Pannun Murder Plot: ਨਿਖਿਲ ਗੁਪਤਾ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ, ਪੰਨੂ ਦੇ ਕਤਲ ਕਰਵਾਉਣ ਦੀ ਸਾਜ਼ਿਸ਼ ਦਾ ਸ਼ੱਕ
Khalistani Pannun: ਭਾਰਤੀ ਵਿਅਕਤੀ ਨਿਖਿਲ ਗੁਪਤਾ 'ਤੇ ਅਮਰੀਕਾ ਵਿੱਚ ਸਿੱਖ ਫਾਰ ਜਸਟਿਸ (SJF) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
Gurpatwant Pannun: ਖ਼ਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਖ਼ਿਲਾਫ਼ ਕਥਿਤ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਨਿਖਿਲ ਗੁਪਤਾ ਦੇ ਪਰਿਵਾਰ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। 52 ਸਾਲਾ ਨਿਖਿਲ ਗੁਪਤਾ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਸ ਨੂੰ ਚੈੱਕ ਗਣਰਾਜ 'ਚ ਗੈਰ-ਕਾਨੂੰਨੀ ਤੌਰ 'ਤੇ ਨਜ਼ਰਬੰਦ ਕੀਤਾ ਗਿਆ ਸੀ। ਪਰਿਵਾਰ ਨੇ ਸੁਪਰੀਮ ਕੋਰਟ ਤੋਂ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੂੰ ਦਖਲ ਦੇਣ ਅਤੇ ਚੈੱਕ ਅਧਿਕਾਰੀਆਂ ਦੀ ਮਦਦ ਕਰਨ ਦੇ ਆਦੇਸ਼ ਦੀ ਮੰਗ ਕੀਤੀ ਹੈ।
ਪਰਿਵਾਰ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ, "ਪਟੀਸ਼ਨਕਰਤਾ, ਇੱਕ ਕਾਨੂੰਨ ਦਾ ਪਾਲਣ ਕਰਨ ਵਾਲਾ ਭਾਰਤੀ ਨਾਗਰਿਕ, ਪ੍ਰਾਗ ਦੀ ਇੱਕ ਵਿਦੇਸ਼ੀ ਜੇਲ੍ਹ ਵਿੱਚ ਨਜ਼ਰਬੰਦ ਹੈ, ਜਿੱਥੇ ਉਸ ਦੀ ਜਾਨ ਨੂੰ ਗੰਭੀਰ ਖ਼ਤਰਾ ਹੈ।" ਖਾਲਿਸਤਾਨੀ ਗੁਰਪਤਵੰਤ ਪੰਨੂ ਦੀ ਹੱਤਿਆ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਦੋਸ਼ੀ ਨਿਖਿਲ ਗੁਪਤਾ ਜੂਨ ਤੋਂ ਚੈੱਕ ਗਣਰਾਜ ਦੀ ਜੇਲ 'ਚ ਬੰਦ ਹੈ।
ਪਟੀਸ਼ਨ 'ਚ ਕੀ ਕਿਹਾ ਗਿਆ ਹੈ?
ਪਰਿਵਾਰ ਨੇ ਪਟੀਸ਼ਨ ਵਿੱਚ ਅੱਗੇ ਕਿਹਾ, “30 ਜੂਨ, 2023 ਤੋਂ, ਉਹ ਅਮਰੀਕਾ ਅਤੇ ਭਾਰਤ ਸਰਕਾਰਾਂ ਦਰਮਿਆਨ ਕਥਿਤ ਸਿਆਸੀ ਬਦਲਾਖੋਰੀ ਦਾ ਸਾਹਮਣਾ ਕਰ ਰਹੇ ਚੈੱਕ ਅਧਿਕਾਰੀਆਂ ਦੀ ਗੈਰ-ਕਾਨੂੰਨੀ ਹਿਰਾਸਤ ਵਿੱਚ ਹੈ। ਉਹ ਦਲੀਲ ਦਿੰਦੇ ਹਨ ਕਿ ਪ੍ਰਾਗ ਵਿੱਚ ਸ਼ੁਰੂ ਕੀਤੀ ਹਵਾਲਗੀ ਦੀ ਕਾਰਵਾਈ ਪ੍ਰਕਿਰਿਆ ਵਿੱਚ ਅਸਫਲਤਾਵਾਂ ਕਾਰਨ ਰੁਕਾਵਟ ਬਣੀ ਹੈ। "ਇਸ ਵਿੱਚ ਗ੍ਰਿਫਤਾਰੀ ਵਾਰੰਟ ਦੀ ਘਾਟ, ਨਿਰਪੱਖ ਪ੍ਰਤੀਨਿਧਤਾ ਦੀ ਘਾਟ ਅਤੇ ਮੁਢਲੇ ਅਧਿਕਾਰਾਂ ਤੋਂ ਇਨਕਾਰ, ਮੁਕੱਦਮੇ ਨੂੰ ਗੈਰ-ਨਿਰਪੱਖ ਪੇਸ਼ ਕਰਨਾ ਸ਼ਾਮਲ ਹੈ।"
ਚੈੱਕ ਗਣਰਾਜ ਦੇ ਨਿਆਂ ਮੰਤਰਾਲੇ ਨੇ ਨਿਖਿਲ ਗੁਪਤਾ ਦੀ ਗ੍ਰਿਫਤਾਰੀ ਅਤੇ ਆਰਜ਼ੀ ਹਿਰਾਸਤ ਦੀ ਪੁਸ਼ਟੀ ਕੀਤੀ ਹੈ। ਇਹ ਕਾਰਵਾਈ ਅਮਰੀਕਾ ਦੇ ਹੁਕਮਾਂ 'ਤੇ ਕੀਤੀ ਗਈ ਹੈ। ਅਮਰੀਕਾ ਨੇ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਨਿਸ਼ਾਨਾ ਬਣਾ ਕੇ ਮਾਰਨ ਦੀ ਸਾਜ਼ਿਸ਼ 'ਚ ਸ਼ਾਮਲ ਹੋਣ ਦਾ ਦੋਸ਼ ਲਗਾਇਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।