Pervez Musharraf Death: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਫੌਜ ਮੁਖੀ ਪਰਵੇਜ਼ ਮੁਸ਼ੱਰਫ ਦੇ ਦਿਹਾਂਤ ਦੀ ਖਬਰ ਆਈ ਸੀ। ਕਿਹਾ ਜਾ ਰਿਹਾ ਸੀ ਕਿ ਦੁਬਈ ਦੇ ਇੱਕ ਹਸਪਤਾਲ ਵਿੱਚ ਉਹਨਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ ਸੋਸ਼ਲ ਮੀਡੀਆ 'ਤੇ ਖਬਰ ਫੈਲਣ ਤੋਂ ਬਾਅਦ ਉਹਨਾਂ ਦੇ ਪਰਿਵਾਰ ਨੇ ਮੀਡੀਆ ਸਾਹਮਣੇ ਆ ਕੇ ਸਫਾਈ ਦਿੱਤੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਉਹਨਾਂ ਦੀ ਮੌਤ ਨਹੀਂ ਹੋਈ ਪਰ ਉਹਨਾਂ ਦੇ ਸਾਰੇ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਹੈ।


ਦਸ ਦਈਏ ਕਿ ਪਰਵੇਜ਼ ਲੰਬੇ ਸਮੇਂ ਤੋਂ ਕੈਂਸਰ ਨਾਲ ਪੀੜਤ ਹਨ 






ਭਗੌੜਾ ਘੋਸ਼ਿਤ ਹੈ ਮੁਸ਼ੱਰਫ 


ਸਾਬਕਾ ਫੌਜੀ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਨੇ 1999 ਤੋਂ 2008 ਤੱਕ ਪਾਕਿਸਤਾਨ 'ਤੇ ਰਾਜ ਕੀਤਾ। ਇਮਰਾਨ ਖਾਨ ਸਰਕਾਰ ਵਿੱਚ ਸੂਚਨਾ ਮੰਤਰੀ ਰਹੇ ਫਵਾਦ ਚੌਧਰੀ ਇੱਕ ਸਮੇਂ ਮੁਸ਼ੱਰਫ ਦੇ ਬੁਲਾਰੇ ਸਨ। ਚੌਧਰੀ ਨੇ ਕਿਹਾ ਕਿ ਉਨ੍ਹਾਂ ਨੇ ਮੁਸ਼ੱਰਫ ਦੇ ਬੇਟੇ ਨਾਲ ਗੱਲ ਕੀਤੀ ਸੀ, ਜਿਸ ਨੇ ਪੁਸ਼ਟੀ ਕੀਤੀ ਸੀ ਕਿ ਸਾਬਕਾ ਰਾਸ਼ਟਰਪਤੀ ਬੀਮਾਰ ਹਨ। ਮੁਸ਼ੱਰਫ ਨੂੰ ਸਾਬਕਾ ਪ੍ਰਧਾਨ ਮੰਤਰੀ ਬੇਨਜ਼ੀਰ ਭੁੱਟੋ ਦੀ ਹੱਤਿਆ ਅਤੇ ਲਾਲ ਮਸਜਿਦ ਦੇ ਮੌਲਵੀ ਦੀ ਹੱਤਿਆ ਦੇ ਮਾਮਲੇ 'ਚ ਭਗੌੜਾ ਕਰਾਰ ਦਿੱਤਾ ਗਿਆ ਹੈ। ਸਾਬਕਾ ਫੌਜੀ ਸ਼ਾਸਕ ਮਾਰਚ 2016 ਵਿਚ ਇਲਾਜ ਲਈ ਦੁਬਈ ਗਏ ਸਨ ਅਤੇ ਉਦੋਂ ਤੋਂ ਵਾਪਸ ਨਹੀਂ ਆਏ ਹਨ।