ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ, ਹੁਣ ਪਾਕਿ ਪੀਐਮ ਨੇ ਭਾਰਤ ਸਰਕਾਰ ਨੂੰ ਕੀਤੀ ਇਹ ਅਪੀਲ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ 9 ਨਵੰਬਰ 2019 ਨੂੰ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ।
ਨਵੀਂ ਦਿੱਲੀ: ਪਾਕਿਸਤਾਨ ਨੇ ਮੰਗਲਵਾਰ ਨੂੰ ਭਾਰਤ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ।
ਵਿਦੇਸ਼ ਦਫ਼ਤਰ ਮੁਤਾਬਕ, ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ 9 ਨਵੰਬਰ, 2019 ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਪੂਰਵ ਸੰਧਿਆ 'ਤੇ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਸੀ। ਪਰ ਲਾਂਘੇ ਦੇ ਖੁੱਲਣ ਤੋਂ ਕੁਝ ਮਹੀਨਿਆਂ ਬਾਅਦ ਹੀ, ਕੋਰੋਨਵਾਇਰਸ ਮਹਾਂਮਾਰੀ ਕਾਰਨ ਮਾਰਚ 2020 ਤੋਂ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ।
ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ, "ਭਾਰਤ ਨੇ ਅਜੇ ਤੱਕ ਆਪਣੇ ਪਾਸੇ ਤੋਂ ਲਾਂਘਾ ਨਹੀਂ ਖੋਲ੍ਹਿਆ ਹੈ ਅਤੇ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ।" ਇਸ ਵਿਚ ਕਿਹਾ ਗਿਆ ਹੈ, 'ਅਸੀਂ 17 ਤੋਂ 26 ਨਵੰਬਰ ਤੱਕ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਜਸ਼ਨਾਂ ਲਈ ਭਾਰਤ ਅਤੇ ਦੁਨੀਆ ਭਰ ਦੇ ਸ਼ਰਧਾਲੂਆਂ ਦੀ ਮੇਜ਼ਬਾਨੀ ਲਈ ਉਤਸੁਕ ਹਾਂ।
ਸਿੱਧੂ ਅਤੇ ਚੰਨੀ ਵੀ ਕਰ ਚੁੱਕੇ ਹਨ ਇਹ ਮੰਗ
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਮੰਗਲਵਾਰ ਸਵੇਰੇ ਪੰਜਾਬ ਦੇ ਗੁਰਦਾਸਪੁਰ 'ਚ ਡੇਰਾ ਬਾਬਾ ਨਾਨਕ ਸਥਿਤ ਭਾਰਤ-ਪਾਕਿ ਸਰਹੱਦ 'ਤੇ ਪਹੁੰਚੇ ਅਤੇ ਦੂਰੋਂ ਹੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕੀਰਤਪੁਰ ਸਾਹਿਬ ਦੇ ਦਰਸ਼ਨ ਕੀਤੇ। ਇਸ ਦੌਰਾਨ ਉਨ੍ਹਾਂ ਅਰਦਾਸ ਕੀਤੀ ਕਿ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲ੍ਹਣ ਤਾਂ ਜੋ ਸ਼ਰਧਾਲੂ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਸਕਣ।
ਇਸ ਦੇ ਨਾਲ ਹੀ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹਾਲ ਹੀ ਵਿੱਚ ਹੋਈ ਮੀਟਿੰਗ ਦੌਰਾਨ ਵੀ ਇਸ ਮੁੱਦੇ ਬਾਰੇ ਗੱਲ ਕੀਤੀ ਸੀ ਅਤੇ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਔਡੀ ਕਾਰ ਨੇ ਕਈ ਲੋਕਾਂ ਨੂੰ ਲਤਾੜਿਆ, ਇੱਕ ਦੀ ਮੌਤ, 9 ਜ਼ਖ਼ਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin