Pakistan Government Ban Red Carpet: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੂੰ ਪਾਕਿਸਤਾਨ ਦੇ ਆਰਥਿਕ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਸਰਕਾਰੀ ਪ੍ਰੋਗਰਾਮਾਂ ਵਿੱਚ ਰੈਡ ਕਾਰਪੇਟ ਦੀ ਵਰਤੋਂ ਕਰਨ ‘ਤੇ ਪਾਬੰਦੀ ਲਾ ਦਿੱਤੀ ਹੈ। ਕਿਹਾ ਗਿਆ ਹੈ ਕਿ ਇਸ ਦੀ ਵਰਤੋਂ ਸਿਰਫ਼ ਡਿਪਲੋਮੈਟਾਂ ਦੇ ਸਵਾਗਤ ਦੇ ਲਈ ਹੀ ਕੀਤੀ ਜਾਵੇਗੀ।


ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸਰਕਾਰੀ ਪ੍ਰੋਗਰਾਮਾਂ ਵਿਚ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੇ ਦੌਰੇ ਦੌਰਾਨ ਲਾਲ ਕਾਰਪੇਟ ਦੀ ਵਰਤੋਂ ਕਰਨ 'ਤੇ ਨਾਰਾਜ਼ਗੀ ਜ਼ਾਹਰ ਕੀਤੀ।


ਕੈਬਿਨੇਟ ਅਫੇਅਰ ਡਿਵੀਜ਼ਨ ਮੁਤਾਬਕ ਪ੍ਰਧਾਨ ਮੰਤਰੀ ਵਲੋਂ ਹੁਕਮ ਦੇਣ ਤੋਂ ਬਾਅਦ ਰੈਡ ਕਾਰਪੇਟ ਦੀ ਵਰਤੋਂ 'ਤੇ ਪਾਬੰਦੀ ਲਗਾਈ ਗਈ ਹੈ। ਡਿਵੀਜ਼ਨ ਦੇ ਨੋਟੀਫਿਕੇਸ਼ਨ ਮੁਤਾਬਕ ਪ੍ਰਧਾਨ ਮੰਤਰੀ ਨੇ ਨਿਰਦੇਸ਼ ਦਿੱਤੇ ਹਨ ਕਿ ਭਵਿੱਖ ਵਿੱਚ ਸਰਕਾਰੀ ਪ੍ਰੋਗਰਾਮਾਂ ਵਿੱਚ ਮੰਤਰੀਆਂ ਅਤੇ ਅਧਿਕਾਰੀਆਂ ਲਈ ਰੈੱਡ ਕਾਰਪੇਟ ਦੀ ਵਰਤੋਂ ਨਹੀਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Lok Sabha Election: ਹੰਸ ਰਾਜ ਹੰਸ ਨੂੰ ਦਿੱਲੀ ਤੋਂ ਕਿਉਂ ਭੇਜਿਆ ਗਿਆ ਫ਼ਰੀਦਕੋਟ ? ਜਾਣੋ ਭਾਜਪਾ ਦੀ ਸਿਆਸਤ


ਹਾਲਾਂਕਿ, 'ਦਿ ਐਕਸਪ੍ਰੈਸ ਟ੍ਰਿਬਿਊਨ' ਅਖ਼ਬਾਰ ਦੀ ਖ਼ਬਰ ਦੇ ਅਨੁਸਾਰ, ਇਸਦੀ ਵਰਤੋਂ ਸਿਰਫ ਵਿਦੇਸ਼ੀ ਡਿਪਲੋਮੈਟਾਂ ਲਈ ਪ੍ਰੋਟੋਕੋਲ ਵਜੋਂ ਕੀਤੀ ਜਾਵੇਗੀ ਇੱਥੇ ਜ਼ਿਕਰ ਕਰ ਦਈਏ ਕਿ ਪਾਕਿਸਤਾਨ ਦੇ ਆਰਥਿਕ ਹਾਲਾਤ ਬਹੁਤ ਖ਼ਰਾਬ ਚੱਲ ਰਹੇ ਹਨ। ਇਸ ਦੇ ਨਾਲ ਹੀ ਪਾਕਿਸਤਾਨ ਦੇ ਲੋਕ ਮੰਦੀ, ਬੇਰੁਜ਼ਗਾਰੀ ਅਤੇ ਮਹਿੰਗਾਈ ਵਰਗੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ।


ਉੱਥੇ ਹੀ ਪਾਕਿਸਤਾਨ ਸਰਕਾਰ ਵੀ ਕਿਤੇ ਨੂੰ ਕਿਤੇ ਹਾਲਾਤਾਂ ਨੂੰ ਸੁਧਾਰਨ ਲਈ ਘੱਟ ਤੋਂ ਘੱਟ ਖਰਚਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜਿਵੇਂ ਕਿ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਕੈਬਨਿਟ ਮੰਤਰੀਆਂ ਨੇ ਆਪਣੀ ਮਰਜ਼ੀ ਨਾਲ ਤਨਖਾਹ ਅਤੇ ਭੱਤੇ ਨਾ ਲੈਣ ਦਾ ਫੈਸਲਾ ਕੀਤਾ ਸੀ ਤਾਂ ਉੱਥੇ ਹੀ ਹੁਣ ਰੈਡ ਕਾਰਪੇਟ ਦੀ ਵਰਤੋਂ ‘ਤੇ ਵੀ ਰੋਕ ਲਾ ਦਿੱਤੀ ਗਈ ਹੈ।


ਇਹ ਵੀ ਪੜ੍ਹੋ: US Visa Fee Hike: ਅਮਰੀਕਾ ਜਾਣ ਦਾ ਸੁਪਨਾ ਹੋਵੇਗਾ ਮਹਿੰਗਾ ! ਤਿੰਨ ਗੁਣਾ ਵਧੇਗੀ ਵੀਜ਼ਾ ਫੀਸ, ਜਾਣੋ ਭਾਰਤੀਆਂ 'ਤੇ ਕੀ ਪਵੇਗਾ ਅਸਰ !