PM Modi in Dubai: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਦੇ ਦੋ ਦਿਨਾਂ ਦੌਰੇ ਦੀ ਸਮਾਪਤੀ ਤੋਂ ਬਾਅਦ ਸ਼ਨੀਵਾਰ (15 ਜੁਲਾਈ) ਨੂੰ ਸੰਯੁਕਤ ਅਰਬ ਅਮੀਰਾਤ (UAE) ਪਹੁੰਚੇ। ਜਿੱਥੇ ਏਅਰਪੋਰਟ 'ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪੀਐਮ ਮੋਦੀ ਦੇ ਯੂਏਈ ਦੇ ਅਧਿਕਾਰਤ ਦੌਰੇ ਤੋਂ ਪਹਿਲਾਂ ਦੁਬਈ ਦੇ ਬੁਰਜ ਖਲੀਫਾ ਨੇ ਭਾਰਤੀ ਰਾਸ਼ਟਰੀ ਝੰਡੇ ਦੇ ਰੰਗਾਂ ਨੂੰ ਪ੍ਰਦਰਸ਼ਿਤ ਕੀਤਾ।
ਅਬੂ ਧਾਬੀ ਪਹੁੰਚਣ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਹਵਾਈ ਅੱਡੇ 'ਤੇ ਆਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਨੇ ਸਵਾਗਤ ਕੀਤਾ। ਸਵਾਗਤ ਲਈ ਧੰਨਵਾਦ ਪ੍ਰਗਟ ਕਰਦੇ ਹੋਏ, ਪੀਐਮ ਮੋਦੀ ਨੇ ਟਵਿੱਟਰ 'ਤੇ ਪੋਸਟ ਕੀਤੀ, "ਅੱਜ ਹਵਾਈ ਅੱਡੇ 'ਤੇ ਮੇਰਾ ਸਵਾਗਤ ਕਰਨ ਲਈ ਕ੍ਰਾਊਨ ਪ੍ਰਿੰਸ ਐਚਐਚ ਸ਼ੇਖ ਖਾਲਿਦ ਬਿਨ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਦੇ ਧੰਨਵਾਦੀ ਹਾਂ।"
ਪ੍ਰਧਾਨ ਮੰਤਰੀ ਮੋਦੀ ਦੇ ਆਬੂ ਧਾਬੀ ਹਵਾਈ ਅੱਡੇ 'ਤੇ ਪਹੁੰਚਣ 'ਤੇ, ਵਿਦੇਸ਼ ਮੰਤਰਾਲੇ ਦੇ ਅਧਿਕਾਰਤ ਬੁਲਾਰੇ ਅਰਿੰਦਮ ਬਾਗਚੀ ਨੇ ਟਵੀਟ ਕੀਤਾ, "ਸਾਂਝੇਦਾਰੀ ਨੂੰ ਅੱਗੇ ਵਧਾਉਂਦੇ ਹੋਏ! ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਬੂ ਧਾਬੀ ਪਹੁੰਚੇ। ਅਬੂ ਧਾਬੀ ਦੇ ਕ੍ਰਾਉਨ ਪ੍ਰਿੰਸ ਮਹਾਸਹਿਮ ਸ਼ੇਖ ਖਾਲਿਦ ਬਿਨ ਜਾਏਦ ਅਲ ਨਾਹਯਾਨ ਨੇ ਹਵਾਈ ਅੱਡੇ ਉੱਤੇ ਉਹਨਾਂ ਦਾ ਗਰਮਜ਼ੋਸ਼ੀ ਨਾਲ ਸਵਾਗਤ ਕੀਤਾ।" ਪ੍ਰਧਾਨ ਮੰਤਰੀ ਮੋਦੀ ਸ਼ਨੀਵਾਰ (15 ਜੁਲਾਈ) ਨੂੰ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਵਿਆਪਕ ਗੱਲਬਾਤ ਕਰਨ ਵਾਲੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ