ਪੜਚੋਲ ਕਰੋ
Advertisement
ਪਾਕਿਸਤਾਨ ਨੇ ਨਨਕਾਣਾ ਤੇ ਕਰਤਾਰਪੁਰ ਸਾਹਿਬ ਗਲਿਆਰਿਆਂ ਲਈ ਮੰਗੀ ਸਮੁੱਚੇ ਸਿੱਖ ਭਾਈਚਾਰੇ ਤੋਂ ਮਦਦ
ਨਵੀਂ ਦਿੱਲੀ: ਪਾਕਿਸਤਾਨ ਸਰਕਾਰ ਨੇ ਪੂਰੀ ਦੁਨੀਆ ਵਿੱਚ ਵੱਸਦੇ ਸਿੱਖਾਂ ਤੋਂ ਕਰਤਾਰਪੁਰ ਸਾਹਿਬ ਗਲਿਆਰੇ ਅਤੇ ਨਨਕਾਣਾ ਸਾਹਿਬ ਲਈ ਸ਼ੁਰੂ ਹੋਏ ਵਿਸ਼ੇਸ਼ ਕਾਰਜਾਂ ਵਿੱਚ ਨਿਵੇਸ਼ ਕਰਨ ਦੀ ਅਪੀਲ ਕੀਤੀ ਹੈ। ਇਹ ਪ੍ਰਗਟਾਵਾ ਲਹਿੰਦੇ ਪੰਜਾਬ ਦੇ ਰਾਜਪਾਲ ਚੌਧਰੀ ਮੁਹੰਮਦ ਸਰਵਰ ਨੇ ਆਪਣੀ ਇੰਗਲੈਂਡ ਫੇਰੀ ਦੌਰਾਨ ਕੀਤਾ ਹੈ।
ਸਬੰਧਤ ਖ਼ਬਰ- ਕਰਤਾਰਪੁਰ ਸਾਹਿਬ ਕੌਰੀਡੋਰ: ਪਾਕਿਸਤਾਨ ਵਾਲੇ ਪਾਸੇ ਜੰਗੀ ਪੱਧਰ 'ਤੇ ਕੰਮ ਜਾਰੀ, ਭਾਰਤੀ ਲੀਡਰ ਕ੍ਰੈਡਿਟ ਵਾਰ ਤੇ ਕਾਗ਼ਜ਼ੀ ਕਾਰਵਾਈ 'ਚ ਉਲਝੇ
ਚੌਧਰੀ ਨੇ ਪੱਛਮੀ ਲੰਡਨ ਦੇ ਸਾਊਥਹਾਲ ਦੇ ਗੁਰੂ ਗੋਬਿੰਦ ਸਿੰਘ ਸਭਾ ਗੁਰਦੁਆਰੇ ਵਿਖੇ ਸਿੱਖਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਿੱਖ ਸਾਡੇ ਆਪਣੇ ਭੈਣ-ਭਰਾ ਹਨ ਅਤੇ ਪਾਕਿਸਤਾਨ ਉਨ੍ਹਾਂ ਦੇ ਗੁਰਧਾਮਾਂ ਦੀ ਪੂਰੀ ਸੰਭਾਲ ਕਰਨ ਵਿੱਚ ਪੂਰਾ ਜ਼ੋਰ ਲਾ ਰਹੀ ਹੈ। ਇੱਥੇ ਹੀ ਉਨ੍ਹਾਂ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਵਿਖੇ ਬਣ ਰਹੇ ਵਿੱਦਿਅਕ, ਹੋਟਲ ਤੇ ਸਨਅਤਾਂ ਵਿੱਚ ਨਿਵੇਸ਼ ਕਰਨ ਤਾਂ ਜੋ ਇਲਾਕੇ ਦੀ ਤਰੱਕੀ ਹੋ ਸਕੇ।
ਲਹਿੰਦੇ ਪੰਜਾਬ ਦੇ ਰਾਜਪਾਲ ਨੇ ਇਹ ਵੀ ਕਿਹਾ ਕਿ ਅਜਿਹਾ ਕਰਕੇ ਸਿੱਖ ਨਾ ਸਿਰਫ਼ ਪੁੰਨ ਦਾ ਕੰਮ ਕਰਨਗੇ ਬਲਕਿ ਆਪਣੇ ਨਿਵੇਸ਼ ਬਦਲੇ ਚੰਗੀ ਕਮਾਈ ਵੀ ਕਰ ਸਕਣਗੇ। ਜ਼ਿਕਰਯੋਗ ਹੈ ਕਿ ਨਨਕਾਣਾ ਸਾਹਿਬ ਵਿੱਚ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਯੂਨੀਵਰਸਿਟੀ ਬਣਾਉਣ ਦੀ ਯੋਜਨਾ ਹੈ ਅਤੇ ਨਾਲ ਕਰਤਾਰਪੁਰ ਸਾਹਿਬ ਗਲਿਆਰੇ ਦੇ ਆਲੇ-ਦੁਆਲੇ ਚੰਗੇ ਹੋਟਲ ਤੇ ਸ਼ੌਪਿੰਗ ਮਾਲ ਉਸਾਰੇ ਜਾਣ ਦੀ ਵੀ ਤਜਵੀਜ਼ ਹੈ।The London Sikh community invited me to visit their Southall Gurdwara.... Our govt is working to better facilitate the Sikh pilgrims who visit Pakistan from all over the world! pic.twitter.com/NI21utqnEZ
— Mohammad Sarwar (@ChMSarwar) January 11, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement