ਪੜਚੋਲ ਕਰੋ

ਪਾਕਿਸਤਾਨ ਨੇ ਮੁੰਬਈ ਹਮਲੇ ਕੇਸ ਤੋਂ ਆਪਣੇ ਮੁੱਖ ਵਕੀਲ ਨੂੰ ਹਟਾਇਆ

ਲਾਹੌਰ: ਮੁੰਬਈ ਹਮਲਿਆਂ ਦੇ ਕੇਸ ਵਿੱਚ ਸਰਕਾਰ ਨੇ ਪਾਕਿਸਤਾਨ ਦਾ ਪੱਖ ਨਾ ਪੂਰਨ ਵਾਲੇ ਮੁੱਖ ਵਕੀਲ ਨੂੰ ਇਸ ਕੇਸ ਤੋਂ ਲਾਂਭੇ ਕਰ ਦਿੱਤਾ ਹੈ। ਪਾਕਿਸਤਾਨ ਦੇ ਇਸ ਕਦਮ ਨਾਲ ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਵਿੱਢੀਆਂ ਭਾਰਤੀ ਕੋਸ਼ਿਸ਼ਾਂ ਨੂੰ ਵੱਡੀ ਢਾਹ ਲੱਗੀ ਹੈ।   ਹਾਲਾਂਕਿ, ਪਾਕਿਸਤਾਨ ਦੇ ਅੰਦਰੂਨੀ ਮਾਮਲੇ ਮੰਤਰਾਲੇ ਨੇ ਫ਼ੈਡਰਲ ਇਨਵੈਸਟੀਗੇਸ਼ਨ ਏਜੰਸੀ (FIA) ਦੇ ਵਿਸ਼ੇਸ਼ ਵਕੀਲ ਚੌਧਰੀ ਅਜ਼ਹਰ ਨੂੰ ਮੁੰਬਈ ਹਮਲੇ ਕੇਸ ਤੋਂ ਹਟਾਏ ਜਾਣਾ ਇੱਕ ਆਮ ਗੱਲ ਦੱਸਿਆ ਹੈ। ਅਜ਼ਹਰ 2009 ਤੋਂ ਮੁੰਬਈ ਹਮਲੇ ਦਾ ਕੇਸ ਵੇਖ ਰਹੇ ਸਨ। ਹਾਲਾਂਕਿ, ਉਹ ਹੋਰਨਾਂ ਕੇਸਾਂ, ਜਿਵੇਂ ਬੇਨਜ਼ਰੀ ਭੁੱਟੋ ਕਤਲ ਮਾਮਲੇ ਵਿੱਚ ਬਣੇ ਰਹਿਣਗੇ। ਮੰਤਰਾਲੇ ਦੇ ਅਧਿਕਾਰੀ ਨੇ ਖ਼ਬਰ ਏਜੰਸੀ ਨੂੰ ਮਾਮਲੇ ਦੀ ਤਫ਼ਸੀਲ ਪੇਸ਼ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਦੇ ਵਿਸ਼ੇਸ਼ ਨਿਰਦੇਸ਼ ਸਨ ਤੇ ਉਨ੍ਹਾਂ 'ਤੇ ਬਣੇ ਰਹਿਣ ਦੀ ਥਾਂ ਅਜ਼ਹਰ ਦਾ ਹਾਈ ਪ੍ਰੋਫ਼ਾਈਲ ਕੇਸਾਂ ਵੱਲ ਝੁਕਾਅ ਜ਼ਿਆਦਾ ਸੀ। ਪਾਕਿਸਤਾਨ ਵਿੱਚ ਮੁੰਬਈ ਹਮਲੇ ਕੇਸ ਦੀ ਸੁਣਵਾਈ ਦਸਵੇਂ ਸਾਲ ਵਿੱਚ ਪਹੁੰਟ ਗਈ ਹੈ। ਇਸਲਾਮਾਬਾਦ ਦੀ ਵਿਸ਼ੇਸ਼ ਅੱਤਵਾਦ ਰੋਕੂ ਅਦਾਲਤ (ਏਟੀਸੀ) ਨੇ ਬਚਾਅ ਪੱਖ ਦੇ ਸਾਰੇ 70 ਗਵਾਹਾਂ ਦੇ ਬਿਆਨ ਦਰਜ ਕਰ ਲਏ ਹਨ। ਬਚਾਅ ਪੱਖ ਮੁਤਾਬਕ ਕੇਸ ਦੀ ਕਾਰਵਾਈ ਉਦੋਂ ਤਕ ਅੱਗੇ ਨਹੀਂ ਵਧ ਸਕਦੀ ਕਿਉਂਕਿ ਭਾਰਤ ਆਪਣੇ 24 ਗਵਾਹਾਂ ਨੂੰ ਬਿਆਨ ਦਰਜ ਕਰਵਾਉਣ ਲਈ ਪਾਕਿਸਤਾਨ ਭੇਜ ਦਿੰਦਾ। ਇਸ ਸਬੰਧੀ ਪਾਕਿਸਤਾਨ ਨੇ ਭਾਰਤ ਨੂੰ ਲਿਖਤੀ ਸੰਦੇਸ਼ ਵੀ ਭੇਜਿਆ ਹੋਇਆ ਹੈ ਤੇ ਭਾਰਤ ਨੇ ਜਵਾਬ ਦਿੱਤਾ ਕਿ ਪਹਿਲਾਂ ਭੇਜੇ ਸਬੂਤਾਂ ਦੇ ਆਧਾਰ 'ਤੇ ਪਾਕਿਸਤਾਨ ਨੂੰ ਮੁੰਬਈ ਹਮਲੇ ਦੇ ਮੁੱਖ ਸਾਜ਼ਿਸ਼ਘਾੜੇ ਹਾਫਿਜ਼ ਸਈਦ ਨੂੰ ਜਾਂਚ ਵਿੱਚ ਲਿਆਵੇ। ਕਈ ਪਾਕਿਸਤਾਨੀ ਗਵਾਹਾਂ ਨੇ ਕੇਸ ਵਿੱਚ ਸ਼ਾਮਲ 7 ਮੁਲਜ਼ਮਾਂ ਦੀ ਪੁਸ਼ਟੀ ਕਰ ਦਿੱਤੀ ਹੈ, ਫਿਰ ਵੀ ਪਾਕਿਸਤਾਨ ਨੂੰ ਨੌ ਸਾਲ ਪੁਰਾਣੇ ਮਾਮਲੇ ਨੂੰ ਅੰਜਾਮ ਤਕ ਪਹੁੰਚਾਉਣ ਲਈ ਭਾਰਤੀ ਗਵਾਹਾਂ ਦੀ ਲੋੜ ਹੈ। ਨਵੰਬਰ 2008 ਦੌਰਾਨ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਏ-ਤੈਇਬਾ (ਐਲਈਟੀ) ਦੇ ਦਹਿਸ਼ਤਗਰਦਾਂ ਨੇ ਯੋਜਨਾਬੱਧ ਤਰੀਕੇ ਨਾਲ ਹਮਲਾ ਕੀਤਾ ਸੀ, ਜਿਸ ਵਿੱਚ ਕੁੱਲ 166 ਲੋਕਾਂ ਦੀ ਮੌਤ ਹੋ ਗਈ ਸੀ ਤੇ 300 ਤੋਂ ਵੱਧ ਜ਼ਖ਼ਮੀ ਹੋਏ ਸਨ। ਇਹ ਦਹਿਸ਼ਤਗਰਦ ਕਰਾਚੀ ਤੋਂ ਮੁੰਬਈ ਤਕ ਸਮੁੰਦਰੀ ਰਸਤੇ ਰਾਹੀਂ ਭਾਰਤ ਵਿੱਚ ਦਾਖ਼ਲ ਹੋਏ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget