UK Visa Office in Karachi Adult Film viral Video: ਪਾਕਿਸਤਾਨ ਦੇ ਕਰਾਚੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਤੁਸੀਂ ਦੇਖ ਕੇ ਹੈਰਾਨ ਹੋ ਜਾਵੋਗੇ, ਜੀ ਹਾਂ, ਕਰਾਚੀ ਦੇ ਯੂਕੇ ਵੀਜ਼ਾ ਦਫ਼ਤਰ ਵਿੱਚ ਅਚਾਨਕ ਇੱਕ ਅਸ਼ਲੀਲ ਫਿਲਮ ਟੀਵੀ ਸਕ੍ਰੀਨ 'ਤੇ ਚੱਲਣ ਲੱਗੀ ਤਾਂ ਲੋਕ ਹੈਰਾਨ ਰਹਿ ਗਏ। ਸੋਸ਼ਲ ਮੀਡੀਆ ਉੱਤ ਇਹ ਕਲਿੱਪ ਖੂਬ ਵਾਇਰਲ ਹੋ ਰਹੀ ਹੈ।
ਕਰਾਚੀ ਦੇ ਯੂਕੇ ਵੀਜ਼ਾ ਦਫ਼ਤਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਚਰਚੇ ਦਾ ਵਿਸ਼ਾ ਬਣਿਆ ਹੋਇਆ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਜਦੋਂ ਲੋਕ ਆਪਣੇ ਦਸਤਾਵੇਜ਼ ਲੈ ਕੇ ਲਾਈਨ ਵਿੱਚ ਖੜੇ ਸਨ, ਵੀਜ਼ਾ ਕੇਂਦਰ ਨੇ ਗਲਤੀ ਨਾਲ ਵੱਡੀ ਸਕ੍ਰੀਨ 'ਤੇ ਇੱਕ ਅਸ਼ਲੀਲ ਵੀਡੀਓ ਚਲਾ ਦਿੱਤੀ। ਇਸ ਤੋਂ ਬਾਅਦ ਉੱਥੇ ਮੌਜੂਦ ਲੋਕਾਂ ਨੇ ਇਸ ਘਟਨਾ ਨੂੰ ਕੈਮਰੇ 'ਚ ਰਿਕਾਰਡ ਕਰ ਲਿਆ, ਜਿਸ ਦਾ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।
ਜਿੱਥੇ ਲੋਕ ਆਪਣੀ ਯਾਤਰਾ ਸਬੰਧੀ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਆਏ ਹੋਏ ਸਨ। ਇਸ ਤੋਂ ਬਾਅਦ ਅਚਾਨਕ ਵਿਚਕਾਰ TV ਸਕ੍ਰੀਨ 'ਤੇ ਇਕ ਅਸ਼ਲੀਲ ਫਿਲਮ ਚੱਲਣ ਲੱਗੀ। ਵੱਡੀ ਸਕਰੀਨ 'ਤੇ ਦਿਖਾਈ ਗਈ ਪੋਰਨ ਫਿਲਮ ਦੇਖ ਕੇ ਹਰ ਕੋਈ ਹੈਰਾਨ ਰਹਿ ਗਿਆ। ਉੱਥੇ ਮੌਜੂਦ ਇੱਕ ਵਿਅਕਤੀ ਨੇ ਪੂਰੀ ਘਟਨਾ ਨੂੰ ਕੈਮਰੇ 'ਚ ਕੈਦ ਕਰ ਲਿਆ। ਹਾਲਾਂਕਿ ਸਮੱਸਿਆ ਦੇ ਸਾਹਮਣੇ ਆਉਣ ਤੋਂ ਕੁਝ ਸਮੇਂ ਬਾਅਦ ਵੀਜ਼ਾ ਦਫਤਰ ਦੇ ਕਰਮਚਾਰੀਆਂ ਨੇ ਤੁਰੰਤ ਮਾਮਲੇ ਨੂੰ ਕਾਬੂ 'ਚ ਲਿਆਇਆ ਅਤੇ ਟੀਵੀ ਬੰਦ ਕਰ ਦਿੱਤਾ।
ਦੱਸ ਦਈਏ ਕੁਝ ਸਮਾਂ ਪਹਿਲਾਂ ਬਿਹਾਰ ਦੀ ਰਾਜਧਾਨੀ ਪਟਨਾ 'ਚ ਵੀ ਅਜਿਹੀ ਹੀ ਇੱਕ ਘਟਨਾ ਸਾਹਮਣੇ ਆਈ ਸੀ, ਜੋ ਪਟਨਾ ਰੇਲਵੇ ਸਟੇਸ਼ਨ 'ਤੇ ਵਾਪਰੀ ਸੀ। ਇਹ ਮਾਮਲਾ ਮਾਰਚ ਮਹੀਨੇ ਦਾ ਹੈ। ਉਸ ਸਮੇਂ ਰੇਲਵੇ ਪਲੇਟਫਾਰਮ ਪੂਰੀ ਤਰ੍ਹਾਂ ਭਰਿਆ ਹੋਇਆ ਸੀ। ਜਿਸ ਵਿੱਚ ਸਵਾਰੀਆਂ ਵੀ ਹੈਰਾਨ ਰਹਿ ਗਈਆਂ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।