(Source: ECI/ABP News/ABP Majha)
PM Modi Meets Zelensky: 'ਯੂਕਰੇਨ ਦੀ ਜੰਗ ਪੂਰੀ ਦੁਨੀਆ ਲਈ ਵੱਡਾ ਮੁੱਦਾ ਹੈ, ਇਸ ਨੂੰ ਹੱਲ ਕਰਨ ਲਈ ਅਸੀਂ...' G7 ਸਿਖਰ ਸੰਮੇਲਨ 'ਚ, ਬੋਲੇ PM ਮੋਦੀ
PM Modi Japan Visit: ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਹੀਰੋਸ਼ੀਮਾ ਵਿੱਚ ਜੀ 7 ਸਿਖਰ ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਮੁਲਾਕਾਤ ਦੌਰਾਨ ਨਿੱਜੀ ਭਰੋਸਾ ਦਿੱਤਾ।
PM Modi In Japan: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਹੀਰੋਸ਼ੀਮਾ ਵਿੱਚ ਜੀ-7 ਸਿਖਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਵਿਚਾਲੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਮਹੱਤਵਪੂਰਨ ਗੱਲ ਇਹ ਹੈ ਕਿ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਤੋਂ ਬਾਅਦ ਦੋਹਾਂ ਨੇਤਾਵਾਂ ਦੀ ਇਹ ਪਹਿਲੀ ਮੁਲਾਕਾਤ ਹੈ।
ਜ਼ੇਲੇਂਸਕੀ ਨਾਲ ਮੁਲਾਕਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, ''ਯੂਕਰੇਨ 'ਚ ਚੱਲ ਰਹੀ ਜੰਗ ਪੂਰੀ ਦੁਨੀਆ ਲਈ ਵੱਡਾ ਮੁੱਦਾ ਹੈ। ਇਸ ਦਾ ਪੂਰੀ ਦੁਨੀਆ 'ਤੇ ਵੀ ਬਹੁਤ ਪ੍ਰਭਾਵ ਪਿਆ ਹੈ। ਮੈਂ ਇਸ ਨੂੰ ਰਾਜਨੀਤੀ ਦਾ ਮੁੱਦਾ ਨਹੀਂ ਸਮਝਦਾ, ਮੇਰੇ ਲਈ ਇਹ ਮਨੁੱਖਤਾ ਦਾ ਮਸਲਾ ਹੈ, ਅਸੀਂ ਜ਼ਰੂਰ ਹਲ ਕਰਾਂਗੇ।
ਇਹ ਵੀ ਪੜ੍ਹੋ: ਕੇਂਦਰ ਦੇ ਆਰਡੀਨੈਂਸ ਤੋਂ ਭੜਕੇ ਕੇਜਰੀਵਾਲ, ਕਿਹਾ- ਇਹ ਦਿੱਲੀ ਦੀ ਜਨਤਾ ਨਾਲ ਕੋਝਾ ਮਜ਼ਾਕ
ਪੀਐਮਓ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਪੀਐਮ ਮੋਦੀ ਅਤੇ ਜ਼ੇਲੇਂਸਕੀ ਦੀ ਮੁਲਾਕਾਤ ਦੇ ਬਾਰੇ ਵਿੱਚ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਇੱਕ ਟਵੀਟ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੀਰੋਸ਼ੀਮਾ ਵਿੱਚ ਜੀ-7 ਸੰਮੇਲਨ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਗੱਲਬਾਤ ਕੀਤੀ।
ਦੱਸ ਦਈਏ ਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਜੀ-7 ਸੰਮੇਲਨ 'ਚ ਹਿੱਸਾ ਲੈਣ ਜਾਪਾਨ ਦੇ ਹੀਰੋਸ਼ੀਮਾ ਪਹੁੰਚੇ ਹਨ। ਇਸ ਦੇ ਨਾਲ ਹੀ ਪੀਐਮ ਮੋਦੀ ਜਾਪਾਨ ਦੇ ਹੀਰੋਸ਼ੀਮਾ ਵਿੱਚ ਵੀ ਮੌਜੂਦ ਹਨ। ਯੂਕਰੇਨ ਦੇ ਰਾਸ਼ਟਰਪਤੀ ਨੇ ਆਪਣੇ ਰਵਾਇਤੀ ਜੈਤੂਨ ਦੇ ਹਰੇ ਰੰਗ ਦੇ ਪਹਿਰਾਵੇ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕੀਤੀ।
PM @narendramodi held talks with President @ZelenskyyUa during the G-7 Summit in Hiroshima. pic.twitter.com/tEk3hWku7a
— PMO India (@PMOIndia) May 20, 2023
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-7 ਦੇ ਸਾਲਾਨਾ ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਦੇ ਹੀਰੋਸ਼ੀਮਾ ਪਹੁੰਚ ਗਏ ਹਨ। ਪ੍ਰਧਾਨ ਮੰਤਰੀ ਮੋਦੀ ਜਾਪਾਨ ਦੇ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਦੇ ਸੱਦੇ 'ਤੇ ਇੱਥੇ ਜਾਪਾਨ ਗਏ ਹਨ। ਜਾਪਾਨ, ਜੀ-7 ਸਮੂਹ ਦੇ ਮੌਜੂਦਾ ਪ੍ਰਧਾਨ ਵਜੋਂ, ਇਸ ਦੇ ਸਿਖਰ ਸੰਮੇਲਨ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਭਾਰਤ ਨੂੰ ਮਹਿਮਾਨ ਦੇਸ਼ ਵਜੋਂ ਸੱਦਾ ਦਿੱਤਾ ਗਿਆ ਹੈ। ਉੱਥੇ ਪ੍ਰਧਾਨ ਮੰਤਰੀ ਵੱਖ-ਵੱਖ ਦੇਸ਼ਾਂ ਦੇ ਆਗੂਆਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਵੱਖ-ਵੱਖ ਅਹਿਮ ਮੁੱਦਿਆਂ 'ਤੇ ਚਰਚਾ ਕਰ ਰਹੇ ਹਨ।
ਇਹ ਵੀ ਪੜ੍ਹੋ: Sikh genocide: ਸਿੱਖ ਕਤਲੇਆਮ ਮਾਮਲੇ 'ਚ ਜਗਦੀਸ਼ ਟਾਈਟਲਰ ਖ਼ਿਲਾਫ਼ ਚਾਰਜਸ਼ੀਟ ਦਾਇਰ