ਪਾਕਿਸਤਾਨੀ ਹਵਾਈ ਫੌਜ ਨੇ ਅਫਗਾਨਿਸਤਾਨ 'ਤੇ ਹਵਾਈ ਹਮਲਾ ਕੀਤਾ ਹੈ। ਇਸ ਹਵਾਈ ਹਮਲੇ ਪਿੱਛੇ ਮੁੱਖ ਇਰਾਦਾ ਟੀਟੀਪੀ ਦੇ ਅੱਤਵਾਦੀਆਂ ਨੂੰ ਤਬਾਹ ਕਰਨਾ ਸੀ। ਅਫਗਾਨਿਸਤਾਨ ਨੇ ਵੀ ਇਸ ਖਬਰ ਦੀ ਪੁਸ਼ਟੀ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਪਾਕਿਸਤਾਨ ਅਤੇ ਅਫਗਾਨਿਸਤਾਨ ਸਰਹੱਦ ਨਾਲ ਲੱਗਦੇ ਖੋਸਤ ਅਤੇ ਪਾਕਿਟਕਾ ਸੂਬਿਆਂ ਦੇ ਇਲਾਕਿਆਂ ਨੂੰ ਪਾਕਿਸਤਾਨੀ ਹਵਾਈ ਫੌਜ ਨੇ ਨਿਸ਼ਾਨਾ ਬਣਾਇਆ ਹੈ।


ਦੱਸਿਆ ਜਾ ਰਿਹਾ ਹੈ ਕਿ ਪਾਕਿਸਤਾਨੀ ਹਵਾਈ ਫੌਜ ਨੇ ਖਾਸ ਤੌਰ 'ਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ ਇੱਕ ਕਮਾਂਡਰ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਇਹ ਹਮਲਾ ਕੀਤਾ ਹੈ। ਹਵਾਈ ਹਮਲੇ ਦੌਰਾਨ ਪਾਕਿਸਤਾਨੀ ਫੌਜ ਨੇ ਦੋ ਵੱਖ-ਵੱਖ ਇਲਾਕਿਆਂ 'ਚ ਹਮਲੇ ਕੀਤੇ ਹਨ। ਲਗਭਗ ਰਾਤ ਭਰ ਚੱਲੇ ਇਸ ਹਮਲੇ 'ਚ ਪਾਕਿਸਤਾਨੀ ਫੌਜ ਨੇ 8 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਾਰਿਆ ਗਿਆ ਅੱਤਵਾਦੀ ਹਾਫਿਜ਼ ਗੁਲਬਹਾਦਰ ਗਰੁੱਪ ਨਾਲ ਜੁੜਿਆ ਹੋਇਆ ਸੀ।


ਹਵਾਈ ਹਮਲੇ ਤੋਂ ਕਰੀਬ ਦੋ ਦਿਨ ਪਹਿਲਾਂ ਅੱਤਵਾਦੀਆਂ ਨੇ ਪਾਕਿਸਤਾਨ ਦੇ ਵਜ਼ੀਰਿਸਤਾਨ ਖੇਤਰ 'ਚ ਸਥਿਤ ਫੌਜੀ ਚੌਕੀ 'ਤੇ ਹਮਲਾ ਕੀਤਾ ਸੀ। ਇਸ ਦੌਰਾਨ 7 ਪਾਕਿਸਤਾਨੀ ਸੈਨਿਕ ਮਾਰੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ਦੇ ਜਵਾਬ 'ਚ ਪਾਕਿਸਤਾਨੀ ਫੌਜ ਨੇ ਹਵਾਈ ਹਮਲਾ ਕੀਤਾ ਹੈ। ਅੱਤਵਾਦੀਆਂ ਦੇ ਇਸ ਹਮਲੇ ਵਿੱਚ ਪਾਕਿਸਤਾਨ ਦਾ ਇੱਕ ਲੈਫਟੀਨੈਂਟ ਕਰਨਲ ਅਤੇ ਇੱਕ ਕੈਪਟਨ ਮਾਰਿਆ ਗਿਆ ਸੀ। ਇਸ ਤੋਂ ਇਲਾਵਾ ਮਰਨ ਹੋਣ ਵਾਲਿਆਂ 'ਚ 5 ਜਵਾਨ ਵੀ ਸ਼ਾਮਲ ਹਨ।


ਘਟਨਾ ਤੋਂ ਬਾਅਦ ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਨੇ ਇਸ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਮੁਤਾਬਕ 16 ਮਾਰਚ ਦੀ ਸਵੇਰ ਨੂੰ ਅੱਤਵਾਦੀਆਂ ਦੇ ਇਕ ਸਮੂਹ ਨੇ ਵਜ਼ੀਰਿਸਤਾਨ 'ਚ ਫੌਜ ਦੀ ਚੌਕੀ 'ਤੇ ਹਮਲਾ ਕੀਤਾ ਸੀ। ਹਾਲਾਂਕਿ ਫੌਜ ਨੇ ਅੱਤਵਾਦੀਆਂ ਦੀ ਇਸ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਸੀ। ਇਸ ਤੋਂ ਨਾਰਾਜ਼ ਹੋ ਕੇ ਅੱਤਵਾਦੀ ਧਮਾਕਾਖੇਜ਼ ਸਮੱਗਰੀ ਨਾਲ ਭਰੀ ਆਪਣੀ ਗੱਡੀ ਚੌਕੀ ਵੱਲ ਲੈ ਗਏ ਅਤੇ ਉਸ ਨੂੰ ਟੱਕਰ ਮਾਰ ਦਿੱਤੀ। ਜਿਸ ਵਿੱਚ ਕਈ ਜਵਾਨ ਮਾਰੇ ਗਏ ਸਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।