Pakistan Political Crisis: ਪਾਕਿਸਤਾਨ ਦੀ ਸੁਪਰੀਮ ਕੋਰਟ (Supreme Court of Pakistan) 'ਚ ਸੰਸਦ ਨੂੰ ਭੰਗ ਕਰਨ ਵਿਰੁੱਧ ਵਿਰੋਧੀ ਧਿਰ ਦੀ ਪਟੀਸ਼ਨ 'ਤੇ ਸੁਣਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਗਈ ਹੈ। ਸੋਮਵਾਰ ਨੂੰ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡਿਪਟੀ ਸਪੀਕਰ ਨੇ ਸਹੀ ਤੋਂ ਵੱਧ ਕੰਮ ਕੀਤਾ ਹੈ।



ਸੁਪਰੀਮ ਕੋਰਟ ਨੇ ਸੰਵਿਧਾਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਸਦ ਨੂੰ ਭੰਗ ਕਰਨ ਦਾ ਫੈਸਲਾ ਸਿਰਫ ਸਪੀਕਰ ਹੀ ਦੇ ਸਕਦਾ ਹੈ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸੂਓ ਮੋਟੋ ਕੇਸ ਦੀ ਸੁਣਵਾਈ ਕੱਲ੍ਹ ਦੁਪਹਿਰ 12 ਵਜੇ (ਪਾਕਿਸਤਾਨ ਸਮੇਂ) ਤੱਕ ਮੁਲਤਵੀ ਕਰ ਦਿੱਤੀ ਹੈ।

ਇਸ ਨਾਲ ਹੀ ਵਿਰੋਧੀ ਧਿਰ ਨੇ ਸੰਸਦ ਨੂੰ ਭੰਗ ਕਰਨ ਦੇ ਖਿਲਾਫ ਸੁਪਰੀਮ ਕੋਰਟ 'ਚ ਮਾਮਲੇ ਦੀ ਸੁਣਵਾਈ ਲਈ ਫੁੱਲ ਕੋਰਟ ਬੈਂਚ ਦੀ ਮੰਗ ਕੀਤੀ ਸੀ। ਇਸ 'ਤੇ ਪਾਕਿਸਤਾਨ ਦੇ ਚੀਫ ਜਸਟਿਸ ਨੇ ਕਿਹਾ ਕਿ ਤੁਹਾਨੂੰ ਸਪੱਸ਼ਟੀਕਰਨ ਦੇਣਾ ਹੋਵੇਗਾ ਕਿ ਫੁੱਲ ਕੋਰਟ ਬੈਂਚ ਦਾ ਗਠਨ ਕਿਉਂ ਕੀਤਾ ਜਾਵੇ। 

ਪਾਕਿਸਤਾਨ ਪੀਪਲਜ਼ ਪਾਰਟੀ ਦੇ ਸੀਨੀਅਰ ਵਕੀਲ ਫਾਰੂਕ ਐਚ ਨਾਇਕ ਨੇ ਅਦਾਲਤ ਨੂੰ ਦੱਸਿਆ ਕਿ ਕਿਸ ਤਰ੍ਹਾਂ ਸਪੀਕਰ ਨੇ ਨੈਸ਼ਨਲ ਅਸੈਂਬਲੀ ਦੇ ਨਿਯਮਾਂ ਦੀ ਉਲੰਘਣਾ ਕੀਤੀ ਅਤੇ ਅਵਿਸ਼ਵਾਸ ਵੋਟ ਦੀ ਪ੍ਰਕਿਰਿਆ ਵਿੱਚ ਦੇਰੀ ਕੀਤੀ। ਬਾਅਦ ਵਿੱਚ ਡਿਪਟੀ ਸਪੀਕਰ ਨੇ ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਵੀ ਨਹੀਂ ਦਿੱਤਾ ਅਤੇ ਇਸ ਨੂੰ ਰੱਦ ਕਰ ਦਿੱਤਾ।

ਇਸ ਦੇ ਨਾਲ ਹੀ ਪਾਕਿਸਤਾਨ ਦੇ ਚੀਫ਼ ਜਸਟਿਸ ਵੱਲੋਂ ਕਿਹਾ ਗਿਆ ਹੈ ਕਿ ਸਿਆਸੀ ਗੱਲ ਨਾ ਕਰੋ। ਬਾਬਰ ਅਵਾਨ ਨੇ ਕਿਹਾ ਕਿ ਇਮਰਾਨ ਖਾਨ ਦੀ ਇਜਾਜ਼ਤ ਨਾਲ ਮੈਂ ਕਹਿਣਾ ਚਾਹੁੰਦਾ ਹਾਂ ਕਿ ਅਸੀਂ ਸੂਬੇ 'ਚ ਚੋਣਾਂ ਕਰਵਾਉਣ ਲਈ ਤਿਆਰ ਹਾਂ।


ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ (Prime Minister Imran Khan) ਨੇ ਪਾਕਿਸਤਾਨ ਦੇ ਸਾਬਕਾ ਚੀਫ਼ ਜਸਟਿਸ ਗੁਲਜ਼ਾਰ ਅਹਿਮਦ (Former Chief Justice Gulzar Ahmed)  ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਨਾਮਜ਼ਦ ਕੀਤਾ ਹੈ। ਫਵਾਦ ਚੌਧਰੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਗੁਲਜ਼ਾਰ ਅਹਿਮਦ ਸਾਲ 2019 ਵਿੱਚ ਪਾਕਿਸਤਾਨ ਦੇ ਚੀਫ਼ ਜਸਟਿਸ ਬਣੇ ਸਨ।