ਧਮਾਕਾ, ਧੂੰਆਂ, ਖਿੱਲਰੀਆਂ ਲਾਸ਼ਾਂ, ਚੀਕਦੇ ਲੋਕ... ਪਾਕਿਸਤਾਨ 'ਚ ਮੌਤ ਦਾ ਤਾਂਡਵ ! ਕਵੇਟਾ ਰੇਲਵੇ ਸਟੇਸ਼ਨ ਧਮਾਕੇ ਦੀ ਵੀਡੀਓ ਆਈ ਸਾਹਮਣੇ
Pakistan Railway Station Blast: ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਹੋਏ ਧਮਾਕੇ ਦੀ ਜ਼ਿੰਮੇਵਾਰੀ ਬਲੋਚ ਲਿਬਰੇਸ਼ਨ ਆਰਮੀ (ਬੀਐੱਲਏ) ਨੇ ਲਈ ਹੈ। ਪਾਕਿਸਤਾਨੀ ਸੁਰੱਖਿਆ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।
Pakistan Railway Station Blast: ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੇ ਕਵੇਟਾ ਰੇਲਵੇ ਸਟੇਸ਼ਨ 'ਤੇ ਸ਼ਨੀਵਾਰ (9 ਨਵੰਬਰ 2024) ਨੂੰ ਇੱਕ ਜ਼ਬਰਦਸਤ ਧਮਾਕਾ ਹੋਇਆ, ਜਿਸ ਵਿੱਚ 24 ਲੋਕਾਂ ਦੀ ਮੌਤ ਹੋ ਗਈ ਤੇ 40 ਤੋਂ ਵੱਧ ਜ਼ਖਮੀ ਹੋ ਗਏ। ਹੁਣ ਇਸ ਧਮਾਕੇ ਦੀ ਇੱਕ ਦਿਲ ਦਹਿਲਾ ਦੇਣ ਵਾਲੀ ਵੀਡੀਓ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਨਿਸ਼ਾਨਾ ਪਾਕਿਸਤਾਨੀ ਫੌਜ ਸੀ।
ਇਸ ਘਟਨਾ ਤੋਂ ਬਾਅਦ ਬੰਬ ਨਿਰੋਧਕ ਦਸਤਾ ਤੇ ਸਥਾਨਕ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਮਾਚਾਰ ਏਜੰਸੀ ਪੀਟੀਆਈ ਦੀ ਰਿਪੋਰਟ ਮੁਤਾਬਕ, ਬਲੋਚ ਲਿਬਰੇਸ਼ਨ ਆਰਮੀ (ਬੀਐਲਏ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਹ ਧਮਾਕਾ ਰੇਲਵੇ ਸਟੇਸ਼ਨ ਦੇ ਬੁਕਿੰਗ ਦਫ਼ਤਰ ਵਿੱਚ ਹੋਇਆ।
‼️ MOMENT OF RAILWAY BLAST IN QUETTA, 🇵🇰 BALOCHISTAN 👇
— Sputnik India (@Sputnik_India) November 9, 2024
बलूचिस्तान के क्वेटा शहर में रेलवे विस्फोट का क्षण
Video credit: social media https://t.co/bGjw5ryBkh pic.twitter.com/KqJroBZVhv
ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਨਾਲ ਪਲੇਟਫਾਰਮ ਦੀ ਛੱਤ ਵੀ ਨੁਕਸਾਨੀ ਗਈ ਤੇ ਧਮਾਕੇ ਦੀ ਆਵਾਜ਼ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਦੂਰ-ਦੂਰ ਤੱਕ ਸੁਣਾਈ ਦਿੱਤੀ। ਬਲੋਚਿਸਤਾਨ ਦੇ ਮੁੱਖ ਮੰਤਰੀ ਸਰਫਰਾਜ਼ ਬੁਗਤੀ ਨੇ ਹਮਲੇ ਦੀ ਨਿੰਦਾ ਕਰਦੇ ਹੋਏ ਇਸ ਨੂੰ ਨਿਰਦੋਸ਼ ਨਾਗਰਿਕਾਂ ਨੂੰ ਨਿਸ਼ਾਨਾ ਬਣਾਉਣ ਵਾਲੀ ਭਿਆਨਕ ਕਾਰਵਾਈ ਕਰਾਰ ਦਿੱਤਾ ਤੇ ਤੁਰੰਤ ਜਾਂਚ ਦੇ ਹੁਕਮ ਦਿੱਤੇ।
24 ਲੋਕਾਂ ਦੀ ਮੌਤ ਕਈ ਜ਼ਖ਼ਮੀ
ਅੱਤਵਾਦੀ ਆਮ ਨਾਗਰਿਕਾਂ, ਮਜ਼ਦੂਰਾਂ, ਔਰਤਾਂ ਅਤੇ ਬੱਚਿਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਬੁਗਤੀ ਨੇ ਕਿਹਾ ਕਿ ਇਨ੍ਹਾਂ ਹਮਲਿਆਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਬਲੋਚਿਸਤਾਨ ਦੇ ਪੁਲਿਸ ਇੰਸਪੈਕਟਰ ਜਨਰਲ ਮੌਜ਼ਮ ਜਾਹ ਅੰਸਾਰੀ ਨੇ ਦੱਸਿਆ ਕਿ ਇਸ ਧਮਾਕੇ ਵਿੱਚ ਹੁਣ ਤੱਕ 24 ਲੋਕ ਮਾਰੇ ਜਾ ਚੁੱਕੇ ਹਨ। ਰਾਇਟਰਜ਼ ਦੀ ਰਿਪੋਰਟ ਮੁਤਾਬਕ ਉਨ੍ਹਾਂ ਨੇ ਕਿਹਾ, "ਇਸ ਹਮਲੇ ਦਾ ਨਿਸ਼ਾਨਾ ਇਨਫੈਂਟਰੀ ਸਕੂਲ ਦੇ ਜਵਾਨ ਸਨ। ਜ਼ਖਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।" ਉਨ੍ਹਾਂ ਦੱਸਿਆ ਕਿ ਇਹ ਧਮਾਕਾ ਰੇਲਵੇ ਸਟੇਸ਼ਨ ਦੇ ਅੰਦਰ ਉਸ ਸਮੇਂ ਹੋਇਆ ਜਦੋਂ ਪੇਸ਼ਾਵਰ ਜਾਣ ਵਾਲੀ ਐਕਸਪ੍ਰੈਸ ਆਪਣੀ ਮੰਜ਼ਿਲ ਲਈ ਰਵਾਨਾ ਹੋਣ ਵਾਲੀ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :