Palestine Earthquake: ਤੁਰਕੀ ਅਤੇ ਸੀਰੀਆ 'ਚ ਸੋਮਵਾਰ (6 ਫਰਵਰੀ) ਨੂੰ ਆਏ ਭਿਆਨਕ ਭੂਚਾਲ ਤੋਂ ਬਾਅਦ ਫਲਸਤੀਨ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 4.8 ਮਾਪੀ ਗਈ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਫਲਸਤੀਨ ਵਿਚ ਆਏ ਇਸ ਭੂਚਾਲ ਦਾ ਕੇਂਦਰ ਨਾਬਲੁਸ ਸ਼ਹਿਰ ਤੋਂ 13 ਕਿਲੋਮੀਟਰ ਉੱਤਰ ਵਿਚ ਸੀ, ਜਿਸ ਦੀ ਡੂੰਘਾਈ 10 ਕਿਲੋਮੀਟਰ ਸੀ।


ਇਸ ਨਾਲ ਹੀ ਤੁਰਕੀ-ਸੀਰੀਆ 'ਚ ਭੂਚਾਲ ਕਾਰਨ 8 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਨਾਲ ਹੀ 35 ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਭੂਚਾਲ ਕਾਰਨ 6 ਹਜ਼ਾਰ ਤੋਂ ਵੱਧ ਇਮਾਰਤਾਂ ਤਬਾਹ ਹੋ ਗਈਆਂ ਹਨ ਅਤੇ 3 ਹਵਾਈ ਅੱਡੇ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ। ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਾਇਪ ਅਰਦੋਆਨ ਨੇ ਇੱਕ ਬਿਆਨ ਵਿੱਚ ਕਿਹਾ, ਦੁਨੀਆ ਦੇ 70 ਦੇਸ਼ਾਂ ਨੇ ਹੁਣ ਤੱਕ ਬਚਾਅ ਕਾਰਜ ਵਿੱਚ ਮਦਦ ਦੀ ਪੇਸ਼ਕਸ਼ ਕੀਤੀ ਹੈ। ਰਾਸ਼ਟਰਪਤੀ ਨੇ ਮਦਦ ਕਰਨ ਵਾਲੇ ਦੇਸ਼ਾਂ ਦਾ ਧੰਨਵਾਦ ਕੀਤਾ।


ਭਾਰਤ ਨੇ ਵੀ ਸਿਹਤ ਕਰਮਚਾਰੀਆਂ ਅਤੇ ਜ਼ਰੂਰੀ ਸਾਜ਼ੋ-ਸਾਮਾਨ ਦੇ ਨਾਲ 30 ਬਿਸਤਰਿਆਂ ਵਾਲਾ ਫੀਲਡ ਹਸਪਤਾਲ ਭੇਜ ਕੇ ਤੁਰਕੀ ਦੀ ਮਦਦ ਕੀਤੀ। 45 ਮੈਂਬਰਾਂ ਦੀ ਮੈਡੀਕਲ ਟੀਮ ਤੁਰਕੀ ਭੇਜੀ ਗਈ ਹੈ। ਨਾਲ ਹੀ, NDRF ਦੀਆਂ ਟੀਮਾਂ ਭੂਚਾਲ ਦੇ ਕੇਂਦਰ ਗਾਜ਼ੀਅਨਟੇਪ ਦੇ ਨੇੜੇ ਤਾਇਨਾਤ ਰਹਿਣਗੀਆਂ।


ਭਾਰਤ ਨੇ 30-bed field ਭੇਜਿਆ ਹਸਪਤਾਲ


ਭਾਰਤ ਨੇ ਵੀ ਸਿਹਤ ਕਰਮਚਾਰੀਆਂ ਅਤੇ ਜ਼ਰੂਰੀ ਸਾਜ਼ੋ-ਸਾਮਾਨ ਦੇ ਨਾਲ 30 ਬਿਸਤਰਿਆਂ ਵਾਲਾ ਫੀਲਡ ਹਸਪਤਾਲ ਭੇਜ ਕੇ ਤੁਰਕੀ ਦੀ ਮਦਦ ਕੀਤੀ। 45 ਮੈਂਬਰਾਂ ਦੀ ਮੈਡੀਕਲ ਟੀਮ ਤੁਰਕੀ ਭੇਜੀ ਗਈ ਹੈ। ਨਾਲ ਹੀ, NDRF ਦੀਆਂ ਟੀਮਾਂ ਭੂਚਾਲ ਦੇ ਕੇਂਦਰ ਗਾਜ਼ੀਅਨਟੇਪ ਦੇ ਨੇੜੇ ਤਾਇਨਾਤ ਰਹਿਣਗੀਆਂ।



23 ਮਿਲੀਅਨ ਲੋਕ... - WHO


ਇਸ ਦੇ ਨਾਲ ਹੀ ਕੜਾਕੇ ਦੀ ਠੰਡ ਅਤੇ ਬਰਫਬਾਰੀ ਕਾਰਨ ਤੁਰਕੀ ਨੂੰ ਰਾਹਤ ਕਾਰਜਾਂ 'ਚ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮਾਇਨਸ ਡਿਗਰੀ ਹੋਣ ਦੇ ਬਾਵਜੂਦ ਰਾਹਤ ਕਰਮਚਾਰੀਆਂ ਵੱਲੋਂ ਮਲਬੇ ਵਿੱਚ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਇਸ ਦੇ ਨਾਲ ਹੀ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਕਿਹਾ ਗਿਆ ਹੈ ਕਿ ਤੁਰਕੀ ਅਤੇ ਸੀਰੀਆ ਵਿੱਚ ਘੱਟੋ-ਘੱਟ 23 ਮਿਲੀਅਨ ਲੋਕ ਭੂਚਾਲ ਨਾਲ ਕਿਸੇ ਨਾ ਕਿਸੇ ਰੂਪ ਵਿੱਚ ਪ੍ਰਭਾਵਿਤ ਹੋ ਸਕਦੇ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ 


ਇਹ ਵੀ ਪੜ੍ਹੋ : Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ


ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ