ਇਸਲਾਮਾਬਾਦ: ਗੁਆਂਢੀ ਮੁਲਕ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਟਵੀਟ ਕਰਕੇ ਕੇਰਲ ਹੜ੍ਹ ਪੀੜਤਾਂ ਲਈ ਪਾਕਿਸਤਾਨ ਵੱਲੋਂ ਦੁਆਵਾਂ ਦੇ ਨਾਲ ਮਦਦ ਦੀ ਪੇਸ਼ਕਸ਼ ਕੀਤੀ ਹੈ।


ਇਮਰਾਨ ਖਾਨ ਨੇ ਟਵੀਟ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਲੋਕਾਂ ਵੱਲੋਂ ਅਸੀਂ ਕੇਰਲ ਹੜ੍ਹ ਪੀੜਤਾਂ ਲਈ ਦੁਆਵਾਂ ਭੇਜ ਰਹੇ ਹਾਂ। ਇਸ ਦੇ ਨਾਲ ਹੀ ਇਮਰਾਨ ਨੇ ਕਿਹਾ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਮਨੁੱਖੀ ਸਹਾਇਤਾ ਦੇਣ ਲਈ ਤਿਆਰ ਹਾਂ।





ਜ਼ਿਕਰਯੋਗ ਹੈ ਕਿ ਕੇਰਲ 'ਚ ਹੁਣ ਤੱਕ ਹੜ੍ਹਾਂ ਕਾਰਨ 400 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਤੇ 14 ਲੱਖ ਤੋਂ ਜ਼ਿਆਦਾ ਲੋਕ ਬੇਘਰ ਹੋ ਗਏ ਹਨ। ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦਾ ਮੁੜ ਵਸੇਬਾ ਕਰਨਾ ਕਾਫੀ ਮੁਸ਼ਕਲ ਭਰਿਆ ਕੰਮ ਹੈ। ਇਸ ਵੇਲੇ ਵੱਡੀ ਚੁਣੌਤੀ ਬਿਮਾਰੀਆਂ ਨਾਲ ਨਜਿੱਠਣ ਦੀ ਹੈ।


ਹੜ੍ਹਾਂ ਤੋਂ ਬਾਅਦ ਜ਼ਿੰਦਗੀ ਮੁੜ ਲੀਹਾਂ 'ਤੇ ਲਿਆਉਣ ਲਈ ਕੇਰਲ ਨੇ ਕੇਂਦਰ ਤੋਂ 2600 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ।