ਪੜਚੋਲ ਕਰੋ
Advertisement
ਭਾਰਤ-ਪਾਕਿ ਦਰਮਿਆਨ ਤਣਾਅ ਸਿਖਰਾਂ 'ਤੇ ਪਰ ਸਿੱਖਾਂ ਲਈ ਰਾਹਤ ਦੀ ਖ਼ਬਰ
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਪ੍ਰੈਸ ਪਾਕਿਸਤਾਨੀ ਮੀਡੀਆ ਨਾਲ ਕਾਨਫਰੰਸ ਕਰਦਿਆਂ ਕਿਹਾ ਕਿ ਲਾਂਘੇ ਦੀ ਚਿੰਤਾ ਨਾ ਕਰੋ! ਅਸੀਂ ਕਰਤਾਰਪੁਰ ਕੌਰੀਡੋਰ ਬਣਾਉਣ ਲਈ ਵਚਨਬੱਧ ਹਾਂ।
ਅੰਮ੍ਰਿਤਸਰ: ਜੰਮੂ-ਕਸ਼ਮੀਰ ਦੇ ਪੁਨਰਗਠਨ ਤੋਂ ਬਾਅਦ ਪਾਕਿਸਤਾਨ ਤੇ ਭਾਰਤ ਦੇ ਰਿਸ਼ਤਿਆਂ ਦਰਮਿਆਨ ਆਏ ਤਣਾਅ ਕਾਫੀ ਵੱਧ ਗਿਆ ਹੈ। ਅਜਿਹੇ ਹਾਲਾਤ ਵਿੱਚ ਵੀ ਪਾਕਿਸਤਾਨ ਤੋਂ ਇੱਕ ਖੁਸ਼ਖਬਰੀ ਆਈ ਹੈ। ਮਾਹੌਲ ਖ਼ਰਾਬ ਹੋਣ ਕਾਰਨ ਕਰਤਾਰਪੁਰ ਲਾਂਘੇ ਬਾਰੇ ਤੌਖ਼ਲੇ ਵਿੱਚ ਆਏ ਸਿੱਖਾਂ ਨੂੰ ਪਾਕਿਸਤਾਨ ਨੇ ਚਿੰਤਾ ਨਾ ਕਰਨ ਦੀ ਗੱਲ ਕਹੀ ਹੈ।
ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਅੱਜ ਪ੍ਰੈਸ ਪਾਕਿਸਤਾਨੀ ਮੀਡੀਆ ਨਾਲ ਕਾਨਫਰੰਸ ਕਰਦਿਆਂ ਕਿਹਾ ਕਿ ਲਾਂਘੇ ਦੀ ਚਿੰਤਾ ਨਾ ਕਰੋ! ਅਸੀਂ ਕਰਤਾਰਪੁਰ ਕੌਰੀਡੋਰ ਬਣਾਉਣ ਲਈ ਵਚਨਬੱਧ ਹਾਂ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਨਵੰਬਰ ਮਹੀਨੇ ਸ੍ਰੀ ਕਰਤਾਰਪੁਰ ਸਾਹਿਬ ਲਈ ਭਾਰਤ ਤੇ ਪਾਕਿਸਤਾਨ ਦਰਮਿਆਨ ਵਿਸ਼ੇਸ਼ ਲਾਂਘਾ ਖੁੱਲ੍ਹਣ ਜਾ ਰਿਹਾ ਹੈ। ਦੋਵਾਂ ਦੇਸ਼ਾਂ ਦਰਮਿਆਨ ਤਣਾਅ ਵਧਿਆ ਦੇਖ ਲਾਂਘੇ 'ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਸਨ। ਇਸ 'ਤੇ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਦੀ ਸਰਕਾਰ ਦਾ ਵਫ਼ਦ ਵੀ ਪਾਕਿਸਤਾਨ ਜਾਵੇਗਾ। ਕਸ਼ਮੀਰ ਦੇ ਪੁਨਰਗਠਨ ਮਗਰੋਂ ਪਾਕਿਸਤਾਨ ਨੇ ਭਾਰਤ ਨਾਲ ਵਪਾਰਕ ਸਬੰਧ ਤੋੜ ਦਿੱਤੇ ਹਨ। ਇਸ ਦੇ ਨਾਲ ਹੀ ਭਾਰਤ ਤੋਂ ਆਪਣੇ ਰਾਜਦੂਤ ਨੂੰ ਵੀ ਪਾਕਿਸਤਾਨ ਨੇ ਵਾਪਸ ਬੁਲਾ ਲਿਆ ਹੈ ਅਤੇ ਆਪਣੇ ਦੇਸ਼ ਵਿੱਚ ਭਾਰਤੀ ਰਾਜਦੂਤ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਪਾਕਿਸਤਾਨ ਦਾ ਕਹਿਣਾ ਹੈ ਕਿ ਉਹ ਕਸ਼ਮੀਰ 'ਤੇ ਮੋਦੀ ਸਰਕਾਰ ਦੇ ਫੈਸਲੇ ਨੂੰ UN 'ਚ ਲੈ ਕੇ ਜਾਵੇਗਾ।Pakistan stands by its commitment of opening of Kartarpur Corridor: FM @SMQureshiPTI https://t.co/mgrHkDIoMI #StandwithKashmir #KashmirBleeds#KashmirDispute#OccupiedKashmir@MoIB_Official@demp_gov pic.twitter.com/7LDsWz9Y0A
— Radio Pakistan (@RadioPakistan) August 8, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement