Pakistan Punjab Blast : ਪਾਕਿਸਤਾਨ (Pakistan)  ਦੇ ਪੰਜਾਬ 'ਚ ਕੋਟ ਅੱਦੂ ਜ਼ਿਲ੍ਹੇ ਦੇ ਦਯਾ ਦਿਨ ਪਨਾਹ (daya din panah) ਇਲਾਕੇ 'ਚ ਵੀਰਵਾਰ (1 ਜੂਨ) ਨੂੰ ਇਕ ਘਰ 'ਚ ਹੋਏ ਬੰਬ ਧਮਾਕੇ 'ਚ ਘੱਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਤੇ ਦੋ ਹੋਰ ਜ਼ਖਮੀ ਹੋ ਗਏ। ਘਟਨਾ ਦੀ ਪੁਸ਼ਟੀ ਕਰਦੇ ਹੋਏ ਮੁਜ਼ੱਫਰਗੜ੍ਹ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਸਈਅਦ ਹਸਨੈਨ ਹੈਦਰ ਨੇ ਦੱਸਿਆ ਕਿ ਸਾਰੇ ਮ੍ਰਿਤਕ ਇੱਕੋ ਪਰਿਵਾਰ ਦੇ ਸਨ, ਜੋ ਕਬਾੜ ਵੇਚਦੇ ਸਨ। ਉਨ੍ਹਾਂ ਦੱਸਿਆ ਕਿ ਪਰਿਵਾਰ ਕਬਾੜ ਨੂੰ ਹਟਾ ਰਿਹਾ ਸੀ ਕਿ ਅਚਾਨਕ ਧਮਾਕਾ ਹੋ ਗਿਆ।


ਮੌਕੇ 'ਤੇ ਪਹੁੰਚੇ ਰੈਸਕਿਊ 1122 ਦੇ ਬੁਲਾਰੇ ਨੇ ਦੱਸਿਆ ਕਿ ਮਰਨ ਵਾਲਿਆਂ 'ਚ ਦੋ ਔਰਤਾਂ ਹਸੀਨਾ ਮਾਈ (40) ਅਤੇ ਸ਼ਾਨੋ ਮਾਈ (28) ਵੀ ਸ਼ਾਮਲ ਹਨ। ਦੋ ਵਿਅਕਤੀ ਬਿਲਾਲ (38), ਇਕਬਾਲ (30) ਤੇ ਦੋ ਬੱਚੇ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ ਦੋ ਸਾਲ ਤੇ ਦੂਜੇ ਦੀ ਚਾਰ ਸਾਲ ਸੀ। ਜ਼ਖ਼ਮੀ ਵਿਅਕਤੀਆਂ ਤੇ ਲਾਸ਼ਾਂ ਨੂੰ ਜ਼ਿਲ੍ਹਾ ਹੈੱਡਕੁਆਰਟਰ ਹਸਪਤਾਲ ਕੋਟ ਅੱਦੂ ਵਿਖੇ ਲਿਜਾਇਆ ਗਿਆ ਹੈ।


ਮੁਜ਼ੱਫਰਗੜ੍ਹ ਜ਼ਿਲ੍ਹਾ ਪੁਲਿਸ ਅਧਿਕਾਰੀ (ਡੀਪੀਓ) ਹੈਦਰ ਨੇ ਅੱਗੇ ਕਿਹਾ ਕਿ ਧਮਾਕੇ ਦੀ ਸਥਿਤੀ ਬਾਰੇ ਜਾਣਨ ਲਈ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਜਾਨੀ ਤੇ ਮਾਲੀ ਨੁਕਸਾਨ 'ਤੇ ਦੁੱਖ ਪ੍ਰਗਟ ਕਰਦਿਆਂ ਪੰਜਾਬ ਦੇ ਇੰਸਪੈਕਟਰ ਜਨਰਲ ਡਾ. ਉਸਮਾਨ ਅਨਵਰ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ।


ਬਚਾਅ ਟੀਮ ਨੇ ਕੰਮ ਕਰ ਦਿੱਤਾ ਹੈ ਸ਼ੁਰੂ 


ਜਦੋਂ ਬਚਾਅ ਟੀਮ ਮੌਕੇ 'ਤੇ ਪਹੁੰਚੀ ਤਾਂ ਉਨ੍ਹਾਂ ਦੇਖਿਆ ਕਿ ਕਮਰੇ 'ਚ ਬੰਬ ਫਟਣ ਕਾਰਨ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ 2 ਜ਼ਖਮੀ ਹੋ ਗਏ। ਇਸ ਤੋਂ ਬਾਅਦ ਬਚਾਅ ਦਲ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।


ਧਮਾਕੇ ਦਾ ਨੋਟਿਸ ਲੈਂਦਿਆਂ ਪੰਜਾਬ ਪੁਲਿਸ ਦੇ ਇੰਸਪੈਕਟਰ ਜਨਰਲ (ਆਈਜੀਪੀ) ਉਸਮਾਨ ਅਨਵਰ ਨੇ ਡੇਰਾ ਗਾਜ਼ੀ ਖਾਨ ਦੇ ਖੇਤਰੀ ਪੁਲਿਸ ਅਧਿਕਾਰੀ ਤੋਂ ਰਿਪੋਰਟ ਮੰਗੀ ਹੈ। ਉਨ੍ਹਾਂ ਮੁਜ਼ੱਫਰਗੜ੍ਹ ਦੇ ਜ਼ਿਲ੍ਹਾ ਪੁਲੀਸ ਅਫ਼ਸਰ ਨੂੰ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰਨ ਦੇ ਵੀ ਨਿਰਦੇਸ਼ ਦਿੱਤੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।