ਇਸਲਾਮਾਬਾਦ-ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ (68) ਨੂੰ ਹਾਕਮ ਧਿਰ ਪੀਐਮਐਲ-ਐਨ ਦੇ ਮੁਖੀ ਦੇ ਅਹੁਦੇ ਤੋਂ ਵੀ ਹਟਾਉਣ ਦਾ ਰਾਹ ਪੱਧਰਾ ਕਰ ਦਿੱਤਾ।
ਸੁਪਰੀਮ ਕੋਰਟ ਨੇ ਫ਼ੈਸਲਾ ਦਿੱਤਾ ਕਿ ਜਿਹੜਾ ਵਿਅਕਤੀ ਸੰਵਿਧਾਨ ਦੀ ਧਾਰਾ 62 ਅਤੇ 63 ਤਹਿਤ ਅਯੋਗ ਠਹਿਰਾ ਦਿੱਤਾ ਜਾਂਦਾ ਹੈ, ਉਹ ਕਿਸੇ ਸਿਆਸੀ ਪਾਰਟੀ ਦੇ ਮੁਖੀ ਵਜੋਂ ਸੇਵਾਵਾਂ ਨਹੀਂ ਨਿਭਾਅ ਸਕਦਾ।