ਪੜਚੋਲ ਕਰੋ
Advertisement
ਚਿੱਟੇ ਦੀ ਤਸਕਰੀ ਕਰਨ ਵਾਲੇ ਜੋੜੇ ਨੂੰ ਗਲ਼ ਵੱਢ ਕੇ ਦਿੱਤੀ ਮੌਤ ਦੀ ਸਜ਼ਾ
ਮੰਤਲਾਰੇ ਨੇ ਦੱਸਿਆ ਕਿ ਕਿਸੇ ਇੱਕ ਵਿਅਕਤੀ ਜਾਂ ਸਮਾਜ 'ਤੇ ਮਾੜਾ ਪ੍ਰਭਾਵ ਪਾਉਣ ਵਾਲੇ ਹਰ ਨਸ਼ੇ ਵਿਰੁੱਧ ਉਹ ਸਖ਼ਤ ਕਦਮ ਚੁੱਕਦੇ ਰਹਿਣਗੇ।
ਦੁਬਈ: ਪਾਕਿਸਤਾਨੀ ਜੋੜੇ ਨੂੰ ਨਸ਼ਾ ਤਸਕਰੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ। ਦੋਵਾਂ ਦੇ ਸਿਰ ਧੜ ਨਾਲੋਂ ਵੱਖ ਕਰ ਦਿੱਤੇ ਗਏ। ਮ੍ਰਿਤਕਾਂ ਦੀ ਪਛਾਣ ਵਿਆਹੇ ਹੋਏ ਜੋੜੇ ਮੁਹੰਮਦ ਮੁਸਤਫ਼ਾ ਤੇ ਫਾਤਿਮਾ ਇਜਾਜ਼ ਵਜੋਂ ਹੋਈ ਹੈ। ਦੋਵੇਂ ਪਾਕਿਸਤਾਨੀ ਨਾਗਰਿਕ ਸਨ ਤੇ ਦੋਵਾਂ ਤੋਂ ਹੈਰੋਇਨ ਬਰਾਮਦ ਕੀਤੀ ਗਈ ਸੀ।
ਪਿਛਲੇ ਵੀਰਵਾਰ ਨੂੰ ਸਾਊਦੀ ਅਰਬ ਦੇ ਜੇਦਾਹ ਵਿੱਚ ਇਹ ਸਜ਼ਾ ਪੂਰੀ ਕੀਤੀ ਗਈ, ਇਸ ਦੀ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ। ਮੰਤਰਾਲੇ ਨੇ ਕਿਹਾ ਕਿ ਸਜ਼ਾ ਬਾਰੇ ਸ਼ਾਹੀ ਫਰਮਾਨ ਆਇਆ ਸੀ। ਮੰਤਲਾਰੇ ਨੇ ਦੱਸਿਆ ਕਿ ਕਿਸੇ ਇੱਕ ਵਿਅਕਤੀ ਜਾਂ ਸਮਾਜ 'ਤੇ ਮਾੜਾ ਪ੍ਰਭਾਵ ਪਾਉਣ ਵਾਲੇ ਹਰ ਨਸ਼ੇ ਵਿਰੁੱਧ ਉਹ ਸਖ਼ਤ ਕਦਮ ਚੁੱਕਦੇ ਰਹਿਣਗੇ।
ਦੋਵਾਂ ਨੇ ਆਪਣੀ ਸਜ਼ਾ ਖ਼ਿਲਾਫ਼ ਅਦਾਲਤ ਵਿੱਚ ਅਪੀਲ ਵੀ ਕੀਤੀ ਸੀ, ਪਰ ਅਦਾਲਤ ਨੇ ਵੀ ਸ਼ਾਹੀ ਫਰਮਾਨ ਨੂੰ ਸਹੀ ਠਹਿਰਾਇਆ। ਉੱਧਰ, ਪਾਕਿਸਤਾਨ ਨੇ ਸਾਊਦੀ ਅਰਬ ਦੇ ਇਸ ਕਦਮ ਦੀ ਸਖ਼ਤ ਨਿਖੇਧੀ ਕੀਤੀ ਹੈ। ਪਾਕਿਸਤਾਨ ਨੇ ਦੋਸ਼ ਲਾਇਆ ਹੈ ਕਿ ਸਾਊਦੀ ਕਿਸੇ ਵੀ ਹੋਰ ਦੇਸ਼ ਦੇ ਨਾਗਰਿਕਾਂ ਦੇ ਮੁਕਾਬਲੇ ਸਭ ਤੋਂ ਵੱਧ ਪਾਕਿਸਤਾਨੀਆਂ ਨੂੰ ਮੌਤ ਦੀ ਸਜ਼ਾ ਦਿੰਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement