Sikh journalist Harmeet Singh - ਪਾਕਿਸਤਾਨ ਵਿੱਚ ਇੱਕ ਸਿੱਖ ਪੱਤਰਕਾਰ ਅਤੇ ਐਂਕਰ ਹਰਮੀਤ ਸਿੰਘ ਨੂੰ ਪਬਲਿਕ ਟੀਵੀ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ। ਇਹ ਜਾਣਕਾਰੀ ਹਰਮੀਤ ਨੇ ਖੁਦ ਦਿੱਤੀ ਹੈ। ਹਰਮੀਤ ਸਿੰਘ ਪਾਕਿਸਤਾਨ ਦਾ ਪਹਿਲਾ ਸਿੱਖ ਪੱਤਰਕਾਰ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੀ ਆਗੂ ਅਤੇ ਸਾਬਕਾ ਮੰਤਰੀ ਸ਼ਾਜ਼ੀਆ ਅੱਟਾ ਮਰੀਅਮ ਦੀ ਸ਼ਿਕਾਇਤ ਤੋਂ ਬਾਅਦ ਹਰਮੀਤ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ।


ਸ਼ਾਜ਼ੀਆਂ ਅੱਟਾ ਮਰੀਅਮ ਨੇ ਹਰਮੀਤ ਸਿੰਘ 'ਤੇ ਰਾਸ਼ਟਰੀ ਜਵਾਬਦੇਹੀ ਬਿਊਰੋ (ਐਨਏਬੀ) ਦੇ ਛਾਪੇ ਅਤੇ ਉਸ ਦੇ ਕਬਜ਼ੇ ਵਿੱਚੋਂ 97 ਅਰਬ ਪਾਕਿਸਤਾਨੀ ਰੁਪਏ ਦੀ ਬਰਾਮਦਗੀ ਦੀਆਂ ਝੂਠੀਆਂ ਖ਼ਬਰਾਂ ਫੈਲਾਉਣ ਦਾ ਦੋਸ਼ ਲਾਇਆ ਸੀ। ਹਲਾਂਕਿ ਜਦੋਂ ਪਤਾ ਲੱਗਾ ਕਿ ਖ਼ਬਰ ਫ਼ਰਜ਼ੀ ਹੈ ਤਾਂ ਹਰਮੀਤ ਸਿੰਘ ਨੇ ਸਾਬਕਾ ਮੰਤਰੀ ਤੋਂ ਮਾਫ਼ੀ ਮੰਗੀ ਸੀ। 


ਹਰਮੀਤ ਸਿੰਘ ਨੇ ਕਿਹਾ ਕਿ ਮਾਫ਼ੀ ਸਵੀਕਾਰ ਕਰਨ ਦੀ ਬਜਾਏ ਸ਼ਾਜ਼ੀਆ ਨੇ ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਤੇ 10 ਅਰਬ ਪਾਕਿਸਤਾਨੀ ਰੁਪਏ ਦੀ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ। ਸ਼ਾਜ਼ੀਆ ਨੇ ਚੈਨਲ ਦੇ ਮਾਲਕਾਂ ਨੂੰ ਧਮਕੀ ਦਿੱਤੀ ਕਿ ਜੇ ਹਰਮੀਤ ਸਿੰਘ ਨੂੰ ਨਾ ਹਟਾਇਆ ਗਿਆ ਤਾਂ ਸਾਰੇ ਸਰਕਾਰੀ ਇਸ਼ਤਿਹਾਰ ਬੰਦ ਕਰ ਦਿੱਤੇ ਜਾਣਗੇ ਤੇ ਚੈਨਲ ਦਾ ਲਾਈਸੈਂਸ ਰੱਦ ਕਰ ਦਿੱਤਾ ਜਾਵੇਗਾ।


ਹਰਮੀਤ ਨੇ ਆਪਣੇ ਯੂ-ਟਿਊਬ ਚੈਨਲ 'ਤੇ ਦੱਸਿਆ ਕਿ ਉਸ ਲਈ ਨੌਕਰੀ ਤੋਂ ਬਿਨਾਂ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਹਰਮੀਤ ਨੇ ਦੱਸਿਆ ਕਿ ਉਸ ਨੂੰ ਵਿਦੇਸ਼ੀ ਚੈਨਲਾਂ ਤੋਂ ਨੌਕਰੀ ਦੇ ਆਫਰ ਆ ਰਹੇ ਹਨ ਪਰ ਉਹ ਆਪਣੇ ਦੇਸ਼ ਪਾਕਿਸਤਾਨ ਵਿੱਚ ਰਹਿ ਕੇ ਕੰਮ ਕਰਨਾ ਚਾਹੁੰਦਾ ਹੈ।




ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ