Pakistan Political Crisis: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਬੇਭਰੋਸਗੀ ਮਤੇ 'ਤੇ ਵੋਟਿੰਗ ਤੋਂ ਪਹਿਲਾਂ ਅਸਤੀਫਾ ਦੇਣ ਲਈ ਦੇਸ਼ ਦੇ ਸਾਹਮਣੇ ਤਿੰਨ ਸ਼ਰਤਾਂ ਰੱਖੀਆਂ ਹਨ। ਇਮਰਾਨ ਖਾਨ ਨੇ ਕਿਹਾ ਹੈ ਕਿ ਉਹ ਪਾਕਿਸਤਾਨ ਲਈ ਆਖਰੀ ਓਵਰ ਤੱਕ ਖੇਡਣਗੇ। ਯਾਨੀ ਉਹਨਾਂ ਦਾ ਸੰਕੇਤ ਪਹਿਲਾਂ ਹੀ ਸਪੱਸ਼ਟ ਸੀ ਕਿ ਉਹ ਅੰਤ ਤੱਕ ਕੋਈ ਨਾ ਕੋਈ ਰਸਤਾ ਲੱਭਣ ਵਿੱਚ ਰੁੱਝੇ ਰਹਿਣਗੇ। ਹਾਲਾਂਕਿ ਹੁਣ ਉਨ੍ਹਾਂ ਕੋਲ ਵੋਟ ਪਾਉਣ ਤੋਂ ਇਲਾਵਾ ਹੋਰ ਕੋਈ ਰਸਤਾ ਨਹੀਂ ਹੈ।



ਅਜਿਹੇ 'ਚ ਇਮਰਾਨ ਨੇ ਕੁਝ ਸ਼ਰਤਾਂ ਦੇ ਜ਼ਰੀਏ ਅਸਤੀਫਾ ਦੇਣ ਦੀ ਨਵੀਂ ਬਾਜ਼ੀ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਇਮਰਾਨ ਖਾਨ ਦੀ ਪਾਰਟੀ ਨੇ ਵੀ ਅੱਜ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਸੰਸਦ ਦੀ ਬਹਾਲੀ, ਬਹੁਮਤ ਪਰੀਖਣ ਦੇ ਹੁਕਮਾਂ ਦੀ ਸਮੀਖਿਆ ਦੀ ਮੰਗ ਕੀਤੀ ਸੀ। ਹਾਲਾਂਕਿ ਸੁਪਰੀਮ ਕੋਰਟ ਨੇ ਅਜੇ ਤੱਕ ਇਮਰਾਨ ਦੀ ਪਟੀਸ਼ਨ ਨੂੰ ਸਵੀਕਾਰ ਨਹੀਂ ਕੀਤਾ ਹੈ।
ਅਵਿਸ਼ਵਾਸ ਪ੍ਰਸਤਾਵ 'ਤੇ ਵੋਟਿੰਗ ਤੋਂ ਪਹਿਲਾਂ ਇਮਰਾਨ ਖਾਨ ਨੇ ਅਸਤੀਫਾ ਦੇਣ ਲਈ ਤਿੰਨ ਸ਼ਰਤਾਂ ਰੱਖੀਆਂ ਹਨ। ਇਸ ਦੇ ਨਾਲ ਹੀ ਵਿਰੋਧੀ ਧਿਰ ਦਾ ਦੋਸ਼ ਹੈ ਕਿ ਸਪੀਕਰ ਵੋਟ ਨਹੀਂ ਪਾਉਣਾ ਚਾਹੁੰਦੇ।


ਇਮਰਾਨ ਦੀਆਂ ਤਿੰਨ ਸ਼ਰਤਾਂ
ਇਮਰਾਨ ਖਾਨ ਨੇ ਪਹਿਲੀ ਸ਼ਰਤ 'ਚ ਕਿਹਾ ਹੈ ਕਿ ਕੁਰਸੀ ਛੱਡਣ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਨਾ ਕੀਤਾ ਜਾਵੇ। ਕਿਸੇ ਹੋਰ ਮੰਤਰੀ ਨੂੰ ਵੀ ਗ੍ਰਿਫਤਾਰ ਨਾ ਕੀਤਾ ਜਾਵੇ।
ਦੂਜੀ ਸ਼ਰਤ ਮੁਤਾਬਕ ਐੱਨਏਬੀ ਤਹਿਤ ਕੇਸ ਦਰਜ ਨਹੀਂ ਕੀਤਾ ਜਾਣਾ ਚਾਹੀਦਾ। ਇਮਰਾਨ ਖਾਨ ਨੇ ਵੋਟਿੰਗ ਦੀ ਬਜਾਏ NRO ਦੀ ਮੰਗ ਕੀਤੀ ਹੈ।
ਤੀਸਰੀ ਸ਼ਰਤ ਵਿੱਚ ਇਮਰਾਨ ਖ਼ਾਨ ਨੇ ਕਿਹਾ ਕਿ ਸ਼ਾਹਬਾਜ਼ ਸ਼ਰੀਫ਼ ਦੀ ਥਾਂ ਕੋਈ ਹੋਰ ਪ੍ਰਧਾਨ ਮੰਤਰੀ ਬਣਾਇਆ ਜਾਵੇ।



ਪੀਟੀਆਈ ਦੀ ਅਗਵਾਈ ਵਾਲੀ ਪਾਕਿਸਤਾਨ ਸਰਕਾਰ ਨੇ ਸ਼ਨੀਵਾਰ ਨੂੰ ਨੈਸ਼ਨਲ ਅਸੈਂਬਲੀ ਨੂੰ ਬਹਾਲ ਕਰਨ ਅਤੇ ਪ੍ਰਧਾਨ ਮੰਤਰੀ ਇਮਰਾਨ ਵਿਰੁੱਧ ਬੇਭਰੋਸਗੀ ਮਤੇ 'ਤੇ ਵੋਟ ਨੂੰ ਰੱਦ ਕਰਨ ਦੇ ਡਿਪਟੀ ਸਪੀਕਰ ਕਾਸਿਮ ਸੂਰੀ ਦੇ ਫੈਸਲੇ ਨੂੰ ਰੱਦ ਕਰਨ ਦੇ ਸੁਪਰੀਮ ਕੋਰਟ ਦੇ ਫੈਸਲੇ ਵਿਰੁੱਧ ਸਮੀਖਿਆ ਪਟੀਸ਼ਨ ਦਾਇਰ ਕੀਤੀ।
ਚੀਫ਼ ਜਸਟਿਸ ਉਮਰ ਅਤਾ ਬੰਦਿਆਲ ਦੀ ਅਗਵਾਈ ਵਾਲੇ ਅਤੇ ਜਸਟਿਸ ਮੁਨੀਬ ਅਖਤਰ, ਜਸਟਿਸ ਐਜਾਜੁਲ ਅਹਿਸਾਨ, ਜਸਟਿਸ ਮਜ਼ਹਰ ਆਲਮ ਅਤੇ ਜਸਟਿਸ ਜਮਾਲ ਖਾਨ ਮੰਡੋਖੇਲ ਦੀ ਅਗਵਾਈ ਵਾਲੇ ਚੋਟੀ ਦੀ ਅਦਾਲਤ ਦੇ ਪੰਜ ਮੈਂਬਰੀ ਬੈਂਚ ਨੇ ਇਹ ਫੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਨੈਸ਼ਨਲ ਅਸੈਂਬਲੀ ਦੇ ਸਪੀਕਰ ਅਸਦ ਕਾਸਿਰ ਨੂੰ ਪ੍ਰਧਾਨ ਮੰਤਰੀ ਖ਼ਿਲਾਫ਼ ਬੇਭਰੋਸਗੀ ਮਤੇ 'ਤੇ ਵੋਟਿੰਗ ਦੀ ਇਜਾਜ਼ਤ ਦੇਣ ਲਈ ਸ਼ਨੀਵਾਰ ਨੂੰ ਸੈਸ਼ਨ ਬੁਲਾਉਣ ਦਾ ਹੁਕਮ ਦਿੱਤਾ ਸੀ।