ਪੜਚੋਲ ਕਰੋ

World News : ਪਾਕਿਸਤਾਨ ਦੀ ਸੰਸਦ ਨੇ ਬਦਲਿਆ ਕਾਨੂੰਨ, ਨਮਾਜ਼ ਸ਼ਰੀਫ਼ ਇਸ ਤਰ੍ਹਾਂ ਮੁੜ ਬਣ ਸਕਦੇ ਪ੍ਰਧਾਨ ਮੰਤਰੀ

Pakistan parliament : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਲੰਡਨ ਤੋਂ ਦੇਸ਼ ਪਰਤਣ ਤੋਂ ਬਾਅਦ ਨਾ ਸਿਰਫ ਚੋਣ ਲੜ ਸਕਣਗੇ, ਬਲਕਿ ਜੇਕਰ ਉਹ ਜਿੱਤ ਜਾਂਦੇ ਤਾਂ ਉਹ ਦੁਬਾਰਾ ਪ੍ਰਧਾਨ ਮੰਤਰੀ ਵੀ ਬਣ ਸਕਣਗੇ। ਨਵੇਂ ਕਾਨੂੰਨ ਤਹਿਤ ਕਿਸੇ ਵੀ ਸੰਸਦ..

ਪਾਕਿਸਤਾਨ ਵਿੱਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦਾ ਕਾਰਨ ਹੈ ਪਾਕਿਸਤਾਨ ਸੰਸਦ ਵੱਲੋਂ ਜਾਰੀ ਕੀਤਾ ਗਿਆ ਨਵਾਂ ਫਰਮਾਨ ਪਾਕਿਸਤਾਨ ਦੀ ਸੰਸਦ ਨੇ 'ਆਜੀਵਨ ਅਯੋਗਤਾ' ਨੂੰ ਰੱਦ ਕਰ ਦਿੱਤਾ ਹੈ। ਯਾਨੀ ਕਿ ਇਸ ਦੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਲੰਡਨ ਤੋਂ ਦੇਸ਼ ਪਰਤਣ ਤੋਂ ਬਾਅਦ ਨਾ ਸਿਰਫ ਚੋਣ ਲੜ ਸਕਣਗੇ, ਬਲਕਿ ਜੇਕਰ ਉਹ ਜਿੱਤ ਜਾਂਦੇ ਹਨ ਤਾਂ ਉਹ ਦੁਬਾਰਾ ਪ੍ਰਧਾਨ ਮੰਤਰੀ ਵੀ ਬਣ ਸਕਣਗੇ। 

ਨਵੇਂ ਕਾਨੂੰਨ ਤਹਿਤ ਕਿਸੇ ਵੀ ਸੰਸਦ ਮੈਂਬਰ ਨੂੰ 5 ਸਾਲ ਤੋਂ ਵੱਧ ਲਈ ਅਯੋਗ ਨਹੀਂ ਠਹਿਰਾਇਆ ਜਾ ਸਕਦਾ। ਨਵਾਜ਼ ਦੇ ਨਾਲ ਨਵੀਂ ਪਾਰਟੀ ਇਸਤੇਹਕਾਮ-ਏ-ਪਾਕਿਸਤਾਨ ਪਾਰਟੀ (ਆਈਪੀਪੀ) ਦੇ ਮੁਖੀ ਜਹਾਂਗੀਰ ਖਾਨ ਤਰੀਨ ਨੂੰ ਵੀ ਨਵੇਂ ਕਾਨੂੰਨ ਦਾ ਲਾਭ ਮਿਲੇਗਾ।

ਆਈਪੀਪੀ ਯਾਨੀ ਇਸਤੇਹਕਾਮ-ਏ-ਪਾਕਿਸਤਾਨ ਪਾਰਟੀ ਬਾਰੇ ਗੱਲ ਕਰੀਏ ਤਾਂ ਚਰਚਾਵਾਂ ਹਨ ਕਿ ਇਸਤੇਹਕਾਮ-ਏ-ਪਾਕਿਸਤਾਨ ਪਾਰਟੀ ਨੂੰ ਪਾਕਿਸਤਾਨੀ ਫੌਜ ਵੱਲੋਂ ਹੀ ਤਿਆਰ ਕੀਤਾ ਗਿਆ ਹੈ। ਇਸ ਪਾਰਟੀ ਵਿੱਚ ਜ਼ਿਆਦਾਤਰ ਉਹ ਲੀਡਰ ਸ਼ਾਮਲ ਹਨ ਜਿਨ੍ਹਾਂ ਨੇ 9 ਮਈ ਦੀ ਹਿੰਸਾ ਤੋਂ ਬਾਅਦ ਇਮਰਾਨ ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੂੰ ਛੱਡ ਦਿੱਤਾ ਸੀ। ਇਸਤੇਹਕਾਮ-ਏ-ਪਾਕਿਸਤਾਨ ਪਾਰਟੀ ਬਣਾਉਣ ਦਾ ਫੌਜ ਦਾ ਮਕਸਦ ਹੈ ਕਿ ਇਮਰਾਨ ਖ਼ਾਨ ਨੂੰ ਸਿਆਸੀ ਤੌਰ 'ਤੇ ਖਤਮ ਕੀਤਾ ਜਾ ਸਕੇ।

ਪਾਕਿਸਤਾਨ ਦੀ ਸੰਸਦ ਨੇ 'ਆਜੀਵਨ ਅਯੋਗਤਾ' ਨੂੰ ਰੱਦ ਕਰ ਦਿੱਤਾ ਕੀਤੇ ਜਾਣ ਦਾ ਫਾਇਦਾ ਨਵਾਜ਼ ਸ਼ਰੀਫ਼ ਅਤੇ  ਜਹਾਂਗੀਰ ਖਾਨ ਤਰੀਨ ਨੂੰ ਮਿਲ ਸਕਦਾ ਹੈ। ਨਵਾਜ਼ ਸ਼ਰੀਫ਼ ਨੂੰ ਇੱਕ ਸਿਆਸੀ ਸਾਜ਼ਿਸ਼ ਤਹਿਤ ਜੂਨ 2017 ਵਿੱਚ ਕਈ ਮਾਮਲਿਆਂ ਵਿੱਚ ਸਜ਼ਾ ਸੁਣਾਈ ਗਈ ਸੀ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਉਨ੍ਹਾਂ 'ਤੇ ਉਮਰ ਭਰ ਲਈ ਚੋਣ ਲੜਨ 'ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਨੂੰ ਸੰਵਿਧਾਨ ਦੀ ਧਾਰਾ 62 (1) (ਐਫ) ਤਹਿਤ ਵੀ ਬੇਈਮਾਨ ਕਰਾਰ ਦਿੱਤਾ ਗਿਆ ਸੀ।

ਨਵੇਂ ਬਿੱਲ ਮੁਤਾਬਕ ਕਿਸੇ ਵੀ ਸੰਸਦ ਮੈਂਬਰ ਜਾਂ ਵਿਧਾਇਕ ਨੂੰ 5 ਸਾਲ ਤੋਂ ਵੱਧ ਸਮੇਂ ਲਈ ਅਯੋਗ ਨਹੀਂ ਠਹਿਰਾਇਆ ਜਾ ਸਕਦਾ। ਮੰਨ ਲਓ ਜੇਕਰ ਕੋਈ ਸੰਸਦ ਮੈਂਬਰ ਜਾਂ ਵਿਧਾਇਕ 2023 ਵਿੱਚ ਅਯੋਗ ਹੋ ਜਾਂਦਾ ਹੈ, ਤਾਂ ਉਹ ਵੱਧ ਤੋਂ ਵੱਧ ਪੰਜ ਸਾਲ ਯਾਨੀ 2028 ਤੱਕ ਚੋਣ ਨਹੀਂ ਲੜ ਸਕੇਗਾ।

ਨਵੇਂ ਕਾਨੂੰਨ ਮੁਤਾਬਕ ਨਵਾਜ਼ ਅਤੇ ਜਹਾਂਗੀਰ ਖਾਨ ਤਰੀਨ ਦੋਵੇਂ ਹੁਣ ਨਾ ਸਿਰਫ ਚੋਣ ਲੜ ਸਕਣਗੇ, ਸਗੋਂ ਪ੍ਰਧਾਨ ਮੰਤਰੀ ਸਮੇਤ ਦੇਸ਼ 'ਚ ਕੋਈ ਵੀ ਅਹੁਦਾ ਸੰਭਾਲ ਸਕਣਗੇ। ਮੰਨਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਆਰਿਫ ਅਲਵੀ ਜਲਦੀ ਹੀ ਇਸ ਬਿੱਲ ਨੂੰ ਮਨਜ਼ੂਰੀ ਦੇ ਦੇਣਗੇ। ਹਾਲਾਂਕਿ, ਜੇਕਰ ਉਹ ਅਜਿਹਾ ਨਹੀਂ ਵੀ ਕਰਦਾ ਹੈ, ਤਾਂ ਇਸ ਨਾਲ ਕੋਈ ਫਰਕ ਨਹੀਂ ਪਵੇਗਾ, ਕਿਉਂਕਿ 20 ਦਿਨਾਂ ਬਾਅਦ ਇਹ ਬਿੱਲ ਆਪਣੇ ਆਪ ਕਾਨੂੰਨ ਬਣ ਜਾਵੇਗਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget