Pakistan Helicopter Crash: ਪਾਕਿਸਤਾਨ ਨੇਵੀ ਦਾ ਇੱਕ ਹੈਲੀਕਾਪਟਰ ਸੋਮਵਾਰ (4 ਸਤੰਬਰ) ਦੁਪਹਿਰ ਨੂੰ ਬਲੋਚਿਸਤਾਨ ਦੇ ਗਵਾਦਰ ਇਲਾਕੇ ਵਿੱਚ ਕ੍ਰੈਸ਼ ਹੋ ਗਿਆ। ਇਹ ਹਾਦਸਾ ਯਮਿਤ ਸਿਖਲਾਈ ਉਡਾਣ ਦੌਰਾਨ ਵਾਪਰਿਆ, ਜਿਸ ਕਾਰਨ ਜਹਾਜ਼ ਵਿਚ ਸਵਾਰ ਸਾਰੇ ਅਧਿਕਾਰੀਆਂ ਦੀ ਮੌਤ ਹੋ ਗਈ। ਜਲ ਸੈਨਾ ਦੇ ਬੁਲਾਰੇ ਨੇ ਦੱਸਿਆ ਕਿ ਗਵਾਦਰ 'ਚ ਹੈਲੀਕਾਪਟਰ ਹਾਦਸੇ 'ਚ ਪਾਕਿਸਤਾਨ ਨੇਵੀ ਦੇ ਦੋ ਅਧਿਕਾਰੀ ਅਤੇ ਇਕ ਜਵਾਨ ਦੀ ਮੌਤ ਹੋ ਗਈ।


ਡਾਨ ਡਾਟ ਕਾਮ ਦੀ ਰਿਪੋਰਟ ਮੁਤਾਬਕ ਜਲ ਸੈਨਾ ਦੇ ਬੁਲਾਰੇ ਨੇ ਇਕ ਬਿਆਨ 'ਚ ਕਿਹਾ ਕਿ ਗਵਾਦਰ 'ਚ ਸਿਖਲਾਈ ਉਡਾਣ ਦੌਰਾਨ ਹੈਲੀਕਾਪਟਰ ਕ੍ਰੈਸ਼ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਸੰਭਵ ਤੌਰ 'ਤੇ ਤਕਨੀਕੀ ਖਰਾਬੀ ਕਾਰਨ ਹੈਲੀਕਾਪਟਰ ਉਡਾਣ ਦੌਰਾਨ ਹਾਦਸਾਗ੍ਰਸਤ ਹੋ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਹਾਦਸੇ 'ਚ ਪਾਕਿਸਤਾਨ ਨੇਵੀ ਦੇ ਦੋ ਅਧਿਕਾਰੀਆਂ ਅਤੇ ਇਕ ਜਵਾਨ ਦੀ ਮੌਤ ਹੋ ਗਈ।


ਰਿਪੋਰਟ ਮੁਤਾਬਕ ਬੁਲਾਰੇ ਨੇ ਦੱਸਿਆ ਕਿ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਸਰਕਾਰੀ ਮਾਲਕੀ ਵਾਲੀ ਪੀਟੀਵੀ ਨਿਊਜ਼ ਨੇ ਦੱਸਿਆ ਕਿ ਅੰਤਰਿਮ ਪ੍ਰਧਾਨ ਮੰਤਰੀ ਅਨਵਾਰੁਲ ਹੱਕ ਕੱਕੜ ਨੇ ਹੈਲੀਕਾਪਟਰ ਹਾਦਸੇ ਵਿੱਚ ਹੋਈਆਂ ਮੌਤਾਂ 'ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਲੋਕਾਂ ਲਈ ਪ੍ਰਾਰਥਨਾ ਕੀਤੀ। ਇਸ ਦੇ ਨਾਲ ਹੀ ਰਾਸ਼ਟਰਪਤੀ ਆਰਿਫ ਅਲਵੀ ਨੇ ਵੀ ਹੈਲੀਕਾਪਟਰ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।




ਇਹ ਵੀ ਪੜ੍ਹੋ: Green Card Backlog: US 'ਚ 1 ਲੱਖ ਤੋਂ ਵੱਧ ਭਾਰਤੀ ਬੱਚੇ ਆਪਣੇ ਮਾਤਾ-ਪਿਤਾ ਤੋਂ ਹੋ ਸਕਦੇ ਵੱਖ, ਜਾਣੋ ਵਜ੍ਹਾ


ਦੱਸ ਦਈਏ ਕਿ ਪਿਛਲੇ ਮਹੀਨੇ ਇਸ ਇਲਾਕੇ 'ਚ ਚੀਨੀ ਇੰਜੀਨੀਅਰਾਂ 'ਤੇ ਹਮਲਾ ਹੋਇਆ ਸੀ, ਜਿਸ 'ਚ 15 ਲੋਕਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚ ਚਾਰ ਚੀਨੀ ਇੰਜਨੀਅਰ ਸਨ। ਰਿਪੋਰਟ ਮੁਤਾਬਕ ਜਲ ਸੈਨਾ ਦਾ ਇਹ ਹੈਲੀਕਾਪਟਰ ਸਮੁੰਦਰ ਵਿੱਚ ਕ੍ਰੈਸ਼ ਹੋ ਗਿਆ ਹੈ। ਹੈਲੀਕਾਪਟਰ ਹਾਦਸੇ ਦੀਆਂ ਕਥਿਤ ਵੀਡੀਓ ਅਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।




ਵਾਇਰਲ ਪੋਸਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਹ ਫੁਟੇਜ ਉਸੇ ਹੈਲੀਕਾਪਟਰ ਦੀ ਹੈ ਜੋ ਕਰੈਸ਼ ਹੋਇਆ ਸੀ। ਹਾਲਾਂਕਿ ਪਾਕਿਸਤਾਨ ਨੇਵੀ ਜਾਂ ਸਰਕਾਰ ਨੇ ਅਜੇ ਤੱਕ ਇਸ ਵੀਡੀਓ ਦੀ ਪੁਸ਼ਟੀ ਨਹੀਂ ਕੀਤੀ ਹੈ।


ਇਹ ਵੀ ਪੜ੍ਹੋ: Pakistan Water Crisis: ਪੈਟਰੋਲ ਤੇ ਬਿਜਲੀ ਤੋਂ ਬਾਅਦ ਹੁਣ ਪਾਕਿਸਤਾਨ 'ਚ ਪਾਣੀ ਦਾ ਸੰਕਟ, 'ਪਿਆਸ' ਤੋਂ ਪ੍ਰੇਸ਼ਾਨ ਲੋਕ