ਪੜਚੋਲ ਕਰੋ
Advertisement
ਕਰਤਾਰਪੁਰ ਗਲਿਆਰਾ: ਜ਼ਮੀਨ ਨਾ ਛੱਡਣ ਲਈ ਬਜ਼ਿੱਦ ਪਾਕਿਸਤਾਨੀ ਪਿੰਡ ਵਾਸੀ
ਲਾਹੌਰ: ਕਰਤਾਰਪੁਰ ਕੌਰੀਡੋਰ ਦੇ ਨਿਰਮਾਣ ਲਈ ਪਾਕਿਸਤਾਨ ਦੇ ਸਰਹੱਦੀ ਪਿੰਡਾਂ ਦੇ ਵਾਸੀਆਂ ਨੇ ਵਾਜਬ ਮੁਆਵਜ਼ਾ ਦੇਣ ਦੀ ਮੰਗ ਕਰਿਆਂ ਲਾਂਘੇ ਦਾ ਵਿਰੋਧ ਕਰਨ ਦੀ ਚਿਤਾਵਨੀ ਦਿੱਤੀ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜੇਕਰ ਲਾਂਘੇ ਦੀ ਉਸਾਰੀ ਲਈ ਗ੍ਰਹਿਣ ਕੀਤੀ ਜਾ ਰਹੀ ਉਨ੍ਹਾਂ ਦੀ ਜ਼ਮੀਨ ਦਾ ਉਨ੍ਹਾਂ ਨੂੰ ਬਾਜ਼ਾਰ ਦੀ ਕੀਮਤ ਅਨੁਸਾਰ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਉਹ ਇਸ ਕੰਮ ਦਾ ਵਿਰੋਧ ਕਰਨਗੇ।
ਕਰਤਾਰਪੁਰ ਦੇ ਗੁਰਦੁਆਰਾ ਡੇਰਾ ਸਾਹਿਬ ਵਾਲੇ ਪਿੰਡ ਪਿੰਡ ਕੋਠੇ ਖੁਰਦ ਦੇ ਵਸਨੀਕਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਦਿੱਤੇ ਗਏ ਹਨ ਕਿ ਕਰਤਾਪੁਰ ਲਾਂਘੇ ਦੀ ਉਸਾਰੀ ਦੇ ਮੱਦੇਨਜ਼ਰ ਆਪਣੇ ਮਕਾਨਾਂ ਨੂੰ ਤੁਰੰਤ ਖਾਲੀ ਕਰ ਦੇਣ। ਪਿੰਡ ਵਾਸੀਆਂ ਨੇ ਕਿਹਾ ਕਿ ਉਸ ਦੇ ਪੁਰਖੇ ਇਸ ਪਿੰਡ ’ਚ ਦੇਸ਼ ਵੰਡ ਤੋਂ ਪਹਿਲਾਂ ਦੇ ਰਹਿ ਰਹੇ ਹਨ ਤੇ ਇਹ ਉਨ੍ਹਾਂ ਦੇ ਖਾਨਦਾਨ ਦੀ ਪੰਜਵੀਂ ਪੀੜ੍ਹੀ ਹੈ। ਹੁਣ ਉਨ੍ਹਾਂ ਨੂੰ ਜ਼ਮੀਨ ਤੇ ਘਰ ਖਾਲੀ ਕਰਨ ਦੇ ਹੁਕਮ ਆ ਗਏ ਹਨ। ਉਹ ਸਦੀਆਂ ਤੋਂ ਇਸ ਇਲਾਕੇ ’ਚ ਰਹਿ ਰਹੇ ਹਨ, ਉਨ੍ਹਾਂ ਲਈ ਇਹ ਇਲਾਕਾ ਛੱਡਣਾ ਸੰਭਵ ਨਹੀਂ ਹੈ ਕਿਉਂਕਿ ਇੱਥੇ ਉਨ੍ਹਾਂ ਦੇ ਪੁਰਖਿਆਂ ਦੀਆਂ ਕਬਰਾਂ ਹਨ।
ਉਨ੍ਹਾਂ ਕਿਹਾ ਕਿ ਉਹ ਸਰਕਾਰ ਨੂੰ ਲੋਕਾਂ ਦੇ ਘਰ ਜਬਰੀ ਖਾਲੀ ਕਰਵਾ ਕੇ ਲਾਂਘਾ ਨਹੀਂ ਉਸਾਰਨ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਜ਼ਮੀਨ ਦਾ ਭਾਅ ਬਾਜ਼ਾਰ ਦੀ ਕੀਮਤ ਅਨੁਸਾਰ ਦਿੱਤਾ ਜਾਵੇ। ਪਾਕਿਸਤਾਨ ਕਿਸਾਨ ਰਾਬਤਾ ਕਮੇਟੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਸਾਧਾਰਨ ਮੁਆਵਜ਼ਾ ਦਿੱਤਾ ਗਿਆ ਤਾਂ ਉਹ ਇਸ ਨੂੰ ਸਵੀਕਾਰ ਨਹੀਂ ਕਰਨਗੇ।
ਡਿਪਟੀ ਕਮਿਸ਼ਨਰ ਵਹੀਦ ਅਸਗਰ ਨੇ ਕਿਹਾ ਕਿ ਸਰਕਾਰੀ ਨਿਯਮਾਂ ਅਨੁਸਾਰ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਤੇ ਜ਼ਮੀਨ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਇਸ ਗੱਲ ਤੋਂ ਇਨਕਾਰ ਕਰ ਦਿੱਤਾ ਕਿ ਕਿਸੇ ਤੋਂ ਵੀ ਜਬਰੀ ਘਰ ਖਾਲੀ ਕਰਵਾਏ ਜਾ ਰਹੇ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
Advertisement