ਪ੍ਰਧਾਨ ਮੰਤਰੀ ਦੀ ਵਿਸ਼ੇਸ਼ ਸਹਾਇਕ ਫਿਰਦੌਸ ਆਸ਼ਿਕ ਅਵਾਨ ਨੇ ਲੜੀਵਾਰ ਟਵੀਟ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਸਿੱਖਾਂ ਲਈ ਪਵਿੱਤਰ ਸਥਾਨ ਹੈ ਅਤੇ ਸਦਭਾਵਨਾ ਦੀ ਚੰਗੀ ਉਦਾਹਰਣ ਹੈ। ਉਨ੍ਹਾਂ ਇਨ੍ਹਾਂ ਰਿਪੋਰਟਾਂ ਦਾ ਵੀ ਖੰਡਨ ਕੀਤਾ ਕਿ ਪਾਕਿਸਤਾਨ ਨੇ ਕਰਤਾਰਪੁਰ ਸਾਹਿਬ ਗਲਿਆਰੇ ਦਾ ਕੰਮ ਭਾਰਤ ਨਾਲ ਤਲਖ਼ ਹੋਏ ਰਿਸ਼ਤਿਆਂ ਕਰਕੇ ਰੋਕ ਦਿੱਤਾ ਹੈ।
ਫਿਰਦੌਸ ਨੇ ਲਿਖਿਆ ਕਿ ਭਾਰਤ-ਪਾਕਿਸਤਾਨ ਦੇ ਤਣਾਅਪੂਰਨ ਰਿਸ਼ਤਿਆਂ ਦੇ ਉਲਟ ਪਾਕਿਸਤਾਨ ਦੇ ਦਰਵਾਜ਼ੇ ਸਿੱਖਾਂ ਲਈ ਦਰਬਾਰ ਸਾਹਿਬ ਕਰਤਾਰਪੁਰ ਦੇ ਦਰਸ਼ਨਾਂ ਖੁੱਲ੍ਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਨਾਲ ਨਿਯਮਾਂ ਤੇ ਸ਼ਰਤਾਂ ਤੈਅ ਹੋਣ ਉਪਰੰਤ ਨਵੰਬਰ ਮਹੀਨੇ ਵਿੱਚ ਕਰਤਾਰਪੁਰ ਸਾਹਿਬ ਗਲਿਆਰਾ ਖੁੱਲ੍ਹ ਜਾਵੇਗਾ।