ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹੇ ਜਾਣ ਤੋਂ ਬਾਅਦ ਪਾਕਿਸਤਾਨ ਸਰਕਾਰ ਨੇ ਸ਼ਰਧਾਲੂਆਂ ਤੋਂ ਮੋਟੀ ਕਮਾਈ ਕੀਤੀ ਹੈ। ਇਸ ਦੀ ਜਾਣਕਾਰੀ ਹੁਣ ਸਾਹਮਣੇ ਆਈ ਹੈ। ਇਹ ਅੰਕੜਾ ਪਿਛਲੇ ਚਾਰ ਸਾਲਾਂ ਦਾ ਹੈ। 


ਪਾਕਿਸਤਾਨ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਤੋਂ ਲਗਭਗ 47 ਲੱਖ ਡਾਲਰ (39.02 ਕਰੋੜ ਰੁਪਏ) ਦੀ ਵਸੂਲੀ ਕੀਤੀ ਹੈ। ਲਾਂਘੇ ਰਾਹੀਂ ਸ੍ਰੀ ਕਰਤਾਰਪੁਰ ਜਾਣ ਦੇ ਲਈ 20 ਅਮਰੀਕੀ ਡਾਲਰ ਜੋ ਭਾਰਤੀ ਕਰੰਸੀ ਮੁਤਾਬਕ 1660 ਰੁਪਏ ਅਤੇ ਪਾਕਿਸਤਾਨ ਕਰੰਸੀ ਮੁਤਾਬਕ 5670 ਰੁਪਏ ਬਣਦੇ ਹਨ। ਇਹ ਪੈਸੇ ਪ੍ਰਤੀ ਵਿਅਕਤੀ ਐਂਟਰੀ ਫੀਸ ਵਜੋਂ ਵਸੂਲਿਆ ਜਾ ਰਿਹਾ ਹੈ। 



ਸ਼ਰਧਾਲੂ ਦੀ ਐਂਟਰੀ ਦੀ ਗੱਲ ਕਰੀਏ ਤਾਂ ਕਰਤਾਰਪੁਰ ਲਾਂਘੇ ਰਾਹੀਂ ਪਿਛਲੇ ਚਾਰ ਸਾਲਾਂ ਵਿੱਚ ਹੁਣ ਤੱਕ 2 ਲੱਖ 35 ਹਜ਼ਾਰ ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਚੁੱਕੇ ਹਨ। ਭਾਰਤ ਸਰਕਾਰ ਨੇ ਇਹ ਜਾਣਕਾਰੀ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੇ ਸਵਾਲ ਦੇ ਜਵਾਬ ਵਿੱਚ ਦਿੱਤੀ ਹੈ। 


20 ਡਾਲਰ ਦੀ ਐਂਟਰੀ ਫੀਸ ਅਤੇ ਪਾਸਪੋਰਟ ਦੀ ਜ਼ਰੂਰਤ ਨੂੰ ਹਟਾਉਣ ਦੇ ਮੁੱਦੇ 'ਤੇ ਵਿਕਰਮਜੀਤ ਸਿੰਘ ਸਾਹਨੀ ਨੇ ਕਿਹਾ ਕਿ ਇਹ ਮਾਮਲਾ ਪਾਕਿਸਤਾਨ ਕੋਲ ਕਈ ਵਾਰ ਉਠਾਇਆ ਗਿਆ ਹੈ, ਪਰ ਉਸ ਨੇ ਕੋਈ ਸਕਾਰਾਤਮਕ ਜਵਾਬ ਨਹੀਂ ਦਿੱਤਾ ਹੈ। ਕਿਉਂਕਿ ਪੰਜਾਬ ਵਿੱਚ ਕਈ ਅਜਿਹੇ ਵੀ ਬਜ਼ੁਰਗ ਹਨ ਜਿਹਨਾਂ ਦਾ ਹਾਲੇ ਤੱਕ ਪਾਸਪੋਰਟ ਨਹੀਂ ਬਣਿਆ ਹੈ। ਇਸ ਲਈ ਇਹ ਮੁੱਦਾ ਵਾਰ ਵਾਰ ਉਠਾਇਆ ਜਾ ਰਿਹਾ ਹੈ ਕਿ ਲਾਂਘੇ ਰਾਹੀਂ ਦਰਸ਼ਨਾਂ 'ਤੇ ਜਾਣ ਵਾਸੇ ਪਾਸਪੋਰਟ ਦੀ ਸ਼ਰਤ ਹਟਾ ਦਿੱਤੀ ਜਾਵੇ।


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel:
https://t.me/abpsanjhaofficial



ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ