ਇਸਲਾਮਾਬਾਦ: ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 12 ਤੋਂ 21 ਅਪ੍ਰੈਲ 2019 ਤਕ ਵਿਸਾਖੀ ਦੇ ਤਿਉਹਾਰ 'ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਭਾਰਤ ਦੇ ਸਿੱਖ 2200 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਹ 2200 ਵੀਜ਼ੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਦਿੱਤੇ ਗਏ ਵੀਜ਼ਿਆਂ ਤੋਂ ਇਲਾਵਾ ਹਨ, ਯਾਨੀ ਇਕੱਲੇ ਭਾਰਤ ਦੇ 2200 ਸ਼ਰਧਾਲੂਆਂ ਨੂੰ ਇੰਨੇ ਵੀਜ਼ੇ ਜਾਰੀ ਕੀਤੇ ਗਏ ਹਨ।
ਦੱਸ ਦੇਈਏ 1974 ਦੇ ਧਾਰਮਿਕ ਸਥਾਨਾਂ ਦੀ ਯਾਤਰਾ ਬਾਰੇ ਪਾਕਿਸਤਾਨ-ਭਾਰਤ ਪ੍ਰੋਟੋਕੋਲ ਦੇ ਢਾਂਚੇ ਦੇ ਤਹਿਤ, ਭਾਰਤ ਤੋਂ ਬਹੁਤ ਸਾਰੇ ਸਿੱਖ ਸ਼ਰਧਾਲੂ ਹਰ ਸਾਲ ਵੱਖ-ਵੱਖ ਧਾਰਮਿਕ ਤਿਉਹਾਰ ਮਨਾਉਣ ਲਈ ਪਾਕਿਸਤਾਨ ਜਾਂਦੇ ਹਨ। ਇਸ ਮੌਕੇ 'ਤੇ ਪ੍ਰਤੀਕਿਰਿਆ ਦਿੰਦਿਆਂ ਪਾਕਿਸਤਾਨ ਦੇ ਹਾਈ ਕਮਿਸ਼ਨਰ ਸੋਹੇਲ ਮਹਿਮੂਦ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਇਹ ਵੀਜ਼ੇ ਜਾਰੀ ਕਰਨ ਦਾ ਸੰਕੇਤ ਵਿਸਾਖੀ ਦੇ ਧਾਰਮਿਕ ਤੇ ਸੱਭਿਆਚਾਰਕ ਖੇਤਰਾਂ ਵਿੱਚ ਵਿਸਾਖੀ ਪ੍ਰਤੀ ਸ਼ਰਧਾ ਨੂੰ ਦਰਸਾਉਂਦਾ ਹੈ।
ਪਾਕਿਸਤਾਨ ਹਾਈ ਕਮਿਸ਼ਨਰ ਕਿਹਾ ਕਿ ਉਹ ਆਪਣੇ ਸਾਰੇ ਭੈਣ-ਭਰਾਵਾਂ ਨੂੰ ਇਸ ਸ਼ੁਭ ਮੌਕੇ 'ਤੇ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹਨ। ਇਸ ਯਾਤਰਾ ਦੌਰਾਨ ਭਾਰਤੀ ਸ਼ਰਧਾਲੂ ਪੰਜਾ ਸਾਹਿਬ, ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨਗੇ।
ਵਿਸਾਖੀ ਮੌਕੇ ਪਾਕਿਸਤਾਨ ਦਾ ਸਿੱਖਾਂ ਨੂੰ ਵੱਡਾ ਤੋਹਫਾ, 2200 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ
ਏਬੀਪੀ ਸਾਂਝਾ
Updated at:
09 Apr 2019 08:19 PM (IST)
ਨਵੀਂ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ 12 ਤੋਂ 21 ਅਪ੍ਰੈਲ 2019 ਤਕ ਵਿਸਾਖੀ ਦੇ ਤਿਉਹਾਰ 'ਚ ਹਿੱਸਾ ਲੈਣ ਲਈ ਪਾਕਿਸਤਾਨ ਜਾਣ ਵਾਲੇ ਭਾਰਤ ਦੇ ਸਿੱਖ 2200 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਹਨ। ਇਹ 2200 ਵੀਜ਼ੇ ਭਾਰਤ ਤੋਂ ਇਲਾਵਾ ਹੋਰ ਦੇਸ਼ਾਂ ਤੋਂ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਦਿੱਤੇ ਗਏ ਵੀਜ਼ਿਆਂ ਤੋਂ ਇਲਾਵਾ ਹਨ, ਯਾਨੀ ਇਕੱਲੇ ਭਾਰਤ ਦੇ 2200 ਸ਼ਰਧਾਲੂਆਂ ਨੂੰ ਇੰਨੇ ਵੀਜ਼ੇ ਜਾਰੀ ਕੀਤੇ ਗਏ ਹਨ।
- - - - - - - - - Advertisement - - - - - - - - -