Pakistan PM Imran khan says Even if I lose the election, I will give the ticket to them who think about nation


Pakistan PM: ਪਾਕਿਸਤਾਨ 'ਚ ਸਿਆਸੀ ਉਥਲ-ਪੁਥਲ ਦੇ ਵਿਚਕਾਰ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਮਵਾਰ ਨੂੰ ਇੱਕ ਟੀਵੀ ਚੈਨਲ ਰਾਹੀਂ ਆਮ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ। ਇਸ ਦੌਰਾਨ ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੈਂ ਚੋਣਾਂ ਦਾ ਐਲਾਨ ਕਰ ਦਿੱਤਾ ਹੈ, ਫਿਰ ਇਹ ਲੋਕ ਸੁਪਰੀਮ ਕੋਰਟ ਕਿਉਂ ਗਏ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਬੇਸ਼ੱਕ ਚੋਣ ਹਾਰਾਂਗਾ, ਪਰ ਉਨ੍ਹਾਂ ਲੋਕਾਂ ਨੂੰ ਹੀ ਟਿਕਟਾਂ ਦੇਵਾਂਗਾ ਜੋ ਦੇਸ਼ ਬਾਰੇ ਸੋਚਣਗੇ। ਇਮਰਾਨ ਨੇ ਕਿਹਾ ਕਿ ਉਹ ਖੁਦ ਉਮੀਦਵਾਰਾਂ ਦੀ ਇੰਟਰਵਿਊ ਕਰਨਗੇ।


ਇੱਕ ਸਵਾਲ ਦੇ ਜਵਾਬ ਵਿੱਚ ਇਮਰਾਨ ਖ਼ਾਨ ਨੇ ਕਿਹਾ, "ਸ਼ੁਰੂਆਤ ਵਿੱਚ ਸਾਨੂੰ ਚੋਣ ਲੜਨ ਲਈ ਬਹੁਤੀ ਸਮਝ ਨਹੀਂ ਸੀ, ਹੁਣ ਸਾਨੂੰ ਕਾਫ਼ੀ ਤਜ਼ਰਬਾ ਮਿਲ ਗਿਆ ਹੈ। ਹੁਣ ਅਸੀਂ ਜਾਣਦੇ ਹਾਂ ਅਤੇ ਪੂਰੀ ਤਿਆਰੀ ਕਰਾਂਗੇ। ਸਾਡੀਆਂ ਤਿਆਰੀਆਂ ਹੁਣ ਤੋਂ ਸ਼ੁਰੂ ਹੋ ਗਈਆਂ ਹਨ। ਜਿਨ੍ਹਾਂ ਨੂੰ ਟਿਕਟਾਂ ਦੇਣਾ ਹੈ ਅਸੀਂ ਪਹਿਲਾਂ ਹੀ ਉਨ੍ਹਾਂ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਚੋਣ ਵਿੱਚ ਅਸੀਂ ਇੱਕ ਬਹੁਤ ਵੱਡਾ ਸਬਕ ਸਿੱਖਿਆ ਹੈ। ਇਸ ਲਈ ਅਸੀਂ ਬਹੁਤ ਧਿਆਨ ਨਾਲ ਟਿਕਟਾਂ ਦੇਵਾਂਗੇ।"


ਇਮਰਾਨ ਖ਼ਾਨ ਨੇ ਅੱਗੇ ਕਿਹਾ, "ਮੈਨੂੰ ਰਾਜਨੀਤੀ ਵਿੱਚ ਆਏ 26 ਸਾਲ ਹੋ ਗਏ ਹਨ। ਪਾਕਿਸਤਾਨ ਉਦੋਂ ਤੱਕ ਤਰੱਕੀ ਨਹੀਂ ਕਰ ਸਕਦਾ ਜਦੋਂ ਤੱਕ ਦੇਸ਼ ਬਾਰੇ ਸੋਚਣ ਵਾਲੇ ਲੋਕ ਸੰਸਦ ਵਿੱਚ ਨਹੀਂ ਆਉਂਦੇ। ਹੁਣੇ ਤੁਸੀਂ ਦੇਖਿਆ ਹੈ ਕਿ ਲੋਕਾਂ ਨੇ ਆਪਣੇ ਆਪ ਨੂੰ ਵੇਚ ਦਿੱਤਾ ਅਤੇ ਇਹ ਇੱਕ ਸਾਜ਼ਿਸ਼ ਦਾ ਹਿੱਸਾ ਬਣੇ ਸਰਕਾਰ ਨੂੰ ਡੇਗਣ ਲਈ। ਇਨ੍ਹਾਂ ਦਾ ਰਾਜਨੀਤੀ ਵਿੱਚ ਆਉਣ ਦਾ ਮਕਸਦ ਸਿਰਫ਼ ਆਪਣੇ ਫਾਇਦੇ ਲਈ ਹੈ। ਮੈਨੂੰ ਲੱਗਦਾ ਹੈ ਕਿ ਹੁਣ ਇਨ੍ਹਾਂ ਲੋਕਾਂ ਦੀ ਰਾਜਨੀਤੀ ਖ਼ਤਮ ਹੋ ਜਾਵੇਗੀ।"


ਦੱਸ ਦੇਈਏ ਕਿ ਐਤਵਾਰ ਨੂੰ ਪੀਐਮ ਇਮਰਾਨ ਖ਼ਾਨ ਨੇ ਵਿਰੋਧੀ ਧਿਰ ਨੂੰ ਹੈਰਾਨ ਕਰ ਦਿੱਤਾ। ਪਾਕਿਸਤਾਨ ਦੀ ਸੰਸਦ ਵਿੱਚ ਡਿਪਟੀ ਸਪੀਕਰ ਨੇ ਵਿਰੋਧੀ ਧਿਰ ਵੱਲੋਂ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਵਿਦੇਸ਼ੀ ਸਾਜ਼ਿਸ਼ ਕਰਾਰ ਦਿੰਦਿਆਂ ਰੱਦ ਕਰ ਦਿੱਤਾ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਰਾਸ਼ਟਰਪਤੀ ਆਰਿਫ ਅਲਵੀ ਨੂੰ ਸੰਸਦ ਭੰਗ ਕਰਨ ਦੀ ਸਿਫਾਰਿਸ਼ ਕੀਤੀ, ਜਿਸ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ। ਹੁਣ ਇਹ ਪੂਰਾ ਮਾਮਲਾ ਪਾਕਿਸਤਾਨ ਦੀ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਹੈ। ਸੋਮਵਾਰ ਨੂੰ ਸੁਣਵਾਈ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਭਲਕੇ ਤੱਕ ਲਈ ਮੁਲਤਵੀ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Ashok Tanwar joins AAP: ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ 'ਆਪ' 'ਚ ਸ਼ਾਮਲ, ਦੱਸਿਆ ਇਸ ਪਿੱਛੇ ਦਾ ਕਾਰਨ