Pakistan Terrorist Attack: ਪਾਕਿਸਤਾਨ ਦੇ ਬਲੋਚਿਸਤਾਨ ਦੇ ਸ਼ੇਰਾਨੀ ਜ਼ਿਲ੍ਹੇ 'ਚ ਐਤਵਾਰ (2 ਜੁਲਾਈ) ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਇਕ ਚੌਕੀ 'ਤੇ ਹਮਲਾ ਕਰ ਦਿੱਤਾ, ਜਿਸ 'ਚ ਚਾਰ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੇ ਜੀਓ ਨਿਊਜ਼ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਹਮਲਾਵਰਾਂ ਨੇ ਚੌਕੀ 'ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਅਤੇ ਚਾਰ ਸੁਰੱਖਿਆ ਕਰਮਚਾਰੀਆਂ ਨੂੰ ਮਾਰ ਦਿੱਤਾ।
ਪੁਲਿਸ ਅਧਿਕਾਰੀ ਮੁਤਾਬਕ ਜਵਾਬੀ ਗੋਲੀਬਾਰੀ 'ਚ ਇਕ ਹਮਲਾਵਰ ਮਾਰਿਆ ਗਿਆ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਇਲਾਕੇ 'ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜੀਓ ਨਿਊਜ਼ ਦੀ ਰਿਪੋਰਟ ਮੁਤਾਬਕ ਬਲੋਚਿਸਤਾਨ ਦੇ ਮੁੱਖ ਮੰਤਰੀ ਅਬਦੁਲ ਕੁਦੁਸ ਬਿਜੇਂਜੋ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ।
ਸੀਐਮ ਨੇ ਘਟਨਾ ਦੀ ਕੀਤੀ ਨਿੰਦਾ
ਅੱਤਵਾਦੀ ਹਮਲੇ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਅੱਤਵਾਦੀ ਕਾਇਰਾਨਾ ਕਾਰਵਾਈਆਂ ਨਾਲ ਸੁਰੱਖਿਆ ਬਲਾਂ ਦਾ ਮਨੋਬਲ ਨਹੀਂ ਡੇਗ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਸੁਰੱਖਿਆ ਬਲਾਂ ਦੀ ਕੁਰਬਾਨੀ ਦੇਸ਼ ਲਈ ਮਿਸਾਲ ਹੈ। ਬਿਜੇਂਜੋ ਨੇ ਕਿਹਾ ਕਿ ਸੁਰੱਖਿਆ ਬਲ ਦ੍ਰਿੜਤਾ ਅਤੇ ਹਿੰਮਤ ਨਾਲ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਨ।
ਇਹ ਵੀ ਪੜ੍ਹੋ: France Riots: ਚੀਨ ਟੂਰਿਸਟਾਂ ‘ਤੇ ਹਮਲੇ ਤੋਂ ਬਾਅਦ ਫਰਾਂਸ ‘ਤੇ ਭੜਕਿਆ ਚੀਨ, ਆਪਣੇ ਨਾਗਰਿਕਾਂ ਤੋਂ ਕੀਤੀ ਖਾਸ ਅਪੀਲ
ਸ਼ਨੀਵਾਰ ਨੂੰ ਹੋਇਆ ਸੀ ਹਮਲਾ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਸਮਾਰਟ ਪੁਲਿਸ ਸਟੇਸ਼ਨ ਸਿਵਲ ਲਾਈਨਜ਼ ਕਵੇਟਾ 'ਤੇ ਹੋਏ ਹਮਲੇ 'ਚ ਇਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ ਸੀ, ਉਦੋਂ ਹਮਲਾਵਰ ਸਟੇਸ਼ਨ 'ਤੇ ਗ੍ਰਨੇਡ ਸੁੱਟ ਕੇ ਮੌਕੇ ਤੋਂ ਫਰਾਰ ਹੋ ਗਿਆ ਸੀ।
ਪਾਕਿਸਤਾਨ 'ਚ ਵੱਧ ਗਏ ਅੱਤਵਾਦੀ ਹਮਲੇ
ਦੱਸ ਦਈਏ ਕਿ ਪਾਕਿਸਤਾਨ 'ਚ ਪਿਛਲੇ ਕੁਝ ਮਹੀਨਿਆਂ ਤੋਂ ਅੱਤਵਾਦੀ ਹਮਲਿਆਂ 'ਚ ਵਾਧਾ ਹੋਇਆ ਹੈ। ਇਕ ਰਿਪੋਰਟ ਮੁਤਾਬਕ ਪਾਕਿਸਤਾਨ 'ਚ 2021 ਦੇ ਮੁਕਾਬਲੇ ਪਿਛਲੇ ਸਾਲ ਅੱਤਵਾਦੀ ਹਮਲਿਆਂ ਦੀ ਗਿਣਤੀ 'ਚ 27 ਫੀਸਦੀ ਦਾ ਵਾਧਾ ਹੋਇਆ ਹੈ। 2022 'ਚ 262 ਅੱਤਵਾਦੀ ਹਮਲਿਆਂ 'ਚ ਘੱਟੋ-ਘੱਟ 419 ਲੋਕ ਮਾਰੇ ਗਏ, ਜਦਕਿ 734 ਜ਼ਖਮੀ ਹੋਏ।
ਇਹ ਵੀ ਪੜ੍ਹੋ: World Sports Journalist Day: ਅੱਜ ਵਿਸ਼ਵ ਖੇਡ ਪੱਤਰਕਾਰੀ ਦਿਵਸ, ਜਾਣੋ ਇਸ ਦਾ ਮਹੱਤਵ ਅਤੇ ਇਤਿਹਾਸ