ਪੜਚੋਲ ਕਰੋ

TTP Terrorist Killed: ਖੈਬਰ ਪਖਤੂਨਖਵਾ 'ਚ TTP ਦੇ 6 ਅੱਤਵਾਦੀ ਢੇਰ, ਪਾਕਿਸਤਾਨ ਪੁਲਿਸ ਲੰਬੇ ਸਮੇਂ ਤੋਂ ਕਰ ਰਹੀ ਸੀ ਤਲਾਸ਼

TTP Terrorist: ਪਾਕਿਸਤਾਨ ਵਿੱਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਦਹਿਸ਼ਤ ਮਚਾ ਕੇ ਰੱਖੀ ਹੈ। ਇਸ ਦੌਰਾਨ ਖੁਫੀਆ ਸੂਚਨਾ ਦੇ ਆਧਾਰ 'ਤੇ ਉੱਥੋਂ ਦੀ ਪੁਲਿਸ ਫੋਰਸ ਨੇ ਅੱਤਵਾਦੀਆਂ ਦੇ ਟਿਕਾਣੇ 'ਤੇ ਹਮਲਾ ਕਰ ਕੇ ਕਈਆਂ ਨੂੰ ਢੇਰ ਕਰ ਦਿੱਤਾ ਹੈ।

TTP In Pakistan: ਖੈਬਰ ਪਖਤੂਨਖਵਾ ਦੇ ਅੱਤਵਾਦ ਰੋਕੂ ਵਿਭਾਗ (Counter terrorism department) ਅਤੇ ਪੁਲਿਸ ਨੇ ਲੱਕੀ ਮਰਵਤ ਵਿੱਚ ਇੱਕ ਜੁਆਇੰਟ ਸਿਕਰੇਟ ਆਪ੍ਰੇਸ਼ਨ ਵਿੱਚ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀਟੀਪੀ) ਨਾਲ ਸਬੰਧਤ 6 ਕਥਿਤ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ। ਇਹ ਜਾਣਕਾਰੀ ਪਾਕਿਸਤਾਨ ਦੀ ਪੁਲਿਸ ਨੇ ਵੀਰਵਾਰ (23 ਫਰਵਰੀ) ਨੂੰ ਦਿੱਤੀ।

ਲੱਕੀ ਮਰਵਤ ਦੇ ਪੁਲਿਸ ਬੁਲਾਰੇ ਸ਼ਾਹਿਦ ਹਮੀਦ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਜਦੋਂ ਸੁਰੱਖਿਆ ਕਰਮਚਾਰੀਆਂ ਨੂੰ ਸੂਚਨਾ ਮਿਲੀ ਸੀ ਕਿ ਅੱਤਵਾਦੀ ਅੱਬਾਸ ਪੁਲਿਸ ਚੌਕੀ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਹੇ ਹਨ। ਇਸ ਤੋਂ ਬਾਅਦ ਡੱਡੀਵਾਲਾ ਥਾਣੇ ਦੇ ਅੰਦਰ ਆਉਂਦੇ ਇਲਾਕੇ ਵਿੱਚ ਕਾਰਵਾਈ ਕੀਤੀ ਗਈ।

ਪੁਲਿਸ ਨੇ ਘਟਨਾ ਵਾਲੀ ਥਾਂ ਦੀ ਲਈ ਤਲਾਸ਼ੀ

ਪੁਲਿਸ ਦੇ ਬੁਲਾਰੇ ਸ਼ਾਹਿਦ ਹਮੀਦ ਨੇ ਕਿਹਾ ਕਿ ਜਦੋਂ ਸੁਰੱਖਿਆ ਬਲ ਅੱਤਵਾਦੀਆਂ ਦੇ ਟਿਕਾਣੇ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ 'ਤੇ ਚਾਰੇ ਪਾਸਿਓਂ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਗੋਲੀਬਾਰੀ ਕੀਤੀ।

ਕੁਝ ਸਮੇਂ ਬਾਅਦ ਗੋਲੀਬਾਰੀ ਰੁੱਕ ਗਈ। ਇਸ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੀ ਤਲਾਸ਼ੀ ਲਈ ਤਾਂ 6 ਅੱਤਵਾਦੀਆਂ ਦੀਆਂ ਲਾਸ਼ਾਂ ਮਿਲੀਆਂ। ਅੱਤਵਾਦੀਆਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਹਥਿਆਰ, ਗੋਲਾ ਬਾਰੂਦ ਅਤੇ ਗ੍ਰਨੇਡ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ: ਦਿੱਲੀ MCD ਮੇਅਰ ਸ਼ੈਲੀ ਓਬਰਾਏ ਦੀ ਕਾਰ 'ਤੇ ਹਮਲਾ ! ਸੰਜੇ ਸਿੰਘ ਬੋਲੇ - 'ਮੈਨੂੰ ਵੀ 3 ਥਾਵਾਂ 'ਤੇ ਰੋਕਿਆ ਗਿਆ'

ਵਾਂਟੇਡ ਅੱਤਵਾਦੀ

ਹੋਰ ਜਾਣਕਾਰੀ ਦਿੰਦੇ ਹੋਏ ਪੁਲਿਸ ਬਲ ਨੇ ਦੱਸਿਆ ਕਿ ਮਾਰੇ ਗਏ 6 ਅੱਤਵਾਦੀਆਂ 'ਚੋਂ 4 ਅੱਤਵਾਦੀਆਂ ਦੀ ਪਛਾਣ ਜ਼ਿਆਉੱਲਾ, ਸਫਾਤੁੱਲਾ, ਮੋਹੀਬੁੱਲਾ ਅਤੇ ਕਲੀਮੁੱਲਾ ਵਜੋਂ ਹੋਈ ਹੈ। ਅਧਿਕਾਰੀ ਦਾ ਕਹਿਣਾ ਹੈ ਕਿ ਬਾਕੀ ਦੋ ਹੋਰਾਂ ਦੀ ਪਛਾਣ ਕੀਤੀ ਜਾ ਰਹੀ ਹੈ।

ਲੱਕੀ ਮਰਵਤ ਪੁਲਿਸ ਅਤੇ ਸੀਟੀਡੀ ਵੱਲੋਂ ਮਾਰੇ ਗਏ ਇਨ੍ਹਾਂ ਅੱਤਵਾਦੀਆਂ ਨੂੰ ਵਾਂਟੇਡ ਐਲਾਨਿਆ ਗਿਆ ਸੀ। ਪਿਛਲੇ ਸਾਲ ਨਵੰਬਰ 'ਚ ਅੱਤਵਾਦੀਆਂ ਨੇ ਲੱਕੀ ਮਰਵਤ 'ਚ ਅੱਬਾਸ ਪੁਲਿਸ ਚੌਕੀ ਵੱਲ ਜਾ ਰਹੀ ਪੁਲਿਸ ਵੈਨ 'ਤੇ ਗੋਲੀਬਾਰੀ ਕੀਤੀ ਸੀ। ਇਸ ਹਮਲੇ 'ਚ ਇਕ ਸਬ-ਇੰਸਪੈਕਟਰ ਸਮੇਤ 6 ਜਵਾਨ ਸ਼ਹੀਦ ਹੋ ਗਏ ਸਨ।

ਅੱਤਵਾਦੀਆਂ ਨੇ ਦਹਿਸ਼ਤ ਮਚਾ ਕੇ ਰੱਖੀ ਹੋਈ
ਹਾਲ ਹੀ ਦੇ ਦਿਨਾਂ ਵਿੱਚ, ਟੀਟੀਪੀ ਲਗਾਤਾਰ ਹਮਲੇ ਕਰਕੇ ਪਾਕਿਸਤਾਨ ਵਿੱਚ ਦਹਿਸ਼ਤ ਫੈਲਾ ਰਿਹਾ ਹੈ। ਪਿਛਲੇ ਕੁਝ ਮਹੀਨਿਆਂ ਵਿੱਚ, ਦੇਸ਼ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਖਾਸ ਕਰਕੇ ਕੇਪੀ ਅਤੇ ਬਲੋਚਿਸਤਾਨ ਵਿੱਚ ਵਿਗੜ ਗਈ ਹੈ।

ਅੱਤਵਾਦੀ ਸਮੂਹਾਂ ਨੇ ਦੇਸ਼ ਭਰ 'ਚ ਕਈ ਹਮਲੇ ਕੀਤੇ ਹਨ, ਜਿਨ੍ਹਾਂ 'ਚ ਕਰਾਚੀ ਪੁਲਿਸ ਹੈੱਡਕੁਆਰਟਰ 'ਤੇ ਹਾਲ ਚ ਹੋਇਆ ਅੱਤਵਾਦੀ ਹਮਲਾ ਵੀ ਸ਼ਾਮਲ ਹੈ। ਇਸ ਹਮਲੇ ਦੌਰਾਨ ਪੁਲਿਸ ਬਲ ਨੇ ਕੁੱਲ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਸੀ।

ਇਹ ਵੀ ਪੜ੍ਹੋ: Pawan Khera Arrested : ਆਸਾਮ ਪੁਲਿਸ ਨੇ ਪਵਨ ਖੇੜਾ ਨੂੰ ਕੀਤਾ ਗ੍ਰਿਫਤਾਰ , ਦਿੱਲੀ ਅਦਾਲਤ ਵਿੱਚ ਕੀਤਾ ਜਾਵੇਗਾ ਪੇਸ਼ , ਆਸਾਮ ਲਿਜਾਣ ਦੀ ਤਿਆਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget