ਨਵੀਂ ਦਿੱਲੀ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਅੱਜ ਤੋਂ ਆਪਣੇ ਦੇਸ਼ 'ਚ ਲੌਕਡਾਊਨ ਹਟਾਉਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਪਾਕਿਸਤਾਨ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ ਪਰ ਇਮਰਾਨ ਖ਼ਾਨ ਦੀ ਦਲੀਲ ਹੈ ਕਿ ਪਾਕਿਸਤਾਨ 'ਚ ਲੌਕਡਾਊਨ ਲਾਗੂ ਰਿਹਾ ਤਾਂ ਵਾਇਰਸ ਤੋਂ ਵੀ ਜ਼ਿਆਦਾ ਖ਼ਤਰਨਾਕ ਹੋਵੇਗਾ। ਕਿਉਂਕਿ ਪਾਕਿਸਤਾਨ ਸਰਕਾਰ ਕੋਲ ਪੈਸੇ ਨਹੀਂ ਹਨ।


ਗਵਾਂਢੀ ਮੁਲਕ ਪਾਕਿਸਤਾਨ 'ਚ ਪੰਜ ਹਫ਼ਤੇ ਤੋਂ ਬਾਅਦ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਲੌਕਡਾਊਨ ਖੋਲ੍ਹਣ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਲੌਕਡਾਊਨ 'ਚ ਹਾਲਾਤ ਠੀਕ ਨਹੀਂ ਹਨ। ਸਰਕਾਰ ਪਹਿਲਾਂ ਹੀ ਮੁਸ਼ਕਿਲ ਨਾਲ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਅਕਲਮੰਦੀ ਨਾਲ ਲੌਕਡਾਊਨ ਖੋਲ੍ਹਣਾ ਹੈ।


ਪਾਕਿਸਤਾਨ 'ਚ ਲੌਕਡਾਊਨ ਕਾਰਨ ਹੁਣ ਤਕ ਢਾਈ ਲੱਖ ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਪੌਣੇ ਦੋ ਕਰੋੜ ਨੌਕਰੀਆਂ ਜਾਣ ਦੀ ਖਦਸ਼ਾ ਜਤਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਨਾਲ ਨਜਿੱਠਣਾ ਹਰ ਦੇਸ਼ ਲਈ ਵੱਡੀ ਚੁਣੌਤੀ ਹੈ ਪਰ ਪਾਕਿਸਤਾਨ ਭੁੱਖਮਰੀ ਦਾ ਕਗਾਰ 'ਤੇ ਪਹੁੰਚ ਚੁੱਕਾ ਹੈ। ਪਾਕਿਸਤਾਨ 'ਚ ਬੇਰੋਜ਼ਗਾਰੀ ਤੋਂ ਲੈਕੇ ਮਹਿੰਗਾਈ ਨੇ ਹਾਹਾਕਾਰ ਮਚਾ ਰੱਖੀ ਹੈ।


ਲੌਕਡਾਊਨ ਨੇ ਪਾਕਿਸਤਾਨ ਦੀ ਅਰਥਵਿਵਸਥਾ ਦਾ ਲੱਕ ਤੋੜ ਦਿੱਤਾ ਹੈ। ਅਜਿਹੇ 'ਚ ਹੁਣ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੱਖ-ਵੱਖ ਗੇੜਾਂ ਤਹਿਤ ਲੌਕਡਾਊਨ ਖੋਲ੍ਹਣ ਦਾ ਫੈਸਲਾ ਲਿਆ ਹੈ।


ਇਹ ਵੀ ਪੜ੍ਹੋ: ਦੂਰਦਰਸ਼ਨ ਦੇ ਇਸ ਕਦਮ ‘ਤੇ ਭੜਕਿਆ ਪਾਕਿਸਤਾਨ


ਅੱਠ ਮਈ ਤਕ ਪਾਕਿਸਤਾਨ ਚ ਕੋਰੋਨਾ ਵਾਇਰਸ ਦੇ 25 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਮੰਨਿਆ ਜਾ ਰਿਹਾ ਕਿ ਮੱਧ ਜੁਲਾਈ ਤਕ ਪਾਕਿਸਤਾਨ 'ਚ ਕੋਰੋਨਾ ਵਾਇਰਸ ਦੇ ਦੋ ਲੱਖ ਮਾਮਲੇ ਸਾਹਮਣੇ ਆ ਸਕਦੇ ਹਨ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ