਲਾਫ ਪਾਕਿਸਤਾਨ ਦੇ ਮੌਲਾਨਾ ਖਾਦਿਮ ਰਿਜਵੀ ਵੱਲੋਂ ਕੀਤੀ ਅਪਮਾਨਜਨਕ ਟਿੱਪਣੀ ਲਈ ਰਿਜਵੀ ਖਿਲਾਫ ਈਸ਼ ਨਿੰਦਾ ਕਾਨੂੰਨ ਤਹਿਤ ਮੁਕਦਮਾ ਦਰਜ ਕਰਨ ਦੀ ਮੰਗ ਕੀਤੀ ਗਈ ਹੈ।
ਜੀਕੇ ਨੇ ਕਿਹਾ ਕਿ ਇਮਰਾਨ ਖਾਨ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹ ਕੇ ਸਿੱਖ ਭਾਈਚਾਰੇ ਦੀਆਂ ਉਮੀਦਾਂ ਨੂੰਲ ਖੰਭ ਲਾ ਦਿੱਤੇ ਹਨ। ਇਮਰਾਨ ਖਾਨ ਦਾ ਨਾਂ ਸਿੱਖਾਂ ਦੇ ਦਿਲਾਂ ਵਿੱਚ ਹਮੇਸ਼ਾ ਲਈ ਦਰਜ ਹੋ ਗਿਆ ਹੈ। ਇਸ ਲਈ ਖ਼ਾਨ ਨੂੰ ਸਿੱਖਾਂ ਦੇ ਹਿੱਤ ਵਿੱਚ ਹੋਰ ਫੈਸਲੇ ਲੈਣ ਲਈ ਵੀ ਦਰਿਆ ਦਿਲੀ ਵਿਖਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਮਰਾਨ ਲਈ ਸਭ ਤੋਂ ਵੱਡਾ ਕੰਮ ਗੁਰਦੁਆਰਿਆਂ ਦੀਆਂ ਜ਼ਮੀਨਾਂ ਦਾ ਮਾਲਕਾਨਾ ਹੱਕ ਸਿੱਖਾਂ ਨੂੰ ਮੌਜੂਦਾ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਂ ਸਥਾਨਾਤਰਿਤ ਕਰਨਾ ਸਭ ਤੋਂ ਅਹਿਮ ਕਾਰਜ ਹੋ ਸਕਦਾ ਹੈ।