ਪਾਕਿ ਹਾਈ ਕਮਿਸ਼ਨ 'ਚ ਜਿਨ ਸੀ ਸ਼ੋਸ਼ਣ ਦਾ ਮਾਮਲਾ: ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਸ਼ਿਕਾਇਤ ਦੇ ਸਮੇਂ 'ਤੇ ਉਠਾਇਆ ਸਵਾਲ, ਜਾਂਚ ਦੇ ਹੁਕਮ
ਪੰਜਾਬ ਦੀ ਇਕ ਯੂਨੀਵਰਸਿਟੀ ਨਾਲ ਸਬੰਧਤ ਇਕ ਭਾਰਤੀ ਮਹਿਲਾ ਪ੍ਰੋਫੈਸਰ ਵੱਲੋਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀਆਂ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜਾਂਚ ਦੇ ਹੁਕਮ ਦਿੱਤੇ ਹਨ।
Pakistan's Foreign Ministry Raised Questions : ਪੰਜਾਬ ਦੀ ਇਕ ਯੂਨੀਵਰਸਿਟੀ ਨਾਲ ਸਬੰਧਤ ਇਕ ਭਾਰਤੀ ਮਹਿਲਾ ਪ੍ਰੋਫੈਸਰ ਵੱਲੋਂ ਦਿੱਲੀ ਸਥਿਤ ਪਾਕਿਸਤਾਨੀ ਦੂਤਾਵਾਸ ਦੇ ਅਧਿਕਾਰੀਆਂ 'ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਜਾਂਚ ਦੇ ਹੁਕਮ ਦਿੱਤੇ ਹਨ। ਪ੍ਰੋਫੈਸਰ ਦਾ ਦੋਸ਼ ਹੈ ਕਿ ਉਸ ਨੇ ਪਾਕਿਸਤਾਨ ਦੇ ਵੀਜ਼ੇ ਲਈ ਅਪਲਾਈ ਕੀਤਾ ਸੀ। ਦਿੱਲੀ 'ਚ ਪਾਕਿ ਹਾਈ ਕਮਿਸ਼ਨ 'ਚ ਕੰਮ ਕਰਦੇ ਦੋ ਮੁਲਾਜ਼ਮਾਂ ਨੇ ਦੁਰਵਿਵਹਾਰ ਕੀਤਾ ਸੀ। ਵੀਜ਼ਾ ਦੇਣ ਦੇ ਨਾਂ 'ਤੇ ਮਹਿਲਾ ਪ੍ਰੋਫੈਸਰ ਨਾਲ ਸਰੀਰਕ ਸਬੰਧ ਬਣਾਉਣ ਦੀ ਮੰਗ ਕੀਤੀ। ਬਾਅਦ ਵਿੱਚ ਮੈਸੇਜ ਕਰਕੇ ਪ੍ਰੇਸ਼ਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੀਐਮ ਮੋਦੀ ਅਤੇ ਕਸ਼ਮੀਰ 'ਤੇ ਲੇਖ ਲਿਖਣ ਲਈ ਉਕਸਾਉਣ ਦੀ ਕੋਸ਼ਿਸ਼ ਕੀਤੀ ਗਈ।
ਪਾਕਿ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮੁਮਤਾਜ਼ ਜ਼ਾਹਰਾ ਬਲੋਚ ਦਾ ਕਹਿਣਾ ਹੈ ਕਿ ਪਾਕਿਸਤਾਨ ਦੇ ਸਾਰੇ ਵੀਜ਼ਾ ਅਤੇ ਕੌਂਸਲਰਾਂ ਨੂੰ ਪੇਸ਼ੇਵਰ ਤਰੀਕੇ ਨਾਲ ਕੰਮ ਕਰਨ ਦੇ ਸਖ਼ਤ ਹੁਕਮ ਦਿੱਤੇ ਗਏ ਹਨ। ਇਸ ਮਾਮਲੇ 'ਚ ਸ਼ਿਕਾਇਤ ਦਾ ਸਮਾਂ ਅਤੇ ਇਸ ਨੂੰ ਉਠਾਉਣ ਦਾ ਤਰੀਕਾ ਹੈਰਾਨ ਕਰਨ ਵਾਲਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ
Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ