ਪੜਚੋਲ ਕਰੋ
(Source: ECI/ABP News)
ਏਅਰ ਸਟ੍ਰਾਈਕ: ਪਾਕਿਸਤਾਨ 'ਚ ਭਾਰਤੀ ਪਾਇਲਟਾਂ 'ਤੇ ਕੇਸ ਦਰਜ
![ਏਅਰ ਸਟ੍ਰਾਈਕ: ਪਾਕਿਸਤਾਨ 'ਚ ਭਾਰਤੀ ਪਾਇਲਟਾਂ 'ਤੇ ਕੇਸ ਦਰਜ pakistan registers case against indian pilots after air strike ਏਅਰ ਸਟ੍ਰਾਈਕ: ਪਾਕਿਸਤਾਨ 'ਚ ਭਾਰਤੀ ਪਾਇਲਟਾਂ 'ਤੇ ਕੇਸ ਦਰਜ](https://static.abplive.com/wp-content/uploads/sites/5/2019/02/27173644/pakistan-pm-imran-khan.jpg?impolicy=abp_cdn&imwidth=1200&height=675)
ਇਸਲਾਮਾਬਾਦ: ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਦੇ ਬਾਲਾਕੋਟ ਇਲਾਕੇ 'ਚ ਭਾਰਤ ਵੱਲੋਂ ਕੀਤੀ ਏਅਰ ਸਟ੍ਰਾਈਕ ਸਬੰਧੀ ਗੁਆਂਢੀ ਮੁਲਕ ਨੇ ਕੇਸ ਦਰਜ ਕਰ ਲਿਆ ਹੈ। ਭਾਰਤ ਦੀ ਇਸ ਕਾਰਵਾਈ ਦੌਰਾਨ ਜੈਸ਼-ਏ-ਮੁਹੰਮਦ ਦੇ ਸਭ ਤੋਂ ਵੱਡੇ ਸਿਖਲਾਈ ਕੈਂਪ ਨੂੰ ਬੰਬਾਂ ਨਾਲ ਉਡਾਇਆ ਗਿਆ ਸੀ, ਪਰ ਕਈ ਦਿਨ ਬਾਅਦ ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਭਾਰਤੀ ਹਵਾਈ ਫ਼ੌਜ ਦੇ ‘ਅਣਪਛਾਤੇ ਪਾਇਲਟਾਂ’ ਉੱਪਰ ਬੰਬ ਸੁੱਟ ਕੇ 19 ਦਰੱਖ਼ਤ ਤਬਾਹ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰ ਲਿਆ ਹੈ।
ਸਥਾਨਕ ਮੀਡੀਆ ਰਿਪੋਰਟ ਅਨੁਸਾਰ ਜੰਗਲਾਤ ਵਿਭਾਗ ਵੱਲੋਂ ਭਾਰਤੀ ਹਵਾਈ ਫ਼ੌਜ ਦੇ ਅਣਪਛਾਤੇ ਪਾਇਲਟਾਂ ਖ਼ਿਲਾਫ਼ ਬਾਲਾਕੋਟ ਖੇਤਰ ਵਿੱਚ ਦਰੱਖ਼ਤਾਂ ’ਤੇ ਬੰਬਾਰੀ ਕਰਨ ਦੇ ਦੋਸ਼ ਹੇਠ ਐੱਫਆਈਆਰ ਦਰਜ ਕੀਤੀ ਗਈ ਹੈ। ਇਸ ਐੱਫਆਈਆਰ ਵਿੱਚ 19 ਦਰੱਖ਼ਤਾਂ ਦੇ ਨੁਕਸਾਨੇ ਜਾਣ ਦੇ ਵੇਰਵੇ ਵੀ ਦਰਜ ਕੀਤੇ ਗਏ ਹਨ। ਮੀਡੀਆ ਰਿਪੋਰਟ ਅਨੁਸਾਰ ਪਾਕਿਸਤਾਨ ਵਲੋਂ ਸੰਯੁਕਤ ਰਾਸ਼ਟਰ ਕੋਲ ਵੀ ਭਾਰਤ ਵਿਰੁੱਧ ‘ਈਕੋ-ਟੈਰਰਿਜ਼ਮ’ ਫੈਲਾਉਣ ਦੇ ਦੋਸ਼ ਹੇਠ ਸ਼ਿਕਾਇਤ ਕਰਜ ਕਰਵਾਉਣ ਬਾਰੇ ਸੋਚਿਆ ਜਾ ਰਿਹਾ ਹੈ।
ਭਾਰਤੀ ਲੜਾਕੂ ਜਹਾਜ਼ਾਂ ਨੇ ਬਾਲਾਕੋਟ ਦੇ ਪਹਾੜੀ ਅਤੇ ਜੰਗਲੀ ਖੇਤਰ ਵਿੱਚ ਜਾਬਾ ਟੌਪ ’ਤੇ ਬੰਬ ਸੁੱਟੇ ਗਏ ਸਨ। ਇਹ ਖੇਤਰ ਮਕਬੂਜ਼ਾ ਕਸ਼ਮੀਰ ਤੋਂ 40 ਕਿਲੋਮੀਟਰ ਦੂਰੀ ’ਤੇ ਸਥਿਤ ਹੈ। ਦੂਜੇ ਪਾਸੇ ਭਾਰਤ ਵੱਲੋਂ ਦਾਅਵਾ ਕੀਤਾ ਗਿਆ ਸੀ ਕਿ ਖੁਫ਼ੀਆ ਜਾਣਕਾਰੀਆਂ ਦੇ ਆਧਾਰ ’ਤੇ ਭਾਰਤੀ ਹਵਾਈ ਫ਼ੌਜ ਨੇ ਬਾਲਾਕੋਟ ਦੇ ਦਹਿਸ਼ਤੀ ਕੈਂਪ ’ਤੇ ਕੀਤੇ ਗਏ ਹਮਲੇ ਵਿੱਚ ਜੈਸ਼-ਏ-ਮੁਹੰਮਦ ਦੇ ਵੱਡੀ ਗਿਣਤੀ ਦਹਿਸ਼ਤਗਰਦ, ਟਰੇਨਰ, ਸੀਨੀਅਰ ਕਮਾਂਡਰ ਅਤੇ ਜਿਹਾਦੀ ਮਾਰੇ ਗਏ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)