ਪੜਚੋਲ ਕਰੋ

Blasphemous Content on Whatsapp: ਵਿਦਿਆਰਥੀ ਨੇ ਵਟਸਐਪ 'ਤੇ ਲਿਖ ਦਿੱਤੀ ਅਜਿਹੀ ਗੱਲ, ਅਦਾਲਤ ਨੇ ਸੁਣਾਈ ਸਜ਼ਾ-ਏ-ਮੌਤ

Blasphemous Content on Whatsapp: ਪਾਕਿਸਤਾਨ ਦੀ ਇੱਕ ਅਦਾਲਤ ਨੇ ਈਸ਼ ਨਿੰਦਾ ਦੇ ਦੋਸ਼ ਵਿੱਚ ਇੱਕ 22 ਸਾਲਾ ਵਿਦਿਆਰਥੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਜਦੋਂਕਿ ਇੱਕ ਹੋਰ ਨਾਬਾਲਗ ਵਿਦਿਆਰਥੀ

Blasphemous Content on Whatsapp: ਪਾਕਿਸਤਾਨ ਦੀ ਇੱਕ ਅਦਾਲਤ ਨੇ ਈਸ਼ ਨਿੰਦਾ ਦੇ ਦੋਸ਼ ਵਿੱਚ ਇੱਕ 22 ਸਾਲਾ ਵਿਦਿਆਰਥੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ, ਜਦੋਂਕਿ ਇੱਕ ਹੋਰ ਨਾਬਾਲਗ ਵਿਦਿਆਰਥੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਨ੍ਹਾਂ ਵਿਦਿਆਰਥੀਆਂ 'ਤੇ ਪੈਗੰਬਰ ਮੁਹੰਮਦ ਵਿਰੁੱਧ ਅਪਮਾਨਜਨਕ ਪੋਸਟਾਂ ਤਿਆਰ ਕਰਨ ਤੇ ਵਟਸਐਪ 'ਤੇ ਸ਼ੇਅਰ ਕਰਨ ਦਾ ਦੋਸ਼ ਹੈ।

ਹਾਲ ਹੀ ਵਿੱਚ ਮੌਤ ਦੀ ਸਜ਼ਾ ਸੁਣਾਉਂਦੇ ਹੋਏ ਪਾਕਿਸਤਾਨੀ ਪੰਜਾਬ ਦੀ ਇੱਕ ਅਦਾਲਤ ਨੇ ਕਿਹਾ ਕਿ ਜਾਂਚ ਵਿੱਚ ਪਾਇਆ ਗਿਆ ਹੈ ਕਿ ਵਿਦਿਆਰਥੀਆਂ ਨੇ ਪੈਗੰਬਰ ਮੁਹੰਮਦ ਦੀਆਂ ਪਤਨੀਆਂ ਨਾਲ ਸਬੰਧਤ ਇਤਰਾਜ਼ਯੋਗ ਪੋਸਟਾਂ ਕੀਤੀਆਂ ਸਨ। ਅਦਾਲਤ ਨੇ ਕਿਹਾ, 'ਵਿਦਿਆਰਥੀਆਂ ਨੇ ਮੁਸਲਮਾਨਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਰਾਦੇ ਨਾਲ ਈਸ਼ ਨਿੰਦਾ ਸਮੱਗਰੀ ਤਿਆਰ ਕੀਤੀ ਸੀ।' 

ਅਦਾਲਤ ਨੇ ਕੰਟਟੈਂਟ ਸ਼ੇਅਰ ਕਰਨ ਵਾਲੇ ਵਿਦਿਆਰਥੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਕਿਹਾ ਕਿ ਇਸ ਅਪਰਾਧ ਦੇ ਸਮੇਂ ਦੋਸ਼ੀ ਦੀ ਉਮਰ 17 ਸਾਲ ਸੀ, ਇਸ ਲਈ ਉਸ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ।

ਬੀਬੀਸੀ ਦੀ ਇੱਕ ਰਿਪੋਰਟ ਅਨੁਸਾਰ ਸਾਲ 2022 ਵਿੱਚ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐਫਆਈਏ) ਦੀ ਸਾਈਬਰ ਅਪਰਾਧ ਸ਼ਾਖਾ ਨੇ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਐਫਆਈਏ ਨੇ ਦੋਸ਼ ਲਾਇਆ ਹੈ ਕਿ ਜਾਂਚ ਦੌਰਾਨ ਤਿੰਨ ਵੱਖ-ਵੱਖ ਮੋਬਾਈਲ ਫੋਨਾਂ ਤੋਂ ਈਸ਼ ਨਿੰਦਾ ਸਮੱਗਰੀ ਮਿਲੀ ਹੈ। ਦੂਜੇ ਪਾਸੇ ਦੋਵਾਂ ਵਿਦਿਆਰਥੀਆਂ ਦੇ ਵਕੀਲਾਂ ਦਾ ਕਹਿਣਾ ਹੈ ਕਿ ਇਨ੍ਹਾਂ ਵਿਦਿਆਰਥੀਆਂ ਨੂੰ ‘ਝੂਠੇ ਕੇਸ ਵਿੱਚ ਫਸਾਇਆ ਗਿਆ ਹੈ’।

ਬੀਬੀਸੀ ਦੀ ਰਿਪੋਰਟ ਮੁਤਾਬਕ ਮੌਤ ਦੀ ਸਜ਼ਾ ਸੁਣਾਏ ਗਏ ਦੋਸ਼ੀ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਹੈ ਕਿ ਉਹ ਇਸ ਮਾਮਲੇ ਨੂੰ ਲੈ ਕੇ ਲਾਹੌਰ ਹਾਈ ਕੋਰਟ ਵਿੱਚ ਅਪੀਲ ਦਾਇਰ ਕਰਨਗੇ। ਦਰਅਸਲ, ਪਾਕਿਸਤਾਨ ਵਿੱਚ ਈਸ਼ ਨਿੰਦਾ ਨੂੰ ਲੈ ਕੇ ਸਖ਼ਤ ਕਾਨੂੰਨ ਹਨ। 

ਦੱਸ ਦਈਏ ਕਿ ਪਾਕਿਸਤਾਨ ਵਿੱਚ ਇਸਲਾਮ ਨਾਲ ਜੁੜੇ ਲੋਕਾਂ ਦੇ ਖਿਲਾਫ ਅਪਮਾਨਜਨਕ ਬੋਲਣ 'ਤੇ ਮੌਤ ਦੀ ਸਜ਼ਾ ਹੋ ਸਕਦੀ ਹੈ। ਪਿਛਲੇ ਮਹੀਨੇ ਪਾਕਿਸਤਾਨ ਦੇ ਦੋ ਈਸਾਈ ਭਰਾਵਾਂ 'ਤੇ ਕੁਰਾਨ ਨੂੰ ਅਪਵਿੱਤਰ ਕਹਿਣ ਦਾ ਦੋਸ਼ ਲੱਗਾ ਸੀ। ਇਸ ਤੋਂ ਬਾਅਦ ਲੋਕਾਂ ਨੇ 80 ਤੋਂ ਵੱਧ ਈਸਾਈ ਘਰਾਂ ਤੇ 19 ਚਰਚਾਂ ਦੀ ਭੰਨਤੋੜ ਕੀਤੀ ਸੀ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget