ਨਵੀਂ ਦਿੱਲੀ: ਆਰਥਿਕ ਸੰਕਟ 'ਚੋਂ ਗੁਜ਼ਰ ਰਹੇ ਸ਼੍ਰੀਲੰਕਾ (Sri Lanka) ਲਈ ਭਾਰਤ (India) ਮੁਸ਼ਕਲ ਨਿਵਾਰਕ ਬਣ ਕੇ ਉਭਰਿਆ ਹੈ। ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ (Gopal Baglay) ਨੇ ਦੱਸਿਆ ਕਿ ਭਾਰਤ ਨੇ ਇਸ ਸਾਲ ਜਨਵਰੀ ਤੋਂ ਹੁਣ ਤੱਕ ਸ੍ਰੀਲੰਕਾ ਨੂੰ 25 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਭੇਜੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸ੍ਰੀਲੰਕਾ ਦੀ ਮਦਦ ਲਈ ਤਿਆਰ ਖੜ੍ਹਾ ਹੈ।



ਤੁਹਾਨੂੰ ਦੱਸ ਦੇਈਏ ਕਿ ਸ਼ਨੀਵਾਰ ਨੂੰ ਹੀ ਭਾਰਤ ਨੇ ਆਰਥਿਕ ਅਤੇ ਊਰਜਾ ਸੰਕਟ ਨਾਲ ਜੂਝ ਰਹੇ ਸ਼੍ਰੀਲੰਕਾ (Sri Lanka) ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਭਾਰਤ ਤੋਂ 40 ਹਜ਼ਾਰ ਮੀਟ੍ਰਿਕ ਟਨ ਡੀਜ਼ਲ ਦੀ ਖੇਪ ਸ਼੍ਰੀਲੰਕਾ ਭੇਜੀ ਸੀ। ਭਾਰਤ ਵੱਲੋਂ ਇਹ ਚੌਥੀ ਸਹਾਇਤਾ ਹੈ। ਗੋਪਾਲ ਬਾਗਲੇ ਨੇ ਦੱਸਿਆ ਕਿ ਇਨ੍ਹਾਂ ਚਾਰ ਖੇਪਾਂ ਵਿੱਚ 150,000 ਮੀਟ੍ਰਿਕ ਟਨ ਤੋਂ ਵੱਧ ਜੈੱਟ ਈਂਧਨ, ਡੀਜ਼ਲ ਤੇ ਪੈਟਰੋਲ ਸ੍ਰੀਲੰਕਾ ਪਹੁੰਚਾਇਆ ਗਿਆ ਹੈ।





 

1 ਅਰਬ ਡਾਲਰ ਦੀ ਕ੍ਰੈਡਿਟ ਲਾਈਨ ਐਲਾਨ
ਦੱਸ ਦੇਈਏ ਕਿ ਭਾਰਤ ਨੇ ਸ਼੍ਰੀਲੰਕਾ ਨੂੰ 1 ਬਿਲੀਅਨ ਡਾਲਰ ਦਾ ਕ੍ਰੈਡਿਟ ਦੇਣ ਲਈ ਸਹਿਮਤ ਹੋ ਗਿਆ ਹੈ। ਇਸ ਨਾਲ ਸ੍ਰੀਲੰਕਾ ਨੂੰ ਜ਼ਰੂਰੀ ਵਸਤਾਂ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਮਿਲੇਗੀ। ਭਾਰਤ ਦੁਨੀਆ ਦਾ ਸਭ ਤੋਂ ਵੱਡਾ ਚੌਲ ਨਿਰਯਾਤ ਕਰਨ ਵਾਲਾ ਦੇਸ਼ ਹੈ। ਅਜਿਹੇ 'ਚ ਭਾਰਤ ਤੋਂ ਚੌਲਾਂ ਦੀ ਖੇਪ ਸ਼੍ਰੀਲੰਕਾ ਪਹੁੰਚਣ ਤੋਂ ਬਾਅਦ ਉੱਥੇ ਚੌਲਾਂ ਦੀਆਂ ਕੀਮਤਾਂ 'ਚ ਕਮੀ ਆਉਣ ਦੀ ਉਮੀਦ ਹੈ, ਜੋ ਪਿਛਲੇ ਇੱਕ ਸਾਲ 'ਚ ਦੁੱਗਣੀ ਹੋ ਗਈ ਹੈ। ਸ਼੍ਰੀਲੰਕਾ ਆਰਥਿਕ ਸੰਕਟ ਤੋਂ ਉਭਰਨ ਲਈ ਅੰਤਰਰਾਸ਼ਟਰੀ ਮੁਦਰਾ ਫੰਡ (IMF) ਨਾਲ ਵੀ ਗੱਲਬਾਤ ਕਰ ਰਿਹਾ ਹੈ।

ਸ਼੍ਰੀਲੰਕਾ ਵਿੱਚ ਲੱਗਿਆ ਦੇਸ਼ ਵਿਆਪੀ ਕਰਫਿਊ  
ਇਸੇ ਦੌਰਾਨ ਲੰਡਨ (London) ਦੇ ਮੌਲਿਕ ਅਧਿਕਾਰਾਂ ਦੀ ਨਿਗਰਾਨੀ ਕਰਨ ਵਾਲੇ ਐਮਨੈਸਟੀ ਵਾਚਡੌਗ ਨੇ ਸ੍ਰੀਲੰਕਾ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜਨਤਕ ਸੁਰੱਖਿਆ ਦੇ ਨਾਂ ’ਤੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਬਹਾਨਾ ਨਹੀਂ ਹੋਣਾ ਚਾਹੀਦਾ। ਦੱਸ ਦੇਈਏ ਕਿ ਸ਼੍ਰੀਲੰਕਾ ਵਿੱਚ ਦੇਸ਼ ਵਿਆਪੀ ਕਰਫਿਊ ਦਾ ਐਲਾਨ ਕੀਤਾ ਗਿਆ ਹੈ, ਜੋ ਸ਼ਨੀਵਾਰ ਸਵੇਰੇ 6 ਵਜੇ ਤੋਂ ਸੋਮਵਾਰ ਸਵੇਰੇ 6 ਵਜੇ ਤੱਕ ਰਹੇਗਾ। ਸ਼੍ਰੀਲੰਕਾ 'ਚ ਬਿਜਲੀ ਸੰਕਟ ਦੇ ਨਾਲ ਮਹਿੰਗਾਈ ਆਪਣੇ ਸਿਖਰ 'ਤੇ ਹੈ।

ਸ੍ਰੀਲੰਕਾ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ
ਸ਼੍ਰੀਲੰਕਾ ਇਸ ਸਮੇਂ ਇਤਿਹਾਸ ਦੇ ਸਭ ਤੋਂ ਭੈੜੇ ਆਰਥਿਕ ਸੰਕਟ ਵਿੱਚੋਂ ਲੰਘ ਰਿਹਾ ਹੈ। ਬਾਲਣ, ਰਸੋਈ ਗੈਸ, ਜ਼ਰੂਰੀ ਵਸਤਾਂ ਦੀ ਘੱਟ ਸਪਲਾਈ ਤੇ ਬਿਜਲੀ ਦੇ ਲੰਬੇ ਕੱਟਾਂ ਲਈ ਲੰਬੀਆਂ ਕਤਾਰਾਂ ਨੇ ਸ਼੍ਰੀਲੰਕਾ ਵਿੱਚ ਅਸ਼ਾਂਤੀ ਪੈਦਾ ਕਰ ਦਿੱਤੀ ਹੈ।