ਲਾਹੌਰ: ਸਾਲ 2007 ਵਿੱਚ ਵਾਪਰੇ ਸਮਝੌਤਾ ਐਕਸਪ੍ਰੈਸ ਧਮਾਕੇ ਵਿੱਚੋਂ ਸਾਰੇ ਮੁਲਜ਼ਮ ਬਰੀ ਕੀਤੇ ਜਾਣ ਮਗਰੋਂ ਪਾਕਿਸਤਾਨ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਪਾਕਿਸਤਾਨ ਨੇ ਭਾਰਤੀ ਅਦਾਲਤ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਭਾਰਤੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਹੈ।
ਜ਼ਰੂਰ ਪੜ੍ਹੋ- ਸਮਝੌਤਾ ਧਮਾਕਾ ਕੇਸ: ਅਸੀਮਾਨੰਦ ਸਮੇਤ 4 ਮੁੱਖ ਮੁਲਜ਼ਮ ਬਰੀ
ਪਾਕਿਸਤਾਨ ਨੇ ਕਿਹਾ ਹੈ ਕਿ ਸਮਝੌਤਾ ਐਕਸਪ੍ਰੈਸ ਵਿੱਚ ਮਰਨ ਵਾਲੇ ਉਨ੍ਹਾਂ ਦੇ 44 ਨਾਗਰਿਕਾਂ ਦੀ ਮੌਤ ਹੋ ਗਈ ਸੀ। ਪਾਕਿਸਤਾਨ ਦੇ ਵਿਦੇਸ਼ ਸਕੱਤਰ ਨੇ ਦੋਸ਼ ਲਾਇਆ ਹੈ ਕਿ ਹਿੰਦੂ ਕੱਟੜਵਾਦੀ ਸੰਸਥਾ ਆਰਐਸਐਸ ਦੇ ਲੀਡਰ ਸਵਾਮੀ ਅਸੀਮਾਨੰਦ ਸਮੇਤ ਚਾਰ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਵਾਲੇ ਫੈਸਲੇ ਤੋਂ ਪਤਾ ਲੱਗਦਾ ਹੈ ਕਿ ਭਾਰਤ ਹਿੰਦੂ ਕੱਟੜਵਾਦ ਨੂੰ ਉਤਸ਼ਾਹਿਤ ਕਰ ਰਿਹਾ ਹੈ।
ਇਹ ਵੀ ਪੜ੍ਹੋ- ਸਮਝੌਤਾ ਐਕਸਪ੍ਰੈਸ ਧਮਾਕੇ 'ਚ ਪਾਕਿ ਗਵਾਹ ਦੀ ਅਰਜ਼ੀ ਖਾਰਜ
ਜ਼ਿਕਰਯੋਗ ਹੈ ਕਿ ਪਾਕਿਸਤਾਨੀ ਨਾਗਰਿਕ ਰਾਹਿਲਾ ਵਕੀਲ ਨੇ ਪਾਨੀਪਤ ਦੇ ਵਕੀਲ ਮੋਮਿਨ ਮਲਿਕ ਰਾਹੀਂ ਐਨਆਈਏ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਪਾਕਿ ਨਾਗਰਿਕਾਂ ਦੇ ਬਿਆਨ ਵੀ ਦਰਜ ਕੀਤੇ ਜਾਣ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਸਮਝੌਤਾ ਐਸਕਪ੍ਰੈੱਸ ਧਮਾਕਾ ਕਾਂਡ ਦੇ ਚਾਰ ਮੁੱਖ ਮੁਲਜ਼ਮਾਂ ਨੂੰ ਪੰਚਕੂਲਾ ਸਥਿਤ ਕੌਮੀ ਜਾਂਚ ਏਜੰਸੀ (ਐਨਆਈਏ) ਦੀ ਵਿਸ਼ੇਸ਼ ਅਦਾਲਤ ਨੇ ਮੁੱਖ ਮੁਲਜ਼ਮ ਅਸੀਮਾਨੰਦ, ਲੋਕੇਸ਼ ਸ਼ਰਮਾ, ਕਮਲ ਚੌਹਾਨ ਤੇ ਰਜਿੰਦਰ ਚੌਧਰੀ ਨੂੰ ਸਬੂਤਾਂ ਦੀ ਘਾਟ ਦੇ ਚੱਲਦਿਆਂ ਬਰੀ ਕਰ ਦਿੱਤਾ ਗਿਆ ਹੈ।