ਇਸ ਮਿਸਾਈਲ ਦੀ ਰੇਂਜ 290 ਤੋਂ 320 ਕਿਮੀ ਦੱਸੀ ਜਾ ਰਹੀ ਹੈ। ਇਸ ਦਾ ਇਸਤੇਮਾਲ ਹਵਾਈ ਨਹੀਂ ਸਗੋਂ ਜ਼ਮੀਨ ਤੋਂ ਜ਼ਮੀਨ ਲਈ ਹੁੰਦਾ ਹੈ। ਇਸ ਦੇ ਨਾਲ ਹੀ ਖ਼ਬਰਾਂ ਦੀ ਮੰਨੀਏ ਤਾਂ ਇਹ ਮਿਸਾਈਲ 700 ਕਿਲੋ ਵਿਸਫੋਟਕ ਲੈ ਜਾਣ ਦੀ ਤਾਕਤ ਰੱਖਦੀ ਹੈ। ਅਜਿਹੇ ‘ਚ ਪਾਕਿਸਤਾਨ ਦੀ ਗਜਨਵੀ ਮਿਸਾਈਲ ਦਾ ਪ੍ਰੀਖਣ ਦੁਨੀਆ ਨੂੰ ਤਣਾਅ ਦਾ ਸੁਨੇਹਾ ਦੇਣ ਦੀ ਕੋਸ਼ਿਸ਼ ਮੰਨੀ ਜਾ ਰਹੀ ਹੈ।
ਭਾਰਤ ਤੇ ਪਾਕਿਸਤਾਨ ‘ਚ ਸਮਝੌਤੇ ਮੁਤਾਬਕ ਕਿਸੇ ਵੀ ਪ੍ਰੀਖਣ ਦੀ ਸੂਚਨਾ ਘੱਟ ਤੋਂ ਘੱਟ ਤਿੰਨ ਦਿਨ ਪਹਿਲਾਂ ਦੇਣੀ ਹੁੰਦੀ ਹੈ। ਪਾਕਿਸਤਾਨ ਵੱਲੋਂ ਇਸ ਦੀ ਜਾਣਕਾਰੀ ਪਹਿਲਾਂ ਹੀ ਭਾਰਤ ਨੂੰ ਦਿੱਤੀ ਜਾ ਚੁੱਕੀ ਸੀ। ਪਾਕਿਸਤਾਨ ਨੇ ਇਸ ਦੀ ਸੂਚਨਾ 26 ਅਗਸਤ ਨੂੰ ਭਾਰਤੀ ਅਧਿਕਾਰੀਆਂ ਨਾਲ ਸਾਂਝੀ ਕੀਤੀ ਸੀ।