'ਲਾਰੇਂਸ ਤੂੰ ਬਹੁਤ ਵੱਡੀ ਗਲਤੀ ਕੀਤੀ, ਬਾਬਾ ਸਿੱਦੀਕੀ ਨੂੰ ਜੰਨਤ ਮਿਲੀ ਪਰ ਤੈਨੂੰ...', ਪਾਕਿਸਤਾਨ ਤੋਂ ਧਮਕੀ ਵਾਲਾ ਵੀਡੀਓ ਹੋਇਆ ਵਾਇਰਲ
Lawrence Bishnoi Video: ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਹ ਸਲਮਾਨ ਖਾਨ ਦੇ ਕਰੀਬੀ ਸਨ।
Lawrence Bishnoi Video: ਇਨ੍ਹੀਂ ਦਿਨੀਂ ਪਾਕਿਸਤਾਨ 'ਚ ਵੀ ਸਲਮਾਨ ਖਾਨ ਦੀ ਸੁਰੱਖਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ਦਾ ਮੁੱਦਾ ਚਰਚਾ 'ਚ ਹੈ। NCP ਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਤੋਂ ਬਾਅਦ ਸਲਮਾਨ ਖਾਨ ਦੀ ਸੁਰੱਖਿਆ ਨੂੰ ਲੈ ਕੇ ਦੇਸ਼ 'ਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚ ਵੀ ਸਲਮਾਨ ਖਾਨ ਦੇ ਪ੍ਰਸ਼ੰਸਕ ਪਰੇਸ਼ਾਨ ਹਨ। ਇਸ ਦੌਰਾਨ ਪਾਕਿਸਤਾਨੀ ਯੂਟਿਊਬ ਚੈਨਲ ਰੀਅਲ ਐਂਟਰਟੇਨਮੈਂਟ ਨੇ ਇਸ ਪੂਰੇ ਮਾਮਲੇ 'ਤੇ ਇਕ ਵੀਡੀਓ ਬਣਾਈ ਹੈ, ਜਿਸ 'ਚ ਇਸ ਮੁੱਦੇ 'ਤੇ ਪਾਕਿਸਤਾਨੀ ਲੋਕਾਂ ਤੋਂ ਫੀਡਬੈਕ ਲਿਆ ਗਿਆ ਹੈ। ਆਓ ਜਾਣਦੇ ਹਾਂ ਲੋਕਾਂ ਨੇ ਕੀ ਕਿਹਾ?
ਲਾਰੇਂਸ ਵਿਸ਼ਨੋਈ ਨੂੰ ਧਮਕੀ
ਵੀਡੀਓ 'ਚ ਪਾਕਿਸਤਾਨੀ ਵਿਅਕਤੀ ਲਾਰੇਂਸ ਵਿਸ਼ਨੋਈ ਨੂੰ ਧਮਕੀ ਦਿੰਦਿਆਂ ਸੁਣਿਆ ਜਾ ਸਕਦਾ ਹੈ। ਉਹ ਕਹਿੰਦਾ ਹੈ ਲਾਰੈਂਸ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ। ਬਾਬਾ ਸਿੱਦੀਕੀ ਨੂੰ ਜੰਨਤ ਮਿਲ ਗਈ ਪਰ ਤੂੰ ਮੁੰਬਈ ਦੇ ਸੁੱਤੇ ਸ਼ੇਰ ਨੂੰ ਜਗਾ ਦਿੱਤਾ ਹੈ।
ਇਹ ਵੀ ਪੜ੍ਹੋ: ਡੇਰਾ ਮੁਖੀ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, ਸਰਕਾਰ ਨੇ ਬੇਅਦਬੀ ਮਾਮਲਿਆਂ 'ਚ ਕੇਸ ਚਲਾਉਣ ਨੂੰ ਦਿੱਤੀ ਮਨਜ਼ੂਰੀ
ਉੱਥੇ ਹੀ ਇੱਕ ਹੋਰ ਵਿਅਕਤੀ ਨੇ ਕਿਹਾ ਕਿ ਪਾਕਿਸਤਾਨ ਵਿੱਚ ਅੱਜ ਵੀ ਲੋਕ ਸਲਮਾਨ ਖਾਨ ਦੇ ਦੀਵਾਨੇ ਹਨ। ਉਨ੍ਹਾਂ ਦੀਆਂ ਫੋਟੋਆਂ ਜਿਮ ਵਿੱਚ ਲੱਗੀਆਂ ਰਹਿੰਦੀਆਂ ਹਨ। ਮੈਂ ਤਾਂ ਇਹ ਹੀ ਕਹਾਂਗਾ ਕਿ ਸਲਮਾਨ ਖਾਨ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਕਹਿਣਾ ਚਾਹੀਦਾ ਹੈ ਕਿ ਮੇਰੇ ਤੋਂ ਗਲਤੀ ਹੋ ਗਈ ਹੈ ਅਤੇ ਫਿਰ ਸਭ ਠੀਕ ਹੋ ਜਾਵੇਗਾ।
ਦੱਸ ਦਈਏ ਕਿ ਬਾਬਾ ਸਿੱਦੀਕੀ ਦੀ 12 ਅਕਤੂਬਰ ਨੂੰ ਹੱਤਿਆ ਕਰ ਦਿੱਤੀ ਗਈ ਸੀ। ਉਹ ਸਲਮਾਨ ਖਾਨ ਦੇ ਕਰੀਬੀ ਸਨ। ਕਾਲਾ ਹਿਰਨ ਸ਼ਿਕਾਰ ਮਾਮਲੇ 'ਚ ਸਲਮਾਨ ਖਾਨ ਨੂੰ ਗੈਂਗਸਟਰ ਲਾਰੇਂਸ ਬਿਸ਼ਨੋਈ ਤੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ। ਇਸ ਮਾਮਲੇ 'ਚ ਸਲਮਾਨ ਖਾਨ ਨੂੰ ਅਦਾਲਤ ਨੇ 17 ਫਰਵਰੀ 2006 ਨੂੰ ਦੋਸ਼ੀ ਪਾਇਆ ਅਤੇ ਸਜ਼ਾ ਸੁਣਾਈ। ਹਾਲਾਂਕਿ ਬਾਅਦ 'ਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ।
ਇਸ ਤੋਂ ਬਾਅਦ ਬਿਸ਼ਨੋਈ ਸਮਾਜ ਨਾਰਾਜ਼ ਹੋ ਗਿਆ ਸੀ। ਬਿਸ਼ਨੋਈ ਸਮਾਜ ਵਿੱਚ ਕਾਲੇ ਹਿਰਨ ਦੀ ਬਹੁਤ ਮਹੱਤਤਾ ਹੈ। ਕਿਹਾ ਜਾਂਦਾ ਹੈ ਕਿ ਬਿਸ਼ਨੋਈ ਭਾਈਚਾਰੇ ਦੀਆਂ ਔਰਤਾਂ ਕਾਲੇ ਹਿਰਨ ਨੂੰ ਆਪਣਾ ਦੁੱਧ ਪਿਲਾਉਂਦੀਆਂ ਹਨ।
ਇਹ ਵੀ ਪੜ੍ਹੋ: Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 22 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ