Sudan Port Airport: ਐਤਵਾਰ (23 ਜੁਲਾਈ) ਨੂੰ ਪੋਰਟ ਸੂਡਾਨ (Sudan) ਹਵਾਈ ਅੱਡੇ 'ਤੇ ਇੱਕ ਨਾਗਰਿਕ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ ਚਾਰ ਫੌਜੀ ਕਰਮਚਾਰੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ। ਸੂਡਾਨ ਦੀ ਫੌਜ ਨੇ ਇੱਕ ਬਿਆਨ ਜਾਰੀ ਕਰਕੇ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਫੌਜ ਨੇ ਦੱਸਿਆ ਕਿ ਹਾਦਸੇ 'ਚ ਇੱਕ ਲੜਕੀ ਦੀ ਜਾਨ ਬਚ ਗਈ ਹੈ। ਸੂਡਾਨ ਦੀ ਫੌਜ ਨੇ ਦੱਸਿਆ, ਜਹਾਜ਼ ਦੇ ਕਰੈਸ਼ ਹੋਣ ਤੋਂ ਪਹਿਲਾਂ ਐਂਟੋਨੋਵ ਉਡਾਣ ਭਰ ਰਿਹਾ ਸੀ ਅਤੇ ਉਸ ਵਿੱਚ ਨੁਕਸ ਪੈ ਗਿਆ, ਜਿਸ ਤੋਂ ਬਾਅਦ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ।
ਸੂਡਾਨ 'ਚ ਇਸ ਸਾਲ 15 ਅਪ੍ਰੈਲ ਤੋਂ ਹਥਿਆਰਬੰਦ ਬਲਾਂ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸਿਜ਼ (ਆਰ.ਐੱਸ.ਐੱਫ.) ਵਿਚਾਲੇ ਲੜਾਈ ਚੱਲ ਰਹੀ ਹੈ। ਉਦੋਂ ਤੋਂ ਪੋਰਟ ਸੂਡਾਨ ਪਰਵਾਸੀਆਂ, ਡਿਪਲੋਮੈਟਿਕ ਮਿਸ਼ਨਾਂ ਦੇ ਮੈਂਬਰਾਂ ਤੇ ਉੱਤਰੀ ਅਫ਼ਰੀਕੀ ਦੇਸ਼ ਤੋਂ ਭੱਜਣ ਵਾਲੇ ਕੁੱਝ ਨਾਗਰਿਕਾਂ ਲਈ ਇੱਕ exit point ਬਣ ਚੁੱਕਾ ਹੈ।
ਹਿੰਸਾ 'ਚ ਹੁਣ ਤੱਕ 1136 ਲੋਕਾਂ ਦੀ ਮੌਤ
ਸੂਡਾਨ ਵਿੱਚ ਗ੍ਰਹਿ ਯੁੱਧ ਐਤਵਾਰ ਨੂੰ ਆਪਣੇ 100ਵੇਂ ਦਿਨ ਵਿੱਚ ਦਾਖਲ ਹੋ ਗਿਆ। ਇਸ 'ਤੇ ਸੂਡਾਨ ਦੇ ਸਿਹਤ ਮੰਤਰਾਲੇ ਨੇ ਦੱਸਿਆ ਕਿ ਹਿੰਸਾ 'ਚ ਹੁਣ ਤੱਕ ਘੱਟੋ-ਘੱਟ 1136 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ, ਦੂਜੇ ਮਾਨੀਟਰਾਂ ਦਾ ਮੰਨਣਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਬਹੁਤ ਜ਼ਿਆਦਾ ਹੋ ਸਕਦੀ ਹੈ ਕਿਉਂਕਿ ਬਹੁਤੀਆਂ ਮੌਤਾਂ ਦੀ ਰਿਪੋਰਟ ਨਹੀਂ ਕੀਤੀ ਗਈ ਹੈ।
ਅੰਦਾਜ਼ਾ ਹੈ ਕਿ 30 ਲੱਖ ਤੋਂ ਵੱਧ ਲੋਕ ਸੂਡਾਨ ਤੋਂ ਭੱਜ ਚੁੱਕੇ ਹਨ। ਇਨ੍ਹਾਂ ਵਿਚੋਂ 7 ਲੋਕ ਅਜਿਹੇ ਹਨ ਜੋ ਮਿਸਰ, ਚਾਡ ਅਤੇ ਦੱਖਣੀ ਸੂਡਾਨ ਵਰਗੇ ਗੁਆਂਢੀ ਦੇਸ਼ਾਂ ਵਿੱਚ ਭੱਜ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ