Pakistan Political Crisis: ਬੇਭਰੋਸਗੀ ਮਤੇ ਤੋਂ ਵੋਟਿੰਗ ਤੋਂ ਪਹਿਲਾਂ ਪਾਕਿਸਤਾਨ ਇਮਰਾਨ ਖਾਨ ਨੇ ਅੱਜ ਰਾਤ 9.30 ਵਜੇ (ਭਾਰਤੀ ਸਮੇਂ) ਕੈਬਨਿਟ ਦੀ ਹੰਗਾਮੀ ਮੀਟਿੰਗ ਬੁਲਾਈ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਇਮਰਾਨ ਖਾਨ ਕੋਈ ਵੱਡਾ ਫੈਸਲਾ ਲੈ ਸਕਦੇ ਹਨ।
ਇਸ ਤੋਂ ਪਹਿਲਾਂ ਇਮਰਾਨ ਸਰਕਾਰ ਦੇ ਮੰਤਰੀਆਂ ਫਵਾਦ ਚੌਧਰੀ ਅਤੇ ਮੁਹੰਮਦ ਕੁਰੈਸ਼ੀ ਨੇ ਆਪਣੇ ਟਵਿਟਰ 'ਤੇ ਆਪਣੇ ਆਪ ਨੂੰ ਸਾਬਕਾ ਮੰਤਰੀ ਐਲਾਨ ਦਿੱਤਾ।
ਦਸ ਦਈਏ ਕਿ ਅੱਜ ਰਾਤ ਪਾਕਿਸਤਾਨ ਸਰਕਾਰ ਦੀ ਸਥਿਤੀ ਹੋ ਸਕਦੀ ਹੈ। ਇਹ ਸਪੱਸ਼ਟ ਹੋ ਸਕਦਾ ਹੈ ਕਿ ਇਮਰਾਨ ਖਾਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ ਰਹਿਣਗੇ ਜਾਂ ਨਹੀਂ। ਇਮਰਾਨ ਖਾਨ ਸਰਕਾਰ 'ਚ ਕੇਂਦਰੀ ਸੂਚਨਾ ਅਤੇ ਕਾਨੂੰਨ ਮੰਤਰੀ ਫਵਾਦ ਚੌਧਰੀ ਨੇ ਕਿਹਾ ਹੈ ਕਿ ਬੇਭਰੋਸਗੀ ਮਤੇ 'ਤੇ ਅਗਲੇ ਹਫਤੇ ਵੋਟਿੰਗ ਹੋ ਸਕਦੀ ਹੈ। ਦੱਸ ਦੇਈਏ ਕਿ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ 9 ਅਪ੍ਰੈਲ ਨੂੰ ਨੈਸ਼ਨਲ ਅਸੈਂਬਲੀ ਬੁਲਾ ਕੇ ਬੇਭਰੋਸਗੀ ਮਤੇ 'ਤੇ ਵੋਟਿੰਗ ਕਰਵਾਉਣ ਦਾ ਨਿਰਦੇਸ਼ ਦਿੱਤਾ ਸੀ।
ਸੁਪਰੀਮ ਕੋਰਟ ਨੇ ਸਦਨ ਨੂੰ ਭੰਗ ਕਰਨ ਦੇ ਸਰਕਾਰ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰ ਦਿੱਤਾ। ਸੁਪਰੀਮ ਕੋਰਟ ਦੇ ਹੁਕਮਾਂ ਦੇ ਉਲਟ ਫਵਾਦ ਨੇ ਕਿਹਾ ਕਿ ਪ੍ਰਧਾਨ ਮੰਤਰੀ ਖਿਲਾਫ ਬੇਭਰੋਸਗੀ ਮਤੇ 'ਤੇ ਵੋਟਿੰਗ ਅੱਜ ਦੀ ਬਜਾਏ ਆਉਣ ਵਾਲੇ ਹਫਤੇ 'ਚ ਹੋ ਸਕਦੀ ਹੈ।
ਫੈਸਲੇ ਨੂੰ ਸੁੁਪਰੀਮ ਕੋਰਟ 'ਚ ਚੁਣੌਤੀ-
ਇਮਰਾਨ ਖਾਨ ਦੀ ਸਰਕਾਰ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਮਰਾਨ ਖਾਨ ਸਰਕਾਰ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰਨ ਅਤੇ ਬੇਭਰੋਸਗੀ ਮਤੇ 'ਤੇ ਵੋਟਿੰਗ ਲਈ ਕਾਰਵਾਈ ਦਾ ਆਦੇਸ਼ ਦੇਣ ਦੇ ਫੈਸਲੇ 'ਤੇ ਅਪੀਲ ਦੀ ਮੰਗ ਕੀਤੀ ਗਈ ਹੈ।ਇਮਰਾਨ ਖਾਨ ਦੀ ਸਰਕਾਰ ਨੂੰ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਸੰਸਦ ਵਿੱਚ ਬੇਭਰੋਸਗੀ ਮਤੇ 'ਤੇ ਵੋਟਿੰਗ ਦਾ ਆਦੇਸ਼ ਦਿੱਤਾ ਹੈ।
ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮਨਸੂਬਿਆਂ 'ਤੇ ਸੁਪਰੀਮ ਕੋਰਟ ਨੇ ਪਾਣੀ ਫੇਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੰਸਦ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਸਾਰੇ ਫੈਸਲਿਆਂ ਨੂੰ ਪਲਟ ਦਿੱਤਾ ਹੈ। ਅਦਾਲਤ ਨੇ ਡਿਪਟੀ ਸਪੀਕਰ ਦੇ ਫੈਸਲਿਆਂ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰਨ ਅਤੇ 9 ਅਪ੍ਰੈਲ ਨੂੰ ਬੇਭਰੋਸਗੀ ਮਤੇ 'ਤੇ ਵੋਟਿੰਗ ਕਰਨ ਦਾ ਹੁਕਮ ਦਿੱਤਾ ਸੀ।