ਸੈਨਾ ਨੇ ਦੱਸਿਆ ਕਿ ਹਾਦਸੇ ‘ਚ ਜਹਾਜ਼ ਦੇ ਦੋਵੇਂ ਪਾਈਲਟ ਵੀ ਮਾਰੇ ਗਏ। ਉਧਰ, ਰਾਵਲਪਿੰਡੀ ਦੇ ਹਸਪਤਾਲਾਂ ‘ਚ ਐਮਰਜੈਂਸੀ ਐਲਾਨ ਦਿੱਤੀ ਗਈ ਹੈ। ਪਾਕਿ ਸੈਨਾ ਦਾ ਕਹਿਣਾ ਹੈ ਕਿ ਇਹ ਜਹਾਜ਼ ਪ੍ਰੀਖਣ ਉਡਾਣ ‘ਤੇ ਸੀ। ਇਸੇ ਦੌਰਾਨ ਰਾਵਲਪਿੰਡੀ ਦੇ ਬਾਹਰੀ ਇਲਾਕੇ ‘ਚ ਸਥਿਤ ਮੋਰਾ ਕਾਲੂ ਪਿੰਡ ‘ਚ ਹਾਦਸਾਗ੍ਰਸਤ ਹੋ ਗਿਆ। ਹਨ੍ਹੇਰਾ ਹੋਣ ਕਾਰਨ ਰਾਹਤ ਤੇ ਬਚਾਅ ਕਰਜਾਂ ‘ਚ ਰੁਕਾਵਟ ਵੀ ਆਈ।
ਉਧਰ ਸੈਨਾ ਨੇ ਘਟਨਾ ਵਾਲੀ ਥਾਂ ‘ਤੇ ਘੇਰਾਬੰਦੀ ਕਰ ਦਿੱਤੀ। ਅਜਿਹਾ ਹੀ ਹਾਦਸਾ 2016 ‘ਚ ਵੀ ਹੋਇਆ ਸੀ। ਇਸ ‘ਚ 40 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਈ ਸੀ। ਇਸ ਤੋਂ ਬਾਅਦ 2010 ‘ਚ ਪ੍ਰਾਈਵੇਟ ਜਹਾਜ਼ ਕੰਪਨੀ ਏਅਰਬਲੂ ਦੀ ਏਅਰਬਸ-321 ਕਰਾਚੀ ਤੋਂ ਉਡਾਣ ਭਰਨ ਤੋਂ ਬਾਅਦ ਇਸਲਾਮਾਬਾਦ ਦੇ ਪਹਾੜੀ ਇਲਾਕਿਆਂ ‘ਚ ਹਾਦਸਾਗ੍ਰਸਤ ਹੋ ਗਿਆ। ਇਸ ‘ਚ 152 ਲੋਕਾਂ ਦੀ ਮੌਤ ਹੋਈ ਸੀ।