ਪੜਚੋਲ ਕਰੋ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Nasa Clicked Lahore photo From Space : ਪਾਕਿਸਤਾਨ ਵਿੱਚ ਪ੍ਰਦੂਸ਼ਣ ਦੀ ਸਥਿਤੀ ਸੰਵੇਦਨਸ਼ੀਲ ਹੋ ਗਈ ਹੈ। ਹਾਲ ਹੀ 'ਚ ਨਾਸਾ ਨੇ ਪੁਲਾੜ ਤੋਂ ਲਈ ਗਈ ਲਾਹੌਰ ਦੀ ਤਸਵੀਰ ਸ਼ੇਅਰ ਕੀਤੀ ਸੀ, ਜਿਸ 'ਚ ਪ੍ਰਦੂਸ਼ਣ ਦੀ ਮੋਟੀ ਪਰਤ ਨਜ਼ਰ ਆ ਰਹੀ ਸੀ।

AQI drops in Lahore, Pakistan : ਪਾਕਿਸਤਾਨ ਦੇ ਲਾਹੌਰ ਸ਼ਹਿਰ ਵਿੱਚ ਪ੍ਰਦੂਸ਼ਣ ਕਾਰਨ ਹਾਲਾਤ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ। ਲਾਹੌਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਸ਼ਹਿਰ ਦੇ ਚਾਰੇ ਪਾਸੇ ਕਾਲਾ ਜ਼ਹਿਰੀਲਾ ਧੂੰਆਂ ਫੈਲਿਆ ਹੋਇਆ ਹੈ, ਜਿਸ ਕਾਰਨ ਲੋਕਾਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਲਾਹੌਰ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 1900 ਨੂੰ ਪਾਰ ਕਰ ਗਿਆ ਹੈ। ਰਿਪੋਰਟਾਂ ਦੇ ਅਨੁਸਾਰ, ਪਾਕਿਸਤਾਨ ਵਿੱਚ ਲਗਭਗ 15,000 ਮਰੀਜ਼ ਦਮੇ, ਸਾਹ ਲੈਣ ਵਿੱਚ ਮੁਸ਼ਕਲ ਦੇ ਨਾਲ-ਨਾਲ ਸਾਹ ਦੀਆਂ ਹੋਰ ਸਮੱਸਿਆਵਾਂ ਕਾਰਨ ਹਸਪਤਾਲਾਂ ਵਿੱਚ ਦਾਖਲ ਹਨ।

ਸਿਹਤ ਮਾਹਿਰਾਂ ਨੇ ਦਿੱਤੀ ਚੇਤਾਵਨੀ 

ਲਾਹੌਰ ਦੀ ਸਥਿਤੀ ਨੂੰ ਦੇਖਦਿਆਂ ਹੋਇਆਂ ਸਿਹਤ ਮਾਹਿਰਾਂ ਨੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪ੍ਰਦੂਸ਼ਣ ਸਬੰਧੀ ਤੁਰੰਤ ਕਦਮ ਨਾ ਚੁੱਕੇ ਗਏ ਤਾਂ ਸਥਿਤੀ ਹੋਰ ਵੀ ਭਿਆਨਕ ਹੋ ਸਕਦੀ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਪ੍ਰਦੂਸ਼ਣ ਦੇ ਮੁੱਖ ਸਰੋਤਾਂ ਦੀ ਪਛਾਣ ਕਰਕੇ ਉਨ੍ਹਾਂ 'ਤੇ ਪੂਰਾ ਕੰਟਰੋਲ ਲਗਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਲੋਕਾਂ ਨੂੰ ਪਬਲਿਕ ਟਰਾਂਸਪੋਰਟ ਦੀ ਵਰਤੋਂ ਕਰਨ ਨੂੰ ਲੈਕੇ ਉਤਸ਼ਾਹਿਤ ਕਰਨ ਦੀ ਗੱਲ ਕਹੀ ਅਤੇ ਪ੍ਰਾਈਵੇਟ ਵਾਹਨਾਂ ਦੀ ਗਿਣਤੀ ਘਟਾਉਣ ਲਈ ਵੀ ਕਦਮ ਚੁੱਕਣ ਦੀ ਵੀ ਗੱਲ ਆਖੀ।

ਤੁਹਾਨੂੰ ਦੱਸ ਦਈਏ ਕਿ ਲਾਹੌਰ ਦੇ ਇਸ ਪ੍ਰਦੂਸ਼ਿਤ ਵਾਤਾਵਰਣ ਦਾ ਮੁੱਖ ਕਾਰਨ ਵਾਹਨਾਂ ਦਾ ਨਿਕਾਸ, ਨਿਰਮਾਣ ਸਥਾਨਾਂ ਤੋਂ ਉੱਡਦੀ ਧੂੜ ਅਤੇ ਉਦਯੋਗਿਕ ਪ੍ਰਦੂਸ਼ਣ ਦੱਸਿਆ ਗਿਆ ਹੈ। ਅਜਿਹੀ ਸਥਿਤੀ ਵਿੱਚ, ਮਾਹਰਾਂ ਨੇ ਲੋਕਾਂ ਨੂੰ ਮਾਸਕ ਪਾਉਣ, ਘਰ ਦੇ ਅੰਦਰ ਰਹਿਣ ਅਤੇ ਏਅਰ ਪਿਊਰੀਫਾਇਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ।

ਰਿਪੋਰਟਾਂ ਅਨੁਸਾਰ ਲਾਹੌਰ ਦੇ ਹਸਪਤਾਲਾਂ ਵਿੱਚ ਸਾਹ ਲੈਣ ਵਿੱਚ ਤਕਲੀਫ਼, ​​ਸੁੱਕੀ ਖੰਘ, ਨਿਮੋਨੀਆ ਅਤੇ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ। ਪਾਕਿਸਤਾਨ ਦੇ ਸਰਕਾਰੀ ਹਸਪਤਾਲਾਂ ਵਿੱਚ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤਹਿਤ ਮੇਯੋ ਹਸਪਤਾਲ ਵਿੱਚ 4 ਹਜ਼ਾਰ ਤੋਂ ਵੱਧ ਮਰੀਜ਼, ਜਿਨਾਹ ਹਸਪਤਾਲ ਵਿੱਚ 3500 ਤੋਂ ਵੱਧ ਮਰੀਜ਼, ਗੰਗਾਰਾਮ ਹਸਪਤਾਲ ਵਿੱਚ 3 ਹਜ਼ਾਰ ਤੋਂ ਵੱਧ ਮਰੀਜ਼ ਅਤੇ ਚਿਲਡਰਨ ਹਸਪਤਾਲ ਵਿੱਚ 2 ਹਜ਼ਾਰ ਤੋਂ ਵੱਧ ਮਰੀਜ਼ ਦਾਖ਼ਲ ਹਨ।

ਪਾਕਿਸਤਾਨ ਦੇ ਮੈਡੀਕਲ ਮਾਹਿਰ ਅਸ਼ਰਫ ਜ਼ਿਆ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਖਤਰਨਾਕ ਮਾਹੌਲ ਵਿੱਚ ਦਿਲ ਦੀਆਂ ਗੰਭੀਰ ਬਿਮਾਰੀਆਂ ਤੋਂ ਪੀੜਤ ਬੱਚਿਆਂ ਅਤੇ ਮਰੀਜ਼ਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਇਸ ਖਤਰਨਾਕ ਧੂੰਏਂ ਦੇ ਸਿੱਧੇ ਸੰਪਰਕ ਵਿੱਚ ਨਹੀਂ ਆਉਣ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕੁਝ ਹਿੱਸਿਆਂ ਵਿੱਚ 10 ਨਵੰਬਰ ਨੂੰ AQI 1900 ਤੋਂ ਵੱਧ ਦਰਜ ਕੀਤਾ ਗਿਆ ਸੀ। ਹਾਲਾਂਕਿ 12 ਨਵੰਬਰ ਨੂੰ ਇਹ 604 ਦਰਜ ਕੀਤਾ ਗਿਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget