ਪੜਚੋਲ ਕਰੋ

ਕੈਨੇਡਾ 'ਚ ਸਿਆਸੀ ਭੂਚਾਲ! ਟਰੂਡੋ ਦੇ ਫੈਸਲੇ 'ਤੇ ਫਿਲਪੌਟ ਦਾ ਸਵਾਲ

ਜੇਨ ਫਿਲਪੌਟ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਉਨ੍ਹਾਂ ਤੇ ਜੋਡੀ ਵਿਲਸਨ ਰੇਬੋਲਡ ਨੂੰ ਲਿਬਰਲ ਕੌਕਸ ਤੋਂ ਬਾਹਰ ਕਰਨ ਮੌਕੇ ਕਨੂੰਨ ਦੀ ਉਲੰਘਣਾ ਦੇ ਇਲਜ਼ਾਮ ਲਾਏ ਹਨ।

ਔਟਾਵਾ: ਕੈਨੇਡਾ ਦੀ ਫੈਡਰਲ ਸਰਕਾਰ ਵਿੱਚ ਸਾਬਕਾ ਕੈਬਨਿਟ ਮੰਤਰੀ ਜੇਨ ਫਿਲਪੌਟ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 'ਤੇ ਉਨ੍ਹਾਂ ਤੇ ਜੋਡੀ ਵਿਲਸਨ ਰੇਬੋਲਡ ਨੂੰ ਲਿਬਰਲ ਕੌਕਸ ਤੋਂ ਬਾਹਰ ਕਰਨ ਮੌਕੇ ਕਨੂੰਨ ਦੀ ਉਲੰਘਣਾ ਦੇ ਇਲਜ਼ਾਮ ਲਾਏ ਹਨ। ਹਾਊਸ ਆਫ ਕਾਮਨਸ ਵਿੱਚ ਫਿਲਪੌਟ ਨੇ ਕਿਹਾ ਕਿ ਕੈਨੇਡਾ ਸੰਸਦ ਐਕਟ ਮੁਤਾਬਕ ਵਿਧਾਇਕਾਂ ਨੂੰ ਉਨ੍ਹਾਂ ਦੇ ਪਾਰਟੀ ਗਰੁੱਪਸ ਵਿੱਚੋਂ ਬਿਨ੍ਹਾਂ ਕਿਸੇ ਵੋਟ ਦੇ ਨਹੀਂ ਕੱਢਿਆ ਜਾ ਸਕਦਾ ਪਰ ਟਰੂਡੋ ਨੇ ਉਨ੍ਹਾਂ ਨੂੰ ਸਿੱਧਿਆਂ ਹੀ ਕੱਢਣ ਦਾ ਫੈਸਲਾ ਲੈ ਲਿਆ। ਉਨ੍ਹਾਂ ਟਰੂਡੋ ਦੇ ਇਸ ਫੈਸਲੇ 'ਤੇ ਸਵਾਲ ਖੜ੍ਹੇ ਕੀਤੇ ਹਨ। ਫਿਲਪੌਟ ਨੇ ਕਿਹਾ ਕਿ ਅਜਿਹਾ ਕਰਦੇ ਹੋਏ ਟਰੂਡੋ ਨੇ ਮੈਂਬਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਰੱਖਿਆ। ਇਹ ਫੈਸਲਾ ਮੈਂਬਰਾਂ ਨੇ ਲੈਣਾ ਸੀ ਕਿ ਉਨ੍ਹਾਂ ਨੂੰ ਕੌਕਸ ਤੋਂ ਬਾਹਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ। ਉਨ੍ਹਾਂ ਦਾ ਮੰਨਣਾ ਹੈ ਕਿ ਕਾਨੂੰਨ ਅਨੁਸਾਰ ਵੋਟ ਕਰਨਾ ਜ਼ਰੂਰੀ ਹੈ, ਪਰ ਲਿਬਰਲਸ ਦਾ ਕਹਿਣਾ ਸੀ ਕਿ ਪਾਰਟੀ ਨੇ ਤੈਅ ਕਰਨਾ ਸੀ ਕਿ ਉਹ ਕੌਕਸ ਵੋਟ ਰੂਲ ਦੀ ਵਰਤੋਂ ਕਰਨਾ ਚਾਹੁੰਦੇ ਸਨ ਜਾਂ ਨਹੀਂ। ਲਿਬਰਲਸ ਨੇ ਵੋਟ ਦੇ ਉਲਟ ਫੈਸਲਾ ਲਿਆ। ਫਿਲਪੌਟ ਨੇ ਸਪੀਕਰ ਜੌਫ ਰੇਗਨ ਨੂੰ ਐਲਾਨ ਕਰਨ ਲਈ ਕਿਹਾ ਕਿ ਉਨ੍ਹਾਂ ਦੇ ਪ੍ਰੀਵਲੀਜਸ ਦੀ ਉਲੰਘਣਾ ਹੋਈ ਹੈ। ਹੁਣ ਸਪੀਕਰ ਨੇ ਫੈਸਲਾ ਲੈਣਾ ਹੈ ਕਿ ਕਨੂੰਨ ਦੀ ਉਲੰਘਣਾ ਹੋਈ ਜਾਂ ਨਹੀਂ। ਜਸਟਿਨ ਟਰੂਡੋ ਨੇ ਕਿਹਾ ਕਿ ਕੌਕਸ ਦਾ ਫੈਸਲਾ ਸਪਸ਼ਟ ਸੀ ਤੇ ਉਨ੍ਹਾਂ ਉਸੇ ਮੁਤਾਬਕ ਫੈਸਲਾ ਲਿਆ। ਫਿਲਪੌਟ ਨੇ ਕਿਹਾ ਕਿ ਜੇ ਟਰੂਡੋ ਨੇ ਨਿਯਮਾਂ ਦੀ ਪਾਲਣਾ ਕੀਤੀ ਹੁੰਦੀ ਤਾਂ 90 ਲਿਬਰਲਸ ਨੂੰ ਵੋਟ ਕਰਨ ਦੀ ਲੋੜ ਪੈਂਦੀ। ਇਸ ਤੋਂ ਬਾਅਦ ਉਨ੍ਹਾਂ ਨੂੰ ਤੇ ਜੋਡੀ ਵਿਲਸਨ ਰੇਬੋਲਡ ਨੂੰ ਪਾਰਟੀ ਤੋਂ ਬਾਹਰ ਕਰਨ ਦਾ ਫੈਸਲਾ ਲਿਆ ਜਾ ਸਕਦਾ ਸੀ, ਪਰ ਅਜਿਹਾ ਕੋਈ ਵੋਟ ਨਹੀਂ ਹੋਇਆ ਤੇ ਟਰੂਡੋ ਨੇ ਉਨ੍ਹਾਂ ਨੂੰ ਇਹ ਕਹਿ ਕੇ ਪਾਰਟੀ ਤੋਂ ਬਾਹਰ ਕਰ ਦਿੱਤਾ ਕਿ, ਕੌਕਸ ਨੂੰ ਹੁਣ ਉਨ੍ਹਾਂ ਵਿੱਚ ਵਿਸ਼ਵਾਸ ਨਹੀਂ ਰਿਹਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget