Viral Video: ਮਲੇਸ਼ੀਆਂ ਦੇ ਸੇਲਾਂਗੋਰ ਵਿੱਚ ਵੀਰਵਾਰ (17 ਅਗਸਤ) ਨੂੰ ਇੱਕ ਫਲਾਈਟ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਕੁੱਲ ਦਸ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਖੁਦ ਮਲੇਸ਼ੀਆ ਦੀ ਸਿਵਲ ਐਵੀਏਸ਼ਨ ਅਥਾਰਟੀ  (CAAM) ਨੇ ਦਿੱਤੀ ਹੈ। ਸੜਕ 'ਤੇ ਹੋਏ ਜਹਾਜ਼ ਹਾਦਸੇ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜੋ ਬੇਹੱਦ ਭਿਆਨਕ ਤੇ ਡਰਾਉਣੀਆਂ ਹਨ।
ਪੁਲਿਸ ਨੇ ਜਹਾਜ਼ ਹਾਦਸੇ ਬਾਰੇ ਦੱਸਿਆ ਕਿ ਇਸ ਹਾਦਸੇ 'ਚ ਮਰਨ ਵਾਲੇ 8 ਲੋਕ ਜਹਾਜ਼ 'ਚ ਸਵਾਰ ਸਨ, ਜਦਕਿ ਜਹਾਜ਼ ਦੀ ਲਪੇਟ 'ਚ ਆਉਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਿਨ੍ਹਾਂ 'ਚ ਕਾਰ ਚਾਲਕ ਅਤੇ ਇਕ ਮੋਟਰਸਾਈਕਲ ਸਵਾਰ ਵੀ ਸ਼ਾਮਲ ਹੈ।



ਸੜਕ ਹਾਦਸੇ ਦਾ ਸ਼ਿਕਾਰ ਹੋਇਆ ਜਹਾਜ਼



ਮਲੇਸ਼ੀਆ ਦੀ ਸਿਵਲ ਏਵੀਏਸ਼ਨ ਅਥਾਰਟੀ (ਸੀਏਏਐਮ) ਦੇ ਅਨੁਸਾਰ, ਮਲੇਸ਼ੀਆ ਦੇ ਸੇਲਾਂਗੋਰ ਰਾਜ ਦੇ ਸੁਲਤਾਨ ਅਬਦੁਲ ਅਜ਼ੀਜ਼ ਸ਼ਾਹ ਹਵਾਈ ਅੱਡੇ 'ਤੇ ਉਤਰਨ ਦੀ ਕੋਸ਼ਿਸ਼ ਦੌਰਾਨ ਚਾਲਕ ਦਲ ਦੇ ਦੋ ਮੈਂਬਰਾਂ ਅਤੇ ਛੇ ਯਾਤਰੀਆਂ ਨੂੰ ਲੈ ਕੇ ਇੱਕ ਛੋਟਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। CAAM ਦੁਆਰਾ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਹਵਾਈ ਜਹਾਜ਼ ਸੜਕ 'ਤੇ ਇੱਕ ਕਾਰ ਨਾਲ ਟਕਰਾ ਗਿਆ।


 




ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ