ਪੜਚੋਲ ਕਰੋ
Advertisement
ਨੋਬਲ ਸ਼ਾਂਤੀ ਪੁਰਸਕਾਰ ਦੀ ਚਰਚਾ ਮਗਰੋਂ ਇਮਰਾਨ ਖਾਨ ਦਾ ਕਸ਼ਮੀਰ ਬਾਰੇ ਵੱਡਾ ਬਿਆਨ
ਚੰਡੀਗੜ੍ਹ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਨੋਬਲ ਸ਼ਾਂਤੀ ਪੁਰਸਕਾਰ ਲਈ ਉੱਠੀ ਮੰਗ ’ਤੇ ਚੁੱਪ ਤੋੜਦਿਆਂ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਨੋਬਲ ਸ਼ਾਂਤੀ ਪੁਰਸਕਾਰ ਦੇ ਯੋਗ ਨਹੀਂ ਹਾਂ ਬਲਕਿ ਕਸ਼ਮੀਰ ਮੁੱਦੇ ਦਾ ਹੱਲ ਕਰਨ ਵਾਲਾ ਸ਼ਖ਼ਸ ਹੀ ਇਸ ਪੁਰਸਕਾਰ ਦਾ ਹੱਕਦਾਰ ਹੋਏਗਾ।
ਦੋ ਮਾਰਚ ਨੂੰ ਪਾਕਿਸਤਾਨ ਦੇ ਸੂਚਨਾ ਪ੍ਰਸਾਰਣ ਮੰਤਰੀ ਫਵਾਦ ਚੌਧਰੀ ਨੇ ਇਮਰਾਨ ਖ਼ਾਨ ਨੂੰ ਨੋਬਲ ਸ਼ਾਂਤੀ ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣ ਦੀ ਮੰਗ ਕੀਤੀ ਸੀ। ਇਸ ਸਬੰਧ ਵਿੱਚ ਉਨ੍ਹਾਂ ਸੰਸਦੀ ਸਕੱਤਰੇਤ ਵਿੱਚ ਮਤਾ ਵੀ ਪੇਸ਼ ਕੀਤਾ ਸੀ। ਇਸ ਮਤੇ ਵਿੱਚ ਫਵਾਦ ਚੌਧਰੀ ਨੇ ਕਿਹਾ ਸੀ ਕਿ ਪੀਐਮ ਇਮਰਾਨ ਖ਼ਾਨ ਨੇ ਭਾਰਤ-ਪਾਕਿ ਵਿਚਾਲੇ ਤਣਾਅ ਘੱਟ ਕਰਨ ’ਚ ਵੱਡੀ ਭੂਮਿਕਾ ਨਿਭਾਈ ਹੈ। ਇਸ ਲਈ ਉਹ ਸ਼ਾਂਤੀ ਪੁਰਸਕਾਰ ਦੇ ਹੱਕਦਾਰ ਹਨ। ਉਨ੍ਹਾਂ ਦੇ ਮਤੇ ’ਤੇ ਇਮਰਾਨ ਖ਼ਾਨ ਨੇ ਇਹ ਬਿਆਨ ਦਿੱਤਾ ਹੈ। ਦਰਅਸਲ 26 ਫਰਵਰੀ ਨੂੰ ਭਾਰਤੀ ਹਵਾਈ ਫੌਜ ਦੇ ਮਿਰਾਜ-2000 ਜਹਾਜ਼ਾਂ ਨੇ ਪਾਕਿਸਤਾਨ ਦੇ ਮੁਜ਼ੱਫਰਾਬਾਦ ਤੇ ਬਾਲਾਕੋਟ ਵਿੱਚ ਅੱਤਵਾਦੀ ਅੱਡੇ ਤਬਾਹ ਕੀਤੇ ਸੀ। ਇਸ ਮਗਰੋਂ 27 ਫਰਵਰੀ ਨੂੰ ਪਾਕਿਸਤਾਨੀ ਹਵਾਈ ਫੌਜ ਦੇ ਜਹਾਜ਼ ਭਾਰਤੀ ਸੀਮਾ ਅੰਦਰ ਦਾਖ਼ਲ ਹੋਏ ਜਿਸ ਦੀ ਜਵਾਬੀ ਕਾਰਵਾਈ ਵਿੱਚ ਭਾਰਤ ਦੇ ਮਿਗ-21 ਨੇ ਪਾਕਿ ਦੇ ਐਫ-16 ਨੂੰ ਸੁੱਟ ਦਿੱਤਾ ਸੀ। ਇਸ ਦੌਰਾਨ ਮਿਗ-21 ਕ੍ਰੈਸ਼ ਹੋ ਗਿਆ ਸੀ ਜਿਸ ਦੇ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨੀ ਫੌਜ ਨੇ ਕਾਬੂ ਕਰ ਲਿਆ ਸੀ। ਇਮਰਾਨ ਖ਼ਾਨ ਨੇ ਦੋ ਦਿਨਾਂ ਬਾਅਦ ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਕਰ ਦਿੱਤਾ ਜਿਸ ਪਿੱਛੋਂ ਉਨ੍ਹਾਂ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਿੱਤੇ ਜਾਣ ਦੀ ਲਗਾਤਾਰ ਮੰਗ ਉੱਠ ਰਹੀ ਸੀ।I am not worthy of the Nobel Peace prize. The person worthy of this would be the one who solves the Kashmir dispute according to the wishes of the Kashmiri people and paves the way for peace & human development in the subcontinent.
— Imran Khan (@ImranKhanPTI) March 4, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਪਟਿਆਲਾ
ਲੁਧਿਆਣਾ
Advertisement