ਪੜਚੋਲ ਕਰੋ
Advertisement
ਜੰਮੂ-ਕਸ਼ਮੀਰ 'ਤੇ ਭਾਰਤ ਦੇ ਐਕਸ਼ਨ ਮਗਰੋਂ ਪਾਕਿਸਤਾਨ ਦਾ ਐਲਾਨ
ਪਾਕਿਸਤਾਨ ਨੇ ਜੰਮੂ-ਕਸ਼ਮੀਰ ਬਾਰੇ ਅੱਜ ਭਾਰਤ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੀ ਸਖਤ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਅਧਿਕਾਰਤ ਜੰਮੂ-ਕਸ਼ਮੀਰ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਵਿਵਾਦਤ ਖੇਤਰ ਹੈ।
ਇਸਲਾਮਾਬਾਦ: ਪਾਕਿਸਤਾਨ ਨੇ ਜੰਮੂ-ਕਸ਼ਮੀਰ ਬਾਰੇ ਅੱਜ ਭਾਰਤ ਸਰਕਾਰ ਵੱਲੋਂ ਕੀਤੇ ਗਏ ਐਲਾਨਾਂ ਦੀ ਸਖਤ ਨਿੰਦਾ ਕੀਤੀ ਤੇ ਉਨ੍ਹਾਂ ਨੂੰ ਸਿਰੇ ਤੋਂ ਨਕਾਰ ਦਿੱਤਾ। ਪਾਕਿਸਤਾਨ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਅਧਿਕਾਰਤ ਜੰਮੂ-ਕਸ਼ਮੀਰ ਅੰਤਰਰਾਸ਼ਟਰੀ ਪੱਧਰ 'ਤੇ ਮਾਨਤਾ ਪ੍ਰਾਪਤ ਵਿਵਾਦਤ ਖੇਤਰ ਹੈ।
ਪਾਕਿਸਤਾਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਭਾਰਤ ਸਰਕਾਰ ਦਾ ਕੋਈ ਵੀ ਇਕਪਾਸੜ ਕਦਮ ਇਸ ਵਿਵਾਦਮਈ ਸਥਿਤੀ ਨੂੰ ਨਹੀਂ ਬਦਲ ਸਕਦਾ, ਜਿਵੇਂ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ (ਯੂਐਨਐਸਸੀ) ਦੇ ਮਤੇ ਵਿੱਚ ਲਿਖਿਆ ਹੋਇਆ ਹੈ। ਪਾਕਿ ਨੇ ਕਿਹਾ ਹੈ ਕਿ ਨਾ ਹੀ ਜੰਮੂ-ਕਸ਼ਮੀਰ ਤੇ ਪਾਕਿਸਤਾਨ ਦੇ ਲੋਕਾਂ ਨੂੰ ਇਹ ਕਦੇ ਸਵੀਕਾਰ ਹੋਵੇਗਾ।
ਪਾਕਿਸਤਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਵਿਵਾਦ ਹੋਣ ਵਜੋਂ ਇਸ ਫੈਸਲੇ ਨੂੰ ਗੈਰ ਕਾਨੂੰਨੀ ਬਣਾਉਣ ਲਈ ਹਰ ਸੰਭਵ ਵਿਕਲਪਾਂ ਦੀ ਵਰਤੋਂ ਕੀਤੀ ਜਾਵੇਗੀ। ਪਾਕਿਸਤਾਨ ਕਸ਼ਮੀਰ ਦੇ ਵਾਅਦੇ ਪ੍ਰਤੀ ਆਪਣੀ ਕਾਇਮ ਵਚਨਬੱਧਤਾ ਦੀ ਪੁਸ਼ਟੀ ਕਰਦਾ ਹੈ ਤੇ ਕਬਜ਼ੇ ਵਾਲੇ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਸਵੈ-ਨਿਰਣੇ ਦੇ ਅਟੁੱਟ ਅਧਿਕਾਰ ਦੇ ਅਹਿਸਾਸ ਲਈ ਆਪਣੀ ਰਾਜਨੀਤਕ, ਕੂਟਨੀਤਕ ਤੇ ਨੈਤਿਕ ਸਹਾਇਤਾ ਦੀ ਪੁਸ਼ਟੀ ਕਰਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅਪਰਾਧ
ਵਿਸ਼ਵ
Advertisement