Pakistan Political Crisis: ਇਮਰਾਨ ਖਾਨ ਦੀ ਸਰਕਾਰ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਮਰਾਨ ਖਾਨ ਸਰਕਾਰ ਨੇ ਪਾਕਿਸਤਾਨ ਦੀ ਸੁਪਰੀਮ ਕੋਰਟ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰਨ ਅਤੇ ਬੇਭਰੋਸਗੀ ਮਤੇ 'ਤੇ ਵੋਟਿੰਗ ਲਈ ਕਾਰਵਾਈ ਦਾ ਆਦੇਸ਼ ਦੇਣ ਦੇ ਫੈਸਲੇ 'ਤੇ ਅਪੀਲ ਦੀ ਮੰਗ ਕੀਤੀ ਗਈ ਹੈ।ਇਮਰਾਨ ਖਾਨ ਦੀ ਸਰਕਾਰ ਨੂੰ ਝਟਕਾ ਦਿੰਦੇ ਹੋਏ, ਸੁਪਰੀਮ ਕੋਰਟ ਨੇ ਡਿਪਟੀ ਸਪੀਕਰ ਦੇ ਫੈਸਲੇ ਨੂੰ ਪਲਟ ਦਿੱਤਾ ਅਤੇ ਸੰਸਦ ਵਿੱਚ ਬੇਭਰੋਸਗੀ ਮਤੇ 'ਤੇ ਵੋਟਿੰਗ ਦਾ ਆਦੇਸ਼ ਦਿੱਤਾ ਹੈ।


ਦੱਸ ਦੇਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਮਨਸੂਬਿਆਂ 'ਤੇ ਸੁਪਰੀਮ ਕੋਰਟ ਨੇ ਪਾਣੀ ਫੇਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੰਸਦ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਸਾਰੇ ਫੈਸਲਿਆਂ ਨੂੰ ਪਲਟ ਦਿੱਤਾ ਹੈ। ਅਦਾਲਤ ਨੇ ਡਿਪਟੀ ਸਪੀਕਰ ਦੇ ਫੈਸਲਿਆਂ ਨੂੰ ਅਸੰਵਿਧਾਨਕ ਕਰਾਰ ਦਿੱਤਾ ਸੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰਨ ਅਤੇ 9 ਅਪ੍ਰੈਲ ਨੂੰ ਬੇਭਰੋਸਗੀ ਮਤੇ 'ਤੇ ਵੋਟਿੰਗ ਕਰਨ ਦਾ ਹੁਕਮ ਦਿੱਤਾ ਸੀ।


ਅੱਜ ਰਾਤ ਡਿੱਗ ਸਕਦੀ ਹੈ ਇਮਰਾਨ ਦੀ ਸਰਕਾਰ


ਇਸ ਦੇ ਨਾਲ ਹੀ ਪਾਕਿਸਤਾਨ ਦੀ ਰਾਜਨੀਤੀ ਲਈ ਅੱਜ ਦਾ ਦਿਨ ਅਹਿਮ ਹੈ। ਨੈਸ਼ਨਲ ਅਸੈਂਬਲੀ 'ਚ ਅੱਜ ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ 'ਤੇ ਵੋਟਿੰਗ ਹੋਣੀ ਹੈ। ਇਸ ਲਈ ਇਮਰਾਨ ਖਾਨ ਦੀ ਸਰਕਾਰ ਬਣੇਗੀ ਜਾਂ ਨਹੀਂ, ਇਸ ਦਾ ਫੈਸਲਾ ਵੋਟਿੰਗ ਤੋਂ ਬਾਅਦ ਹੋਵੇਗਾ। ਵੋਟਿੰਗ ਰਾਤ 8 ਵਜੇ ਤੱਕ ਹੋ ਸਕਦੀ ਹੈ। ਪਾਕਿਸਤਾਨ ਦੀ ਸੰਸਦ ਵਿੱਚ ਕੁੱਲ ਸਾਂਸਦਾਂ ਦੀ ਗਿਣਤੀ 342 ਹੈ। ਇਮਰਾਨ ਖਾਨ ਨੂੰ ਫਲੋਰ ਟੈਸਟ ਪਾਸ ਕਰਨ ਲਈ 172 ਵੋਟਾਂ ਮਿਲਣੀਆਂ ਹਨ।


ਹਾਲਾਂਕਿ ਇਸ ਸਮੇਂ ਇਮਰਾਨ ਖਾਨ ਦੀ ਸਰਕਾਰ ਕੋਲ ਸਿਰਫ 142 ਸੰਸਦ ਮੈਂਬਰਾਂ ਦਾ ਸਮਰਥਨ ਹੈ, ਜਦਕਿ ਵਿਰੋਧੀ ਧਿਰ ਆਪਣੇ ਕੋਲ 199 ਸੰਸਦ ਮੈਂਬਰਾਂ ਦਾ ਦਾਅਵਾ ਕਰ ਰਹੀ ਹੈ। ਇਸ ਦੇ ਨਾਲ ਹੀ ਨੈਸ਼ਨਲ ਅਸੈਂਬਲੀ ਦੀ ਕਾਰਵਾਈ ਇਕ ਵਾਰ ਫਿਰ ਤੋਂ ਸ਼ੁਰੂ ਹੋ ਗਈ ਹੈ। ਸਦਨ ਦੀ ਕਾਰਵਾਈ ਡੇਢ ਘੰਟੇ ਲਈ ਮੁਲਤਵੀ ਕਰ ਦਿੱਤੀ ਗਈ। ਸੰਸਦ 'ਚ ਵਿਰੋਧੀ ਧਿਰ ਦੇ ਨੇਤਾ ਲਗਾਤਾਰ ਇਮਰਾਨ ਖਾਨ ਦੀ ਸਰਕਾਰ 'ਤੇ ਨਿਸ਼ਾਨਾ ਸਾਧ ਰਹੇ ਹਨ।