ਪੜਚੋਲ ਕਰੋ
Advertisement
ਭਾਰਤ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਮੀਟਿੰਗ ਟਾਲੇ ਜਾਣ 'ਤੇ ਪਾਕਿਸਤਾਨ ਨੂੰ ਅਫ਼ਸੋਸ
ਨਵੀਂ ਦਿੱਲੀ: ਪਾਕਿਸਤਾਨ ਨੇ ਭਾਰਤ ਵੱਲੋਂ 2 ਅਪ੍ਰੈਲ, 2019 ਨੂੰ ਹੋਣ ਵਾਲੀ ਕਰਤਾਰਪੁਰ ਸਾਹਿਬ ਲਾਂਘੇ ਦੀ ਮੀਟਿੰਗ ਮੁਲਤਵੀ ਕਰਨ ਦੇ ਭਾਰਤ ਦੇ ਫ਼ੈਸਲੇ 'ਤੇ ਅਫ਼ਸੋਸ ਜ਼ਾਹਰ ਕੀਤਾ ਹੈ। ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਦੇ ਮੀਟਿੰਗ ਨੂੰ ਮੁਲਤਵੀ ਕਰਨ ਦੇ ਫੈਸਲੇ ਨਾਲ ਪਾਕਿਸਤਾਨ ਦੇ ਕਰਤਾਰਪੁਰ ਲਾਂਘੇ ਸਬੰਧੀ ਸਾਰੇ ਯਤਨਾਂ 'ਤੇ ਖ਼ਤਰੇ ਦੇ ਬੱਦਲ ਮੰਡਰਾ ਰਹੇ ਹਨ। ਦੱਸ ਦੇਈਏ ਕਰਤਾਰਪੁਰ ਲਾਂਘੇ 'ਤੇ ਆਉਂਦੀ ਦੋ ਅਪਰੈਲ ਨੂੰ ਹੋਣ ਵਾਲੀ ਬੈਠਕ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਭਾਰਤ ਨੇ ਇਸ ਮਾਮਲੇ ਬਾਰੇ ਪਾਕਿਸਤਾਨ ਦੀ ਕਮੇਟੀ 'ਚ ਖ਼ਾਲਿਸਤਾਨੀ ਪੱਖੀ ਲੀਡਰਾਂ ਦੀ ਮੌਜੂਦਗੀ 'ਤੇ ਸਵਾਲ ਚੁੱਕਦਿਆਂ ਬੈਠਕ ਨੂੰ ਅੱਗੇ ਪਾ ਦਿੱਤਾ ਹੈ।
ਇਹ ਵੀ ਪੜ੍ਹੋ- ਕਰਤਾਰਪੁਰ ਲਾਂਘੇ 'ਤੇ ਸੰਕਟ ਦੇ ਬੱਦਲ, ਭਾਰਤ ਨੇ ਪਾਕਿ ਨਾਲ ਮੀਟਿੰਗ ਟਾਲੀ
ਇਸ 'ਤੇ ਪ੍ਰਤੀਕਿਰਿਆ ਦਿੰਦਿਆਂ ਪਾਕਿਸਤਾਨ ਨੇ ਕਿਹਾ ਹੈ ਕਿ ਭਾਰਤ ਵੱਲੋਂ ਬਗੈਰ ਪਹਿਲਾਂ ਪਾਕਿਸਤਾਨ ਨੂੰ ਦੱਸੇ ਇਹ ਮੀਟਿੰਗ ਮੁਲਤਵੀ ਕਰਨਾ ਮੰਦਭਾਗਾ ਹੈ। ਇਸ ਦੇ ਨਾਲ ਹੀ ਪਾਕਿ ਨੇ ਕਿਹਾ ਹੈ ਕਿ ਜਿਸ ਪੈਨਲ 'ਤੇ ਭਾਰਤ ਵੱਲੋਂ ਸ਼ੱਕ ਜਤਾਇਆ ਗਿਆ ਹੈ, ਉਹ 10 ਮੈਂਬਰੀ ਪੈਨਲ ਸਿਰਫ ਲਾਂਘੇ ਲਈ ਹੀ ਨਹੀਂ, ਬਲਕਿ ਪਾਕਿਸਤਾਨ 'ਚ ਮੌਜੂਦ ਸਾਰੇ ਗੁਰਦੁਆਰਿਆਂ ਦੇ ਰੱਖ-ਰਖਾਵ ਲਈ ਜ਼ਿੰਮੇਵਾਰ ਹੈ। ਹਰ 3 ਸਾਲਾਂ ਬਾਅਦ ਇਸ ਪੈਨਲ ਦੀ ਨਵੇਂ ਸਿਰਿਓਂ ਚੋਣ ਕੀਤੀ ਜਾਂਦੀ ਹੈ। ਹਾਲਾਂਕਿ ਪਾਕਿਸਤਾਨ ਨੇ ਨਵੰਬਰ, 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲਾਂਘਾ ਖੁੱਲ੍ਹਣ ਲਈ ਵਚਨਬੱਧਤਾ ਜਤਾਈ ਹੈ।
ਜ਼ਰੂਰ ਪੜ੍ਹੋ- ਕਰਤਾਰਪੁਰ ਲਾਂਘੇ ਬਾਰੇ ਭਾਰਤ-ਪਾਕਿ ਸ਼ਾਂਤ, 2 ਅਪਰੈਲ ਨੂੰ ਮੁੜ ਮਿਲਣ ਦਾ ਵਾਅਦਾ
ਅੱਜ ਵਿਦੇਸ਼ ਮੰਤਰਾਲੇ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਸੀ ਕਿ ਕੌਰੀਡੋਰ ਸਬੰਧੀ ਅਗਲੀ ਬੈਠਕ ਪਾਕਿਸਤਾਨ ਦੇ ਜਵਾਬ ਤੋਂ ਬਾਅਦ ਹੀ ਤੈਅ ਕੀਤੀ ਜਾਵੇਗੀ। ਸੂਤਰਾਂ ਮੁਤਾਬਕ ਭਾਰਤ ਨੇ ਖ਼ਾਲਿਸਤਾਨ ਪੱਖੀ ਗੋਪਾਲ ਚਾਵਲਾ ਦੀ ਪਾਕਿਸਤਾਨ ਦੇ ਪੈਨਲ ਵਿੱਚ ਮੌਜੂਦਗੀ 'ਤੇ ਸਵਾਲ ਚੁੱਕੇ ਸਨ। ਭਾਰਤ ਦਾ ਕਹਿਣਾ ਹੈ ਕਿ ਉਸ ਨੂੰ ਪੈਨਲ ਤੋਂ ਬਾਹਰ ਕੀਤੇ ਜਾਣ ਮਗਰੋਂ ਹੀ ਲਾਂਘੇ ਦੀਆਂ ਸ਼ਰਤਾਂ ਤੈਅ ਕਰਨ ਦੀ ਗੱਲ ਅੱਗੇ ਵੱਧ ਸਕਦੀ ਹੈ। 14 ਮਾਰਚ ਨੂੰ ਭਾਰਤ ਵਾਲੇ ਪਾਸੇ ਅਟਾਰੀ ਸਰਹੱਦ 'ਤੇ ਦੋਵਾਂ ਦੇਸ਼ਾਂ ਦੀ ਬੈਠਕ ਹੋਈ ਸੀ, ਜਿਸ ਵਿੱਚ ਲਾਂਘੇ ਬਾਰੇ ਕਈ ਚਰਚਾਵਾਂ ਹੋਈਆਂ ਸਨ।
ਇਹ ਵੀ ਪੜ੍ਹੋ- ਕਰਤਰਾਪੁਰ ਲਾਂਘੇ ਬਾਰੇ ਅਹਿਮ ਫੈਸਲੇ, ਦੋਵਾਂ ਦੇਸਾਂ ਵੱਲੋਂ ਸ਼ਰਤਾਂ ਤੈਅ, ਪਾਸਪੋਰਟ ਲਾਜ਼ਮੀ, ਪੈਦਲ ਜਾਣ ਦੀ ਸਹੂਲਤ..!
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement