ਇਸਲਾਮਾਬਾਦ: ਖੈਬਰ ਪਖਤੂਨਖ਼ਵਾ ਸੂਬੇ ਦੀ ਸਰਕਾਰ ਨੇ ਸ਼ੁੱਕਰਵਾਰ ਨੂੰ ਕਰਕ ਜ਼ਿਲ੍ਹੇ ਵਿਚ ਇਸ ਹਫਤੇ ਦੇ ਸ਼ੁਰੂ ਵਿਚ ਇੱਕ ਭੀੜ ਵਲੋਂ ਢਾਹੇ ਗਏ ਹਿੰਦੂ ਮੰਦਰ ਦੀ ਉਸਾਰੀ ਦਾ ਐਲਾਨ ਕੀਤਾ ਹੈ। ਇਹ ਖੇਤਰ ਅਸਥਿਰ ਕਬਾਇਲੀ ਖੇਤਰ ਦੇ ਅਧੀਨ ਆਉਂਦਾ ਹੈ।

ਖੈਬਰ ਪਖਤੂਨਖ਼ਵਾ ਦੇ ਮੁੱਖ ਮੰਤਰੀ ਮਹਿਮੂਦ ਖ਼ਾਨ ਨੇ ਦਾਅਵਾ ਕੀਤਾ ਕਿ ਸੂਬਾਈ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਮੰਦਰ ਦੇ ਪੁਨਰ ਨਿਰਮਾਣ ਲਈ ਸਾਰੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਘਟਨਾ ਵਿੱਚ ਸ਼ਾਮਲ ਕਈ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਵੇਂ ਸਾਲ ਵਿੱਚ Reliance ਅਤੇ ਮੁਕੇਸ਼ ਅੰਬਾਨੀ ਨੂੰ ਲੱਗਿਆ ਝਟਕਾ, ਸੇਬੀ ਨੇ ਲਾਈਆ ਕਰੋੜਾਂ ਦਾ ਜ਼ੁਰਮਾਨਾ

ਇਸ ਦੌਰਾਨ ਸੂਬੇ ਦੀ ਪੁਲਿਸ ਨੇ ਅੱਤਵਾਦ ਰੋਕੂ ਐਕਟ ਦੀ ਧਾਰਾ 7 ਤਹਿਤ ਦਰਜ ਕੀਤੀ ਗਈ ਐਫਆਈਆਰ ਵਿੱਚ 350 ਤੋਂ ਵੱਧ ਲੋਕਾਂ ਨੂੰ ਦਰਜ ਕੀਤਾ ਹੈ। ਦੋਸ਼ੀ ਖਿਲਾਫ ਪੂਜਾ ਸਥਾਨ ਢਾਹੁਣ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ, ਲੁੱਟਾਂ-ਖੋਹਾਂ, ਅਗਨੀ ਕਾਂਡ ਅਤੇ ਹਮਲਾ ਕਰਨ ਦੇ ਦੋਸ਼ ਲਗਾਏ ਗਏ ਹਨ।

ਅਹਿਮ ਗੱਲ ਇਹ ਹੈ ਕਿ ਬੁੱਧਵਾਰ ਨੂੰ ਲੋਕਾਂ ਦੀ ਭੀੜ ਨੇ ਮੰਦਰ ਨੂੰ ਤੋੜ ਦਿੱਤਾ ਸੀ। ਉਹ ਇਸ ਦੇ ਵਿਸਤਾਰ ਕਾਰਜ ਦਾ ਵਿਰੋਧ ਕਰ ਰਹੇ ਸੀ। ਇਸ ਹਮਲੇ ਸਬੰਧੀ 30 ਤੋਂ ਵੱਧ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਚੋਂ ਬਹੁਤੇ ਕੱਟੜਪੰਥੀ ਇਸਲਾਮਿਕ ਪਾਰਟੀ ਦੇ ਮੈਂਬਰ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904